18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ੍ਰੀਮਦ ਭਾਗਵਤ ਕਥਾ ਦੇ ਛੇਵੇਂ ਦਿਨ ਰਾਧੇ-ਕ੍ਰਿਸ਼ਨ ਦੇ ਭਜਨਾਂ ’ਤੇ ਝੂਮੇ ਸ਼ਰਧਾਲੂ

ਸੁਲਤਾਨਪੁਰ ਲੋਧੀ, 18 ਨਵੰਬਰ (ਨਰੇਸ਼ ਹੈਪੀ)-ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਸ਼੍ਰੀ ਹਿਤ ਹਰਿਵੰਸ਼ ਪਰਿਕਰ ਮੰਡਲੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਸਿੰਘ ਭਵਾਨੀ ਮੰਦਰ ਦੇ ਵਿਹਡ਼ੇ ’ਚ ਕਰਵਾਏ ਜਾ ਰਹੇ ਸ਼੍ਰੀਮਦ ਭਾਗਵਤ ਕਥਾ ਗਿਆਨ ਯੱਗ ਦੇ ਛੇਵੇਂ ਦਿਨ ਸ਼ਰਧਾ ਤੇ ਭਗਤੀ ਦਾ ਅਦਭੁਤ ਸੰਗਮ ਦੇਖਣ ਨੂੰ ਮਿਲਿਆ। ਇਸ ਮੌਕੇ ਧਾਮ ਸ਼੍ਰੀ ਵਰਿੰਦਾਵਨ ਤੋਂ ਪਹੁੰਚੇ ਪ੍ਰਸਿੱਧ ਕਥਾ ਵਿਆਸ ਹਿਤ ਸ਼ਰਨ ਅਤੁੱਲ ਕ੍ਰਿਸ਼ਨ ਸ਼ਾਸਤਰੀ ਨੇ ਸੰਗਤਾਂ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਦੀ ਮਹਾਰਾਸ ਲੀਲਾ ਤੇ ਰੁਕਮਣੀ ਮੰਗਲ ਮਹੋਤਸਵ ਦਾ ਵਿਸਥਾਰਪੂਰਵਕ ਅਤੇ ਭਾਵਪੂਰਵਕ ਵਰਣਨ ਸੁਣਾਇਆ।

Ad Position 21
No active advertisement
ਅਜੀਤ ਡੈਸਕ 19-11-2026
ਸੁਲਤਾਨਪੁਰ ਲੋਧੀ, 18 ਨਵੰਬਰ (ਨਰੇਸ਼ ਹੈਪੀ)-ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਸ਼੍ਰੀ ਹਿਤ ਹਰਿਵੰਸ਼ ਪਰਿਕਰ ਮੰਡਲੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਸਿੰਘ ਭਵਾਨੀ ਮੰਦਰ ਦੇ ਵਿਹਡ਼ੇ ’ਚ ਕਰਵਾਏ ਜਾ ਰਹੇ ਸ਼੍ਰੀਮਦ ਭਾਗਵਤ ਕਥਾ ਗਿਆਨ ਯੱਗ ਦੇ ਛੇਵੇਂ ਦਿਨ ਸ਼ਰਧਾ ਤੇ ਭਗਤੀ ਦਾ ਅਦਭੁਤ ਸੰਗਮ ਦੇਖਣ ਨੂੰ ਮਿਲਿਆ। ਇਸ ਮੌਕੇ ਧਾਮ ਸ਼੍ਰੀ ਵਰਿੰਦਾਵਨ ਤੋਂ ਪਹੁੰਚੇ ਪ੍ਰਸਿੱਧ ਕਥਾ ਵਿਆਸ ਹਿਤ ਸ਼ਰਨ ਅਤੁੱਲ ਕ੍ਰਿਸ਼ਨ ਸ਼ਾਸਤਰੀ ਨੇ ਸੰਗਤਾਂ ਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਦੀ ਮਹਾਰਾਸ ਲੀਲਾ ਤੇ ਰੁਕਮਣੀ ਮੰਗਲ ਮਹੋਤਸਵ ਦਾ ਵਿਸਥਾਰਪੂਰਵਕ ਅਤੇ ਭਾਵਪੂਰਵਕ ਵਰਣਨ ਸੁਣਾਇਆ। ਇਸ ਦੌਰਾਨ ਸ਼ਰਧਾਲੂ ਰਾਧੇ-ਕ੍ਰਿਸ਼ਨ ਦੇ ਭਜਨਾਂ ਦੀਆਂ ਧੁਨਾਂ ’ਤੇ ਝੂਮ ਉੱਠੇ। ਇਸ ਮੌਕੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਕੌਂਸਲਰ ਅਤੇ ਆਪ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਕੌਂਸਲਰ ਜਤਿੰਦਰ ਸੇਠੀ, ਕੌਂਸਲਰ ਗੁਰਵਿੰਦਰ ਕੌਰ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਸਾਬਕਾ ਕੌਂਸਲਰ ਰਜਿੰਦਰ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਤੇ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਬਲਾਕ ਕਾਂਗਰਸ ਫਗਵਾਡ਼ਾ ਦੇ ਅਹੁਦੇਦਾਰਾਂ ਤੇ ਸਰਗਰਮ ਆਗੂਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਲੋਕਾਂ ਨੂੰ ਮਰਦਮਸ਼ੁਮਾਰੀ 2027 ਦੀ ਸਵੈ-ਗਣਨਾ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ
Ad Position 24