ਵਿਧਾਇਕ ਧਾਲੀਵਾਲ ਨੇ ਬਲਾਕ ਕਾਂਗਰਸ ਫਗਵਾਡ਼ਾ ਦੇ ਅਹੁਦੇਦਾਰਾਂ ਤੇ ਸਰਗਰਮ ਆਗੂਆਂ ਨਾਲ ਕੀਤੀ ਮੀਟਿੰਗ
ਫਗਵਾਡ਼ਾ, 18 ਨਵੰਬਰ (ਹਰਜੋਤ ਸਿੰਘ ਚਾਨਾ)-ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਬਲਾਕ ਦੇ ਦਿਹਾਤੀ ਤੇ ਸ਼ਹਿਰੀ ਅਹੁਦੇਦਾਰਾਂ ਤੇ ਸਰਗਰਮ ਆਗੂਆਂ ਨਾਲ ਆਪਣੇ ਗ੍ਰਹਿ ਵਿਖੇ ਮਹੀਨਾਵਾਰ ਮੀਟਿੰਗ ਕੀਤੀ। ਇਸ ਮੌਕੇ ਬਲਾਕ ਕਾਂਗਰਸ ਫਗਵਾਡ਼ਾ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ ਤੇ ਦਿਹਾਤੀ ਪ੍ਰਧਾਨ ਮਨਿੰਦਰਪਾਲ ਸਿੰਘ ਵਿੱਕੀ ਵਾਲੀਆ ਰਾਣੀਪੁਰ ਸ਼ਾਮਿਲ ਹੋਏ।
ਫਗਵਾਡ਼ਾ, 18 ਨਵੰਬਰ (ਹਰਜੋਤ ਸਿੰਘ ਚਾਨਾ)-ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਬਲਾਕ ਦੇ ਦਿਹਾਤੀ ਤੇ ਸ਼ਹਿਰੀ ਅਹੁਦੇਦਾਰਾਂ ਤੇ ਸਰਗਰਮ ਆਗੂਆਂ ਨਾਲ ਆਪਣੇ ਗ੍ਰਹਿ ਵਿਖੇ ਮਹੀਨਾਵਾਰ ਮੀਟਿੰਗ ਕੀਤੀ। ਇਸ ਮੌਕੇ ਬਲਾਕ ਕਾਂਗਰਸ ਫਗਵਾਡ਼ਾ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ ਤੇ ਦਿਹਾਤੀ ਪ੍ਰਧਾਨ ਮਨਿੰਦਰਪਾਲ ਸਿੰਘ ਵਿੱਕੀ ਵਾਲੀਆ ਰਾਣੀਪੁਰ ਸ਼ਾਮਿਲ ਹੋਏ। ਮੀਟਿੰਗ ਦੌਰਾਨ ਪਾਰਟੀ ਦੀ ਜਥੇਬੰਦਕ ਮਜ਼ਬੂਤੀ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਫਗਵਾਡ਼ਾ ਦੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਸਮਰਪਿਤ ਵਰਕਰ ਤੇ ਆਗੂ ਹਨ, ਜੋ ਹਰ ਹਾਲਤ ’ਚ ਲੋਕਾਂ ਦੇ ਨਾਲ ਖਡ਼੍ਹੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸ਼ਹਿਰੀ ਅਤੇ ਦਿਹਾਤੀ ਅਹੁਦੇਦਾਰਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸ਼ਹਿਰੀ ਕਾਂਗਰਸ ਦੇ ਅਹੁਦੇਦਾਰ ਤੇ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਹਾਜ਼ਰ ਆਗੂਆਂ ਨੇ ਭਰੋਸਾ ਦਿੱਤਾ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਮਿਲਜੁਲ ਕੇ ਕੰਮ ਕਰਨਗੇ। ਇਸ ਮੌਕੇ ਮਹਿਲਾ ਕਾਂਗਰਸ, ਐਸ.ਸੀ. ਸੈਲ, ਓ.ਬੀ.ਸੀ. ਸੈੱਲ ਦੇ ਅਹੁਦੇਦਾਰਾਂ ਸਮੇਤ ਹੋਰ ਸਰਗਰਮ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।