18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਲਵਿੰਦਰ ਸਿੰਘ ਚਾਹਲ ਨੇ ਜਨ ਸੰਪਰਕ ਮੁਹਿੰਮ ਤਹਿਤ ਕੀਤੀ ਸਿੱਧਵਾਂ ਦੋਨਾ ’ਚ ਮੀਟਿੰਗ

ਕਪੂਰਥਲਾ, 18 ਨਵੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 19-11-2026
ਕਪੂਰਥਲਾ, 18 ਨਵੰਬਰ (ਵਿ.ਪ੍ਰ.)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਪੂਰਥਲਾ ਤੋਂ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ ਨੇ ਬੀਤੇ ਦਿਨ ਸਿੱਧਵਾਂ ਦੋਨਾ ’ਚ ਜਨ ਸੰਪਰਕ ਮੁਹਿੰਮ ਦੌਰਾਨ ਪਿੰਡ ਦੇ ਲੋਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧੀ ਗੱਲਬਾਤ ਹਮੇਸ਼ਾ ਨਵੀਂ ਊਰਜਾ ਹੌਂਸਲਾ ਦਿੰਦੀ ਹੈ, ਇਸ ਲਈ ਉਹ ਲੋਕਾਂ ਵਲੋਂ ਮਿਲ ਰਹੇ ਪਿਆਰ, ਸਤਿਕਾਰ ਤੇ ਸਹਿਯੋਗ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਮਿਲ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਵਿਧਾਨ ਸਭਾ ਦੀ ਚੋਣ ਵਿਚ ਇਲਾਕੇ ਦੇ ਲੋਕ ਉਸ ਦੇ ਹੱਕ ਵਿਚ ਫ਼ਤਵਾ ਦਿੰਦੇ ਹਨ ਤਾਂ ਉਹ ਕਪੂਰਥਲਾ ਹਲਕੇ ਨੂੰ ਸੂਬੇ ਦਾ 1 ਨੰਬਰ ਹਲਕਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੁਹਿੰਮ ਦੌਰਾਨ ਪਿੰਡ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਚੋਣ ’ਚ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਪਿੰਡ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਡਰਨ ਜੇਲ੍ਹ ’ਚੋਂ ਮੋਬਾਈਲ ਫ਼ੋਨ ਤੇ ਤੰਬਾਕੂ ਦੀਆਂ ਪੁਡ਼ੀਆਂ ਬਰਾਮਦ ਅਗਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ’ਚ ਕਰਵਾਇਆ ਸਹੋਦਿਆ ਅੰਤਰ ਸਕੂਲ ਰੰਗੋਲੀ ਦਾ ਮੁਕਾਬਲਾ
Ad Position 24