19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 22 ਨਵੰਬਰ ਤੇ 8 ਦਸੰਬਰ ਨੂੰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲੱਗਣਗੇ-ਅਕਾਸ਼ ਬਾਂਸਲ

ਕਪੂਰਥਲਾ, 19 ਨਵੰਬਰ (ਅਮਰਜੀਤ ਕੋਮਲ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜ਼ਿਲ੍ਹੇ ’ਚ 22 ਨਵੰਬਰ ਤੇ 6 ਦਸੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਕਾਸ਼ ਬਾਂਸਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਲਗਾਉਣ ਦਾ ਮੁੱਖ ਮੰਤਵ ਯੋਗ ਵੋਟਰਾਂ ਨੂੰ ਵੋਟਰ ਸੂਚੀਆਂ ’ਚ ਆਪਣੇ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ।

Ad Position 21
No active advertisement
ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ। 20-11-2026
ਕਪੂਰਥਲਾ, 19 ਨਵੰਬਰ (ਅਮਰਜੀਤ ਕੋਮਲ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜ਼ਿਲ੍ਹੇ ’ਚ 22 ਨਵੰਬਰ ਤੇ 6 ਦਸੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਕਾਸ਼ ਬਾਂਸਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਲਗਾਉਣ ਦਾ ਮੁੱਖ ਮੰਤਵ ਯੋਗ ਵੋਟਰਾਂ ਨੂੰ ਵੋਟਰ ਸੂਚੀਆਂ ’ਚ ਆਪਣੇ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਸਾਰੇ ਬੂਥ ਲੈਵਲ ਅਫ਼ਸਰਾਂ ਨੂੰ ਨਿਰਧਾਰਿਤ ਸਮੇਂ ਦੌਰਾਨ ਆਪੋ ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਸਮੂਹ ਵਿਭਾਗੀ ਮੁਖੀਆਂ ਨੂੰ ਪੋਲਿੰਗ ਬੂਥਾਂ ਵਾਲੀਆਂ ਇਮਾਰਤਾਂ ਨੂੰ ਖੁੱਲ੍ਹੀਆਂ ਰੱਖਣ ਤੇ ਕੈਂਪਾਂ ਲਈ ਲੋਡ਼ੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਸ਼ੇਸ਼ ਕੈਂਪਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਇਨ ਬਿਨ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਂਦੇ ਹੋਏ ਵੋਟਰ ਸੂਚੀਆਂ ’ਚ ਆਪਣੇ ਵੇਰਵਿਆਂ ਦੀ ਜਾਂਚ ਤੇ ਲੋਡ਼ ਅਨੁਸਾਰ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਟੋਲ ਫ਼ਰੀ ਹੈਲਪਲਾਈਨ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪਲਾਈਨ 01822233777 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਐਨ.ਐਚ.ਐਮ. ਕਰਮਚਾਰੀਆਂ ਦੀ ਅਣਮਿਥੇ ਸਮੇਂ ਲਈ ਹਡ਼ਤਾਲ ਜਾਰੀ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਮੌਕੇ ਪੁਖ਼ਤਾ ਪ੍ਰਬੰਧ ਕੀ...
Ad Position 24