19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਐਨ.ਐਚ.ਐਮ. ਕਰਮਚਾਰੀਆਂ ਦੀ ਅਣਮਿਥੇ ਸਮੇਂ ਲਈ ਹਡ਼ਤਾਲ ਜਾਰੀ

ਕਪੂਰਥਲਾ, 19 ਨਵੰਬਰ (ਅਮਨਜੋਤ ਸਿੰਘ)-ਸਿਹਤ ਵਿਭਾਗ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਦੀ ਹਡ਼ਤਾਲ ਜਾਰੀ ਹੈ। ਇਸੇ ਲਡ਼ੀ ਤਹਿਤ ਅੱਜ ਵੀ ਸਿਵਲ ਸਰਜਨ ਦਫ਼ਤਰ ਕਪੂਰਥਲਾ ਵਿਖੇ ਜ਼ਿਲ੍ਹੇ ਦੇ ਸਮੂਹ ਕਰਮਚਾਰੀਆਂ ਵਲੋਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-11-2026
ਕਪੂਰਥਲਾ, 19 ਨਵੰਬਰ (ਅਮਨਜੋਤ ਸਿੰਘ)-ਸਿਹਤ ਵਿਭਾਗ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਦੀ ਹਡ਼ਤਾਲ ਜਾਰੀ ਹੈ। ਇਸੇ ਲਡ਼ੀ ਤਹਿਤ ਅੱਜ ਵੀ ਸਿਵਲ ਸਰਜਨ ਦਫ਼ਤਰ ਕਪੂਰਥਲਾ ਵਿਖੇ ਜ਼ਿਲ੍ਹੇ ਦੇ ਸਮੂਹ ਕਰਮਚਾਰੀਆਂ ਵਲੋਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਐਨ.ਐਚ.ਐਮ. ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਹਨ। ਮੌਜੂਦਾ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਕਰਮਚਾਰੀਆਂ ਨੂੰ ਪੱਕੇ ਕਰਨ ਤੇ ਤਨਖ਼ਾਹਾਂ ’ਚ ਵਾਧਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸੱਤਾ ’ ਚ ਆਉਣ ਤੋਂ ਬਾਅਦ ਉਕਤ ਸਾਰੇ ਵਾਅਦੇ ਭੁੱਲ ਗਏ। ਯੂਨੀਅਨ ਆਗੂਆਂ ਨੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕੀਤਾ ਜਾਵੇ, ਰਿਟਾਇਰਮੈਂਟ ਉਮਰ 62 ਸਾਲ ਕੀਤੀ ਜਾਵੇ, ਗਰੈਚੁਟੀ ਦਾ ਲਾਭ ਦੇਣ ਦੀ ਸਰਕਾਰ ਪਾਸੋਂ ਮੰਗ ਕੀਤੀ। ਇਸ ਸਬੰਧੀ ਇਕ ਮੰਗ ਪੱਤਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਣਦੀਪ ਸਿੰਘ ਨੂੰ ਵੀ ਸੌਂਪਿਆ ਗਿਆ। ਇਸ ਮੌਕੇ ਡਾ. ਸੁਖਵਿੰਦਰ ਕੌਰ, ਡਾ. ਯੋਗੇਸ਼ ਸਹਿਗਲ, ਹਰਕਮਲ, ਡਾ. ਉਜਾਲਾ, ਪੰਕਜ ਵਾਲੀਆ, ਗੁਰਪ੍ਰੀਤ ਕੌਰ, ਰਾਜੇਸ਼ ਪੂਰੀ, ਵਿਨੈ ਕੁਮਾਰ ਮੱਲਹਣ, ਮੋਨਿਸ਼ਾ, ਕੰਚਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨਪੁਰ ਰੋਡ ’ਤੇ ਸਥਿਤ ਕਬਰਸਤਾਨ ਤੇ ਸ਼ਮਸ਼ਾਨ ਘਾਟ ’ਚ ਸਫ਼ਾਈ ਦਾ ਮੰਦਾ ਹਾਲ-ਬਣਿਆ ਨਸ਼ਈਆਂ ਤੇ ਚੋਰਾਂ ਦੇ ਛੁਪਣਗਾਹ ਅਗਲੀ ਖ਼ਬਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 22 ਨਵੰਬਰ ਤੇ 8 ਦਸੰਬਰ ਨੂੰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ...
Ad Position 24