20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ ਵਲੋਂ ਲੋਕ ਸੰਪਰਕ ਮੁਹਿੰਮ ਤਹਿਤ ਪਿੰਡ ਕੱਸੋ ਚਾਹਲ ’ਚ ਪਿੰਡ ਵਾਸੀਆਂ ਨਾਲ ਮੀਟਿੰਗ

ਕਪੂਰਥਲਾ, 19 ਨਵੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 20-11-2026
ਕਪੂਰਥਲਾ, 19 ਨਵੰਬਰ (ਵਿ.ਪ੍ਰ.)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਪੂਰਥਲਾ ਹਲਕੇ ਤੋਂ ਆਜ਼ਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ ਨੇ ਲੋਕ ਸੰਪਰਕ ਮੁਹਿੰਮ ਤਹਿਤ ਹਲਕੇ ਦੇ ਪਿੰਡ ਕੱਸੋ ਚਾਹਲ ’ਚ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕਰਕੇ ਉਨ੍ਹਾਂ ਤੋਂ ਸੁਝਾਅ ਲਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਜੇਕਰ ਹਲਕੇ ਦੇ ਲੋਕ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਦੇ ਹੱਕ ਵਿਚ ਫ਼ਤਵਾ ਦਿੰਦੇ ਹਨ ਤਾਂ ਉਹ ਲੋਕਾਂ ਦੇ ਅੰਗ ਸੰਗ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਹਲਕੇ ਦੇ ਅਧੂਰੇ ਕਾਰਜ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਰਿਆਸਤੀ ਸ਼ਹਿਰ ਕਪੂਰਥਲਾ ਤੇ ਪੇਂਡੂ ਖੇਤਰਾਂ ਦਾ ਵਿਕਾਸ ਨਹੀਂ ਹੋ ਸਕਿਆ। ਪਿੰਡਾਂ ਦੀਆਂ ਸਡ਼ਕਾਂ ਦੀ ਹਾਲਤ ਤਰਸਯੋਗ ਹੋ ਚੁੱਕੀ ਹੈ ਤੇ ਕੁੱਝ ਥਾਵਾਂ ’ਤੇ ਲੋਕ ਜੀਵਨ ਦੀਆਂ ਬੁਨਿਆਦੀ ਸਹੂਲਤਾਂ ਨੂੰ ਵੀ ਤਰਸ ਰਹੇ ਹਨ, ਪਰ ਸਮੇਂ ਸਮੇਂ ਬਣੀਆਂ ਸਰਕਾਰਾਂ ਨੇ ਲੋਕਾਂ ਦੀਆਂ ਬੁਨਿਆਦੀ ਲੋਡ਼ਾਂ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਮੀਟਿੰਗ ਵਿਚ ਪਿੰਡ ਵਾਸੀਆਂ ਨੇ ਮਲਵਿੰਦਰ ਸਿੰਘ ਚਾਹਲ ਨੂੰ ਵਿਧਾਨ ਸਭਾ ਚੋਣਾਂ ਵਿਚ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਵੱਡੀ ਗਿਣਤੀ ’ਚ ਪਿੰਡ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਲੱਖਪੁਰ ਦੇ ਵਿਕਾਸ ’ਤੇ ਖ਼ਰਚੇ ਜਾ ਰਹੇ ਹਨ 1.35 ਕਰੋਡ਼ ਰੁਪਏ : ਡਾ. ਚੱਬੇਵਾਲ ਅਗਲੀ ਖ਼ਬਰ ਸੰਤ ਬਲਬੀਰ ਸਿੰਘ ਸੀਚੇਵਾਲ, ਡੀ ਸੀ ਤੇ ਐੱਸ.ਐੱਸ.ਪੀ. ਵਲੋਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਨੂੰ ਲੈ ਕੇ ਵਿਭਾਗਾਂ ਨੂੰ ਪੁਖ਼ਤ...
Ad Position 24