20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਪੁੰਨਿਆ ਕੇਸਰੀ ਦੰਗਲ 22 ਨੂੰ-ਈਰਾਨ ਤੋਂ ਪਹਿਲਵਾਨ ਪੁੱਜਣਗੇ

ਸੁਲਤਾਨਪੁਰ ਲੋਧੀ, 19 ਨਵੰਬਰ (ਥਿੰਦ)-ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੈਸਲਿੰਗ ਐਸੋਸੀਏਸ਼ਨ ਕਪੂਰਥਲਾ ਵਲੋਂ ਪ੍ਰਵਾਸੀ ਪੰਜਾਬੀਆਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਲੀਡਰ ਸਿੰਘ ਅਤੇ ਬਾਬਾ ਹਰਜੀਤ ਸਿੰਘ ਦਮਦਮਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ 22 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਗੁਰੂ ਨਾਨਕ ਦੇਵ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਪੈ੍ੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਰੈਸਲਿੰਗ ਐਸੋਸੀਏਸ਼ਨ ਕਪੂਰਥਲਾ ਦੇ ਪ੍ਰਧਾਨ ਕੁਲਵੰਤ ਸਿੰਘ ਸ਼ਾਹ ਯੂ ਐਸ ਏ, ਸਕੱਤਰ ਡੀ ਐਸ ਪੀ ਪਿਆਰਾ ਸਿੰਘ ਪਾਜੀਆਂ, ਲੈਕਚਰਾਰ ਬਲਦੇਵ ਸਿੰਘ ਟੀਟਾ, ਮਲਕੀਤ ਸਿੰਘ ਕਾਂਜਲੀ ਤੇ ਜਗਮੋਹਣ ਸਿੰਘ ਨੇ ਦੱਸਿਆ ਕਿ ਦੰਗਲ ਦਾ ਉਦਘਾਟਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਕੀਤਾ ਜਾਵੇਗਾ।

Ad Position 21
No active advertisement
ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਕੁਲਵੰਤ ਸਿੰਘ ਸ਼ਾਹ, ਸਾਬਕਾ ਡੀ.ਐਸ.ਪੀ. ਪਿਆਰਾ ਸਿੰਘ ਪਾਜੀਆਂ, ਲੈਕਚਰਾਰ ਬਲਦੇਵ ਸਿੰਘ ਟੀਟਾ ਤੇ ਮਲਕੀਤ ਸਿੰਘ ਕਾਂਜਲੀ ਪੈ੍ੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਪੁੰਨਿਆਂ ਕੇਸਰੀ ਦੰਗਲ ਬਾਰੇ ਜਾਣਕਾਰੀ ਦਿੰਦੇ ਹੋਏ। ਤਸਵੀਰ: ਲਾਡੀ ਸਟੂਡੀਓ 20-11-2026
ਸੁਲਤਾਨਪੁਰ ਲੋਧੀ, 19 ਨਵੰਬਰ (ਥਿੰਦ)-ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੈਸਲਿੰਗ ਐਸੋਸੀਏਸ਼ਨ ਕਪੂਰਥਲਾ ਵਲੋਂ ਪ੍ਰਵਾਸੀ ਪੰਜਾਬੀਆਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਲੀਡਰ ਸਿੰਘ ਅਤੇ ਬਾਬਾ ਹਰਜੀਤ ਸਿੰਘ ਦਮਦਮਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ 22 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਗੁਰੂ ਨਾਨਕ ਦੇਵ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਪੈ੍ੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਰੈਸਲਿੰਗ ਐਸੋਸੀਏਸ਼ਨ ਕਪੂਰਥਲਾ ਦੇ ਪ੍ਰਧਾਨ ਕੁਲਵੰਤ ਸਿੰਘ ਸ਼ਾਹ ਯੂ ਐਸ ਏ, ਸਕੱਤਰ ਡੀ ਐਸ ਪੀ ਪਿਆਰਾ ਸਿੰਘ ਪਾਜੀਆਂ, ਲੈਕਚਰਾਰ ਬਲਦੇਵ ਸਿੰਘ ਟੀਟਾ, ਮਲਕੀਤ ਸਿੰਘ ਕਾਂਜਲੀ ਤੇ ਜਗਮੋਹਣ ਸਿੰਘ ਨੇ ਦੱਸਿਆ ਕਿ ਦੰਗਲ ਦਾ ਉਦਘਾਟਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੰਗਲ ਵਿਚ ਭਾਰਤ ਦੇ ਚੋਟੀ ਦੇ ਪਹਿਲਵਾਨ ਹਿੱਸਾ ਲੈਣਗੇ ਅਤੇ ਈਰਾਨ ਤੋਂ ਵੀ ਅੰਤਰਰਾਸ਼ਟਰੀ ਪੱਧਰ ਦੇ ਪਹਿਲਵਾਨ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਲਡ਼ਕੀਆਂ ਦੇ ਵਰਗ ਵਿਚ ਵੀ ਅੰਤਰਰਾਸ਼ਟਰੀ ਪੱਧਰ ਦੀ ਲਡ਼ਕੀਆਂ ਆਪਣੇ ਜੌਹਰ ਦਿਖਾਉਣਗੀਆਂ। ਉਨ੍ਹਾਂ ਦੱਸਿਆ ਕਿ ਪੁੰਨਿਆਂ ਕੇਸਰੀ ਦੰਗਲ ਦੇ ਜੇਤੂ ਨੂੰ 1.11 ਲੱਖ, ਉਪ ਜੇਤੂ 75000 ਹਜ਼ਾਰ ਤੇ ਤੀਜੇ ਪਹਿਲਵਾਨ ਨੂੰ 50000 ਹਜ਼ਾਰ ਦਿੱਤੇ ਜਾਣ। ਇਸ ਤੋਂ ਇਲਾਵਾ ਪੁੰਨਿਆ ਟਾਈਗਰ, ਪੰਜਾਬ ਕੁਮਾਰ ਅਤੇ ਸਿਤਾਰੇ ਪੰਜਾਬ ਦੇ ਟਾਈਟਲ ਹੇਠ ਵੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨਾਮਾਂ ਦੀ ਵੰਡ ਹਲਕਾ ਨਕੋਦਰ ਦੇ ਵਿਧਾਇਕ ਇੰਦਰਜੀਤ ਕੌਰ ਮਾਨ ਵਲੋਂ ਕੀਤਾ ਜਾਵੇਗਾ। ਵਿਸ਼ੇਸ਼ ਮਹਿਮਾਨ ਵਜੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਪਹੁੰਚ ਰਹੇ ਹਨ। ਇਸ ਮੌਕੇ ਪ੍ਰਧਾਨ ਕੁਲਵੰਤ ਸਿੰਘ ਸ਼ਾਹ ਨੇ ਦੱਸਿਆ ਕਿ ਇਸ ਦੰਗਲ ਲਈ ਪ੍ਰਵਾਸੀ ਪੰਜਾਬੀਆਂ ਵਲੋਂ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਦੰਗਲ ’ਚ ਪ੍ਰਵਾਸੀ ਪੰਜਾਬੀ ਵੀ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦਾ ਮਕਸਦ ਕੁਸ਼ਤੀ ਦੀ ਖੇਡ ਨੂੰ ਉਤਸ਼ਾਹਿਤ ਕਰਨਾ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ। ਇਸ ਮੌਕੇ ਆਡ਼੍ਹਤੀਆ ਐਸੋਸੀਏਸ਼ਨ ਦੇ ਆਗੂ ਸੁਖਪਾਲਬੀਰ ਸਿੰਘ ਜੰਡੂ ਵਾਲ, ਅਮਰਜੀਤ ਸਿੰਘ, ਰੇਸ਼ਮ ਸਿੰਘ, ਕੁਲਬੀਰ ਸਿੰਘ ਵਲਣੀ, ਪ੍ਰਧਾਨ ਦੀਪਕ ਧੀਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਪੁਰ ਲੋਧੀ ’ਚ ਉਤਸ਼ਾਹ ਨਾਲ ਮਨਾਇਆ ਬਾਲ ਦਿਵਸ ਅਗਲੀ ਖ਼ਬਰ ਪਿੰਡ ਲੱਖਪੁਰ ਦੇ ਵਿਕਾਸ ’ਤੇ ਖ਼ਰਚੇ ਜਾ ਰਹੇ ਹਨ 1.35 ਕਰੋਡ਼ ਰੁਪਏ : ਡਾ. ਚੱਬੇਵਾਲ
Ad Position 24