20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਪੁਰ ਲੋਧੀ ’ਚ ਉਤਸ਼ਾਹ ਨਾਲ ਮਨਾਇਆ ਬਾਲ ਦਿਵਸ

ਸੁਲਤਾਨਪੁਰ ਲੋਧੀ, 19 ਨਵੰਬਰ (ਥਿੰਦ, ਨਰੇਸ਼ ਹੈਪੀ)-ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ’ਚ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 20-11-2026
ਸੁਲਤਾਨਪੁਰ ਲੋਧੀ, 19 ਨਵੰਬਰ (ਥਿੰਦ, ਨਰੇਸ਼ ਹੈਪੀ)-ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਦੀ ਅਗਵਾਈ ’ਚ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਸਪੈਸ਼ਲ ਮੌਰਨਿੰਗ ਅਸੈਂਬਲੀ ਨਾਲ ਹੋਈ, ਜਿਸ ’ਚ ਬਾਲ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਤੇ ਕਰਾਫ਼ਟ ਵਰਕ ਕਰਵਾਇਆ ਗਿਆ। ਇਨ੍ਹਾਂ ਗਤੀਵਿਧੀਆਂ ’ਚ ਸਟਰਾਅ ਪੇਂਟਿੰਗ, ਬਟਰਫਲਾਈ ਮੇਕਿੰਗ, ਗ੍ਰੀਟਿੰਗ ਕਾਰਡ ਮੇਕਿੰਗ ਆਦਿ ਸ਼ਾਮਲ ਸਨ। ਬੱਚਿਆਂ ਨੇ ਇਨ੍ਹਾਂ ਗਤੀਵਿਧੀਆਂ ’ਚ ਬਡ਼ੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਕਲਾ, ਕਲਪਨਾਸ਼ੀਲਤਾ ਤੇ ਸਿਰਜਣਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਤੇ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ।
Ad Position 22
No active advertisement
ਪਿਛਲੀ ਖ਼ਬਰ ਹਰਜਿੰਦਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਪੁੰਨਿਆ ਕੇਸਰੀ ਦੰਗਲ 22 ਨੂੰ-ਈਰਾਨ ਤੋਂ ਪਹਿਲਵਾਨ ਪੁੱਜਣਗੇ
Ad Position 24