ਇਨਟੈਕ ਵਜੋਂ ਲਿਟਲ ਏਂਜਲਸ ਕੋ-ਐੱਡ ਸਕੂਲ ’ਚ ਕਰਵਾਇਆ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦਾ ਪ੍ਰਸ਼ਨੋਤਰੀ ਮੁਕਾਬਲਾ
ਕਪੂਰਥਲਾ, 19 ਨਵੰਬਰ (ਅਮਰਜੀਤ ਕੋਮਲ)-ਇੰਡੀਅਨ ਨੈਸ਼ਨਲ ਟਰੱਸਟ ਫ਼ਾਰ ਆਰਟ ਐਂਡ ਕਲਚਰਲ ਹੈਰੀਟੇਜ (ਇਨਟੈਕ) ਵਲੋਂ ਲਿਟਲ ਏਂਜਲਸ ਕੋ-ਐੱਡ ਸਕੂਲ ’ਚ ਜ਼ਿਲ੍ਹੇ ਦੇ ਵੱਖ-ਵੱਖ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦਾ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਜਸਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਮੁੱਖ ਮਹਿਮਾਨ ਵਜੋਂ ਤੇ ਸਕੂਲ ਦੀ ਚੇਅਰਪਰਸਨ ਕਿਰਨਦੀਪ ਕੌਰ ਖਿੰਡਾ ਤੇ ਡੀਨ ਅਕਾਦਮਿਕ ਪ੍ਰੀਤ ਖਿੰਡਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਕਪੂਰਥਲਾ, 19 ਨਵੰਬਰ (ਅਮਰਜੀਤ ਕੋਮਲ)-ਇੰਡੀਅਨ ਨੈਸ਼ਨਲ ਟਰੱਸਟ ਫ਼ਾਰ ਆਰਟ ਐਂਡ ਕਲਚਰਲ ਹੈਰੀਟੇਜ (ਇਨਟੈਕ) ਵਲੋਂ ਲਿਟਲ ਏਂਜਲਸ ਕੋ-ਐੱਡ ਸਕੂਲ ’ਚ ਜ਼ਿਲ੍ਹੇ ਦੇ ਵੱਖ-ਵੱਖ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦਾ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਜਸਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਮੁੱਖ ਮਹਿਮਾਨ ਵਜੋਂ ਤੇ ਸਕੂਲ ਦੀ ਚੇਅਰਪਰਸਨ ਕਿਰਨਦੀਪ ਕੌਰ ਖਿੰਡਾ ਤੇ ਡੀਨ ਅਕਾਦਮਿਕ ਪ੍ਰੀਤ ਖਿੰਡਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਨਟੈਕ ਕਪੂਰਥਲਾ ਚੈਪਟਰ ਦੇ ਕਨਵੀਨਰ ਐਡਵੋਕੇਟ ਕੰਵਲਜੀਤ ਸਿੰਘ ਆਹਲੂਵਾਲੀਆ ਦੀ ਅਗਵਾਈ ’ਚ ਹੋਏ ਪ੍ਰਸ਼ਨੋਤਰੀ ਮੁਕਾਬਲੇ ’ਚ ਆਰਮੀ ਪਬਲਿਕ ਸਕੂਲ ਬਿਆਸ ਨੇ ਪਹਿਲਾ, ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਨੇ ਦੂਜਾ ਤੇ ਲਿਟਲ ਏਂਜਲਸ ਕੋ ਐੱਡ ਸਕੂਲ ਕਪੂਰਥਲਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁਕਾਬਲੇ ’ਚ ਜੱਜਮੈਂਟ ਦੇ ਫ਼ਰਜ਼ ਇਨਟੈਕ ਦੇ ਮੈਂਬਰ ਸ਼ਹਿਬਾਜ ਖਾਨ, ਡਾ. ਹਰਭਜਨ ਸਿੰਘ ਤੇ ਸੁਖਜੀਤ ਕੌਰ ਨੇ ਨਿਭਾਏ, ਜਦਕਿ ਨਰਿੰਦਰ ਨੀਤ ਨੇ ਮੰਚ ਸੰਚਾਲਨ ਦਾ ਕਾਰਜ ਬਾਖ਼ੂਬੀ ਨਾਲ ਨਿਭਾਇਆ। ਵਰਨਣਯੋਗ ਹੈ ਕਿ ਇਸ ਪ੍ਰਸ਼ਨੋਤਰੀ ਮੁਕਾਬਲੇ ਵਿਚ ਭਾਰਤ ਪੰਜਾਬ ਤੇ ਕਪੂਰਥਲਾ ਜ਼ਿਲ੍ਹੇ ਦੀ ਵਿਰਾਸਤ ਤੇ ਰਿਆਸਤ ਨਾਲ ਸਬੰਧਿਤ ਸਵਾਲ ਵਿਦਿਆਰਥੀਆਂ ਕੋਲੋਂ ਪੁੱਛੇ ਗਏ, ਜਿਨ੍ਹਾਂ ਦੇ ਉਨ੍ਹਾਂ ਨੇ ਬਾਖ਼ੂਬੀ ਨਾਲ ਜਵਾਬ ਦਿੱਤੇ ਤੇ ਇਸ ਮੁਕਾਬਲੇ ਵਿਚ ਆਰਮੀ ਪਬਲਿਕ ਸਕੂਲ ਬਿਆਸ ਦੀ ਟੀਮ ਰਾਜ ਪੱਧਰੀ ਮੁਕਾਬਲੇ ਲਈ ਚੁਣੀ ਗਈ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਨੇ ਇਨਟੈਕ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਦਾ ਪ੍ਰਸ਼ਨੋਤਰੀ ਮੁਕਾਬਲਾ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਤੇ ਨਵੀਂ ਊਰਜਾ ਭਰਦੇ ਹਨ। ਸਕੂਲ ਦੀ ਚੇਅਰਪਰਸਨ ਕਿਰਨਜੀਤ ਕੌਰ ਖਿੰਡਾ ਨੇ ਕਿਹਾ ਕਿ ਇਹ ਪ੍ਰਸ਼ਨੋਤਰੀ ਮੁਕਾਬਲਾ ਰਿਆਸਤ ਤੇ ਵਿਰਾਸਤ ਨਾਲ ਸਬੰਧਿਤ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀਆਂ ਪੁਰਾਤਨ ਇਮਾਰਤਾਂ ਤੇ ਹੋਰ ਥਾਵਾਂ ਨੂੰ ਸੰਭਾਲਣ ਦੀ ਲੋਡ਼ ਹੈ। ਮੁਕਾਬਲੇ ਦੇ ਜੱਜ ਡਾ. ਹਰਭਜਨ ਸਿੰਘ ਤੇ ਸਹਿਬਾਜ ਖਾਨ ਨੇ ਕਿਹਾ ਕਿ ਵਿਦਿਆਰਥੀਆਂ ’ਚ ਮੁਕਾਬਲੇ ਤੇ ਇਮਤਿਹਾਨ ਦੀ ਭਾਵਨਾ ਨੂੰ ਹੋਰ ਪ੍ਰਬਲ ਤੇ ਦ੍ਰਿਡ਼ ਕੀਤਾ ਜਾ ਸਕਦਾ ਹੈ। ਉਪਰੰਤ ਪ੍ਰਸ਼ਨੋਤਰੀ ਮੁਕਾਬਲੇ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਨੂੰ ਸਰਟੀਫਿਕੇਟ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਉਪ ਪ੍ਰਿੰਸੀਪਲ ਬਬੀਤਾ, ਚੀਫ਼ ਕੋਆਰਡੀਨੇਟਰ ਜਸਬੀਰ ਕੌਰ ਤੇ ਸਕੂਲ ਦੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।