22 ਨਵੰਬਰ ਦੇ ਨਕੋਦਰ ਧਰਨੇ ’ਚ ਕਿਸਾਨ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ-ਬੱਲ, ਚਾਹਲ
ਸ਼ਾਹਕੋਟ, 19 ਨਵੰਬਰ (ਨਗਿੰਦਰ ਸਿੰਘ ਬਾਂਸਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਬੱਲ ਤੇ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਚਾਹਲ ਨੇ ਕਿਹਾ ਹੈ ਕਿ 22 ਨਵੰਬਰ ਨੂੰ ਡੀ. ਐੱਸ.
ਜ
ਜਾਣਕਾਰੀ ਦਿੰਦੇ ਹੋਏ ਮੋਹਨ ਸਿੰਘ ਬੱਲ ਅਤੇ ਗੁਰਚਰਨ ਸਿੰਘ ਚਾਹਲ। ਤਸਵੀਰ: ਬਾਂਸਲ
20-11-2026
ਸ਼ਾਹਕੋਟ, 19 ਨਵੰਬਰ (ਨਗਿੰਦਰ ਸਿੰਘ ਬਾਂਸਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਬੱਲ ਤੇ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਚਾਹਲ ਨੇ ਕਿਹਾ ਹੈ ਕਿ 22 ਨਵੰਬਰ ਨੂੰ ਡੀ.ਐੱਸ.ਪੀ. ਨਕੋਦਰ ਦੇ ਦਫ਼ਤਰ ਮੂਹਰੇ ਲੱਗਣ ਵਾਲੇ ਇਕ ਰੋਜ਼ਾ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰ ਕਿਸਾਨ ਵੱਡੀ ਗਿਣਤੀ ’ਚ ਸ਼ਾਮਿਲ ਹੋਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡ ਤਲਵੰਡੀ ਸਲੇਮ ਵਿਖੇ ਸਥਿਤ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ‘ਤੇ ਕਥਿਤ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਪਿੰਡ ਦੇ ਸਰਪੰਚ ਤੇ ਉਸਦੇ ਸਾਥੀਆਂ ਖ਼ਿਲਾਫ਼ ਐੱਸ.ਸੀ./ਐੱਸ.ਟੀ. ਐਕਟ ਤਹਿਤ ਮਾਮਲਾ ਦਰਜ ਹੋਣ ਦੇ ਬਾਵਜੂਦ ਵੀ ਨਕੋਦਰ ਪੁਲਿਸ ਵਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮਜ਼ਦੂਰ ਆਗੂ ਹਰਮੇਸ਼ ਮਾਲੜੀ ਨੂੰ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਤੇ ਉਸ ਉੱਪਰ ਹਮਲਾ ਕਰਨ ਵਾਲੇ ਸਰਪੰਚ ‘ਤੇ ਪਰਚਾ ਦਰਜ ਕਰਾਉਣ ਲਈ ਵੀ ਪਹਿਲਾਂ ਧਰਨਾ ਲਾਉਣਾ ਪਿਆ ਤੇ ਪੁਲਿਸ ਨੇ ਮਹੀਨੇ ਤੋਂ ਵੱਧ ਸਮਾਂ ਬੀਤਣ ਤੋਂ ਬਾਅਦ ਪਰਚਾ ਦਰਜ ਕੀਤਾ ਸੀ, ਤੇ ਹੁਣ ਪਰਚਾ ਦਰਜ ਹੋਏ ਨੂੰ ਵੀ ਇਕ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ ਪਰ ਪੁਲਿਸ ਵਲੋਂ ਅਜੇ ਤੱਕ ਵੀ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਅਸਲ ’ਚ ਨਕੋਦਰ ਪੁਲਿਸ ਸਿਆਸੀ ਦਬਾਅ ਹੇਠ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਧਰਨੇ ’ਚ ਕਿਸਾਨਾਂ ਤੋਂ ਇਲਾਵਾ ਮਜ਼ਦੂਰ ਜਥੇਬੰਦੀਆਂ, ਤਰਕਸ਼ੀਲ ਸੁਸਾਇਟੀ, ਜ਼ਮਹੂਰੀ ਕਾਮੇ ਤੇ ਲੇਖਕ ਜਥੇਬੰਦੀਆਂ ਵੀ ਭਰਵੀਂ ਸ਼ਮੂਲੀਅਤ ਕਰਨਗੀਆਂ।