ਸੁਲਤਾਨਪੁਰ ਲੋਧੀ ’ਚ ‘ਪ੍ਰਕਾਸ਼ ਪੁਰਬ’ ਨੂੰ ਸਮਰਪਿਤ ‘ਤੀਸਰਾ ਪੁੰਨਿਆ ਕੇਸਰੀ ਦੰਗਲ’ 22 ਨੂੰ
ਲੋਹੀਆਂ ਖਾਸ, 19 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਰੈਸਸਿੰਗ ਐਸੋਸੀਏਸ਼ਨ ਕਪੂਰਥਲਾ ਵਲੋਂ ਪ੍ਰਵਾਸੀ ਪੰਜਾਬੀਆਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ‘ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ’ ਨੂੰ ਸਮਰਪਿਤ ‘ਤੀਸਰਾ ਪੁੰਨਿਆਂ ਕੇਸਰੀ ਦੰਗਲ’ 22 ਨਵੰਬਰ, ਦਿਨ ਐਤਵਾਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ। | ਇਸ ਸਬੰਧੀ ਸ੍ਰੀ ਗੁਰੂ ਨਾਨਕ ਦੇਵ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੈਸਲਿੰਗ ਐਸੋਸੀਏਸ਼ਨ ਕਪੂਰਥਲਾ ਦੇ ਪ੍ਰਧਾਨ ਕੁਲਵੰਤ ਸਿੰਘ ਸ਼ਾਹ ਯੂ ਐਸ ਏ, ਸਕੱਤਰ ਸੇਵਾਮੁਕਤ ਡੀ.
ਲੋਹੀਆਂ ਖਾਸ, 19 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)- ਰੈਸਸਿੰਗ ਐਸੋਸੀਏਸ਼ਨ ਕਪੂਰਥਲਾ ਵਲੋਂ ਪ੍ਰਵਾਸੀ ਪੰਜਾਬੀਆਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ‘ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ’ ਨੂੰ ਸਮਰਪਿਤ ‘ਤੀਸਰਾ ਪੁੰਨਿਆਂ ਕੇਸਰੀ ਦੰਗਲ’ 22 ਨਵੰਬਰ, ਦਿਨ ਐਤਵਾਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ।| ਇਸ ਸਬੰਧੀ ਸ੍ਰੀ ਗੁਰੂ ਨਾਨਕ ਦੇਵ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੈਸਲਿੰਗ ਐਸੋਸੀਏਸ਼ਨ ਕਪੂਰਥਲਾ ਦੇ ਪ੍ਰਧਾਨ ਕੁਲਵੰਤ ਸਿੰਘ ਸ਼ਾਹ ਯੂ ਐਸ ਏ, ਸਕੱਤਰ ਸੇਵਾਮੁਕਤ ਡੀ.ਐਸ.ਪੀ. ਪਿਆਰਾ ਸਿੰਘ ਪਾਜੀਆਂ, ਲੈਕਚਰਾਰ ਬਲਦੇਵ ਸਿੰਘ ਟੀਟਾ, ਮਲਕੀਤ ਸਿੰਘ ਕਾਂਜਲੀ ਅਤੇ ਪੱਤਰਕਾਰ ਜਗਮੋਹਣ ਸਿੰਘ ਥਿੰਦ ਨੇ ਦੱਸਿਆ ਕਿ ਸੰਤ ਬਾਬਾ ਲੀਡਰ ਸਿੰਘ ਅਤੇ ਬਾਬਾ ਹਰਜੀਤ ਸਿੰਘ ਦਮਦਮਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਹੋ ਰਹੇ ਇਸ ਦੰਗਲ ਦਾ ਉਦਘਾਟਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਕੀਤਾ ਜਾਵੇਗਾ| ਵਿਸ਼ੇਸ਼ ਮਹਿਮਾਨ ਵਜੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਪਹੁੰਚ ਰਹੇ ਹਨ| ਇਸ ਮੌਕੇ ਆੜਤੀਆ ਐਸੋਸੀਏਸ਼ਨ ਦੇ ਆਗੂ ਸੁਖਪਾਲਬੀਰ ਸਿੰਘ ਜੰਡੂ ਵਾਲ, ਅਮਰਜੀਤ ਸਿੰਘ, ਰੇਸ਼ਮ ਸਿੰਘ, ਕੁਲਬੀਰ ਸਿੰਘ ਵਲਣੀ, ਪ੍ਰਧਾਨ ਦੀਪਕ ਧੀਰ ਹਾਜ਼ਰ ਸਨ|