20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਐਂਡ ਸਿੰਧ ਬੈਂਕ ਨੇ ਜੀਵਨ ਜੋਤੀ ਬੀਮਾ ਯੋਜਨਾ ਤਹਿਤ ਮ੍ਰਿਤਕ ਦੇ ਵਾਰਸਾਂ ਨੂੰ ਸੌਂਪਿਆ 2 ਲੱਖ ਦਾ ਚੈੱਕ

ਸ਼ਾਹਕੋਟ, 19 ਨਵੰਬਰ (ਦਲਜੀਤ ਸਿੰਘ ਸਚਦੇਵਾ)-ਪੰਜਾਬ ਐਂਡ ਸਿੰਧ ਬੈਂਕ ਦੀ ਸ਼ਾਹਕੋਟ ਬਰਾਂਚ ਵਲੋਂ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤਹਿਤ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਸੌਂਪਿਆ ਗਿਆ ਹੈ। ਇਸ ਮੌਕੇ ਬੈਂਕ ਦੇ ਰੀਜਨਲ ਮੈਨੇਜਰ (ਡੀ.

Ad Position 21
No active advertisement
ਅਜੀਤ ਡੈਸਕ 20-11-2026
ਸ਼ਾਹਕੋਟ, 19 ਨਵੰਬਰ (ਦਲਜੀਤ ਸਿੰਘ ਸਚਦੇਵਾ)-ਪੰਜਾਬ ਐਂਡ ਸਿੰਧ ਬੈਂਕ ਦੀ ਸ਼ਾਹਕੋਟ ਬਰਾਂਚ ਵਲੋਂ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤਹਿਤ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਸੌਂਪਿਆ ਗਿਆ ਹੈ। ਇਸ ਮੌਕੇ ਬੈਂਕ ਦੇ ਰੀਜਨਲ ਮੈਨੇਜਰ (ਡੀ.ਜੀ.ਐੱਮ) ਜਲੰਧਰ ਵਰਿੰਦਰਪਾਲ ਸਿੰਘ ਲੁਥਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਇਨ੍ਹਾਂ ਨਾਲ ਸੌਰਵ ਚਟਾਣਾ ਵੀ ਮੌਜੂਦ ਸਨ। ਇਸ ਮੌਕੇ ਪੰਜਾਬ ਐਂਡ ਸਿੰਧ ਬੈਂਕ ਬਰਾਂਚ ਸ਼ਾਹਕੋਟ ਦੇ ਸੀਨੀਅਰ ਮੈਨੇਜਰ ਸਾਹਿਲ ਕੱਕੜ ਵਲੋਂ ਰੀਜਨਲ ਮੈਨੇਜਰ ਵਰਿੰਦਰਪਾਲ ਸਿੰਘ ਲੁਥਰਾ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਉਪਰੰਤ ਰੀਜਨਲ ਮੈਨੇਜਰ ਲੁਥਰਾ ਨੇ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤਹਿਤ ਮ੍ਰਿਤਕ ਰੁਪਿੰਦਰ ਕੌਰ ਦੀ ਭੈਣ ਪਰਮਜੀਤ ਕੌਰ ਨੂੰ 2 ਲੱਖ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਸੌਂਪਿਆ। ਇਸ ਮੌਕੇ ਵਰਿੰਦਰਪਾਲ ਲੁਥਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤਹਿਤ 18 ਤੋਂ 50 ਸਾਲ ਦੀ ਉਮਰ ਤੱਕ ਦਾ ਕੋਈ ਵੀ ਯੋਗ ਵਿਅਕਤੀ ਆਪਣਾ ਜੀਵਨ ਬੀਮਾ ਕਰਵਾ ਸਕਦਾ ਹੈ। ਇਸ ਯੋਜਨਾ ਦੀ ਸਾਲਾਨਾ ਕਿਸ਼ਤ 436 ਰੁਪਏ ਹੈ। ਬੀਮਾ ਧਾਰਕ ਦੀ ਮੌਤ ਹੋਣ ਦੀ ਸੂਰਤ ’ਚ ਉਸ ਦੇ ਵਾਰਸਾਂ ਨੂੰ ਯੋਜਨਾ ਤਹਿਤ 2 ਲੱਖ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਂਦੀ ਹੈ। ਇਸ ਮੌਕੇ ਖੇਤੀਬਾੜੀ ਅਫ਼ਸਰ ਕਰਨ ਜੋਸ਼ੀ, ਬੈਂਕ ਅਫ਼ਸਰ ਰਜਨੀਸ਼ ਰਾਣੀ, ਬੈਂਕ ਸਹਾਇਕ ਹਰਲੀਨ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਇਆ ਸ਼ਾਨਦਾਰ ਡਾਂਸ ਪ੍ਰੋਗਰਾਮ ‘ਰੋਕ ਦ ਫਲੋਰ’ ਅਗਲੀ ਖ਼ਬਰ ਡੇਰਾ ਬਾਬਾ ਬੋਹੜ ਸ਼ਾਹ ਜੀ ਦਾ 29ਵਾਂ ਸਾਲਾਨਾ ਮੇਲਾ ਧੂਮਧਾਮ ਨਾਲ ਸਮਾਪਤ
Ad Position 24