ਬਾਈ ਨਛੱਤਰ ਸਿੰਘ ਦੀ ਭੁਲੱਥ ਹਲਕੇ ਦੇ ਇੰਚਾਰਜ ਵਜੋਂ ਨਿਯੁਕਤੀ ਦਾ ਮੰਨਾ ਚਾਹਲ ਵਲੋਂ ਸਵਾਗਤ
ਨਡਾਲਾ, 19 ਨਵੰਬਰ (ਰਘਬਿੰਦਰ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਪਾਰਟੀ ਹਾਈਕਮਾਂਡ ਵਲੋਂ ਬਾਈ ਨਛੱਤਰ ਸਿੰਘ ਨੂੰ ਵਿਧਾਨ ਸਭਾ ਹਲਕਾ ਭੁਲੱਥ ਦਾ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਜ਼ਿਲ੍ਹਾ ਕਪੂਰਥਲਾ ਦੇ ਪ੍ਰੈੱਸ ਸਕੱਤਰ ਮੰਨਾ ਚਾਹਲ ਵਲੋਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਇਸ ਨਿਯੁਕਤੀ ਲਈ ਪਾਰਟੀ ਦੀ ਸਮੁੱਚੀ ਹਾਈਕਮਾਂਡ ਤੇ ਹਲਕਾ ਭੁਲੱਥ ਦੀ ਸਮੂਹ ਸੰਗਤ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਬਾਈ ਨਛੱਤਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।
ਬ
ਬਾਈ ਨਛੱਤਰ ਸਿੰਘ ਅਤੇ ਮੰਨਾ ਚਾਹਲ ਦੀ ਤਸਵੀਰ।
20-11-2026
ਨਡਾਲਾ, 19 ਨਵੰਬਰ (ਰਘਬਿੰਦਰ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਪਾਰਟੀ ਹਾਈਕਮਾਂਡ ਵਲੋਂ ਬਾਈ ਨਛੱਤਰ ਸਿੰਘ ਨੂੰ ਵਿਧਾਨ ਸਭਾ ਹਲਕਾ ਭੁਲੱਥ ਦਾ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਜ਼ਿਲ੍ਹਾ ਕਪੂਰਥਲਾ ਦੇ ਪ੍ਰੈੱਸ ਸਕੱਤਰ ਮੰਨਾ ਚਾਹਲ ਵਲੋਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਇਸ ਨਿਯੁਕਤੀ ਲਈ ਪਾਰਟੀ ਦੀ ਸਮੁੱਚੀ ਹਾਈਕਮਾਂਡ ਤੇ ਹਲਕਾ ਭੁਲੱਥ ਦੀ ਸਮੂਹ ਸੰਗਤ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਬਾਈ ਨਛੱਤਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।ਇਸ ਸਬੰਧੀ ਮੰਨਾ ਚਾਹਲ ਨੇ ਕਿਹਾ ਕਿ ਬਾਈ ਨਛੱਤਰ ਸਿੰਘ ਦੀ ਨਿਯੁਕਤੀ ਨਾਲ ਹਲਕਾ ਭੁਲੱਥ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਬਾਈ ਨਛੱਤਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਸਰਗਰਮੀ ਨਾਲ ਕੰਮ ਕਰਦੇ ਆ ਰਹੇ ਹਨ ਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਰੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਮਿਲਣ ਤੋਂ ਪਹਿਲਾਂ ਹੀ ਬਾਈ ਨਛੱਤਰ ਸਿੰਘ ਵਲੋਂ ਹਲਕੇ ਵਿਚ ਯੂਥ ਵਿੰਗ ਦਾ ਗਠਨ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਸਰਕਲਾਂ ਵਿਚ ਸਰਕਲ ਇੰਚਾਰਜਾਂ ਤੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਕਰਕੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਲਈ ਅਹਿਮ ਉਪਰਾਲੇ ਕੀਤੇ ਗਏ ਹਨ।