19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਪੋਰਟਸ ਮੀਟ ਦਾ ਸ਼ਾਨਦਾਰ ਆਗਾਜ਼

ਭੁਲੱਥ, 19 ਨਵੰਬਰ (ਮਨਜੀਤ ਸਿੰਘ ਰਤਨ)-ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ, ਭੁਲੱਥ ਵਿਖੇ ਸਾਲਾਨਾ ਸਪੋਰਟਸ ਮੀਟ ਦਾ ਸ਼ਾਨਦਾਰ ਆਗਾਜ਼ ਬਡ਼ੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਕੀਤਾ ਗਿਆ। ਖੇਡ ਮੇਲੇ ਦੇ ਪਹਿਲੇ ਦਿਨ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਪੂਰੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 20-11-2026
ਭੁਲੱਥ, 19 ਨਵੰਬਰ (ਮਨਜੀਤ ਸਿੰਘ ਰਤਨ)-ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ, ਭੁਲੱਥ ਵਿਖੇ ਸਾਲਾਨਾ ਸਪੋਰਟਸ ਮੀਟ ਦਾ ਸ਼ਾਨਦਾਰ ਆਗਾਜ਼ ਬਡ਼ੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਕੀਤਾ ਗਿਆ। ਖੇਡ ਮੇਲੇ ਦੇ ਪਹਿਲੇ ਦਿਨ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਪੂਰੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦਾ ਮਾਹੌਲ ਖੇਡਾਂ ਦੇ ਰੰਗ ’ਚ ਰੰਗਿਆ ਨਜ਼ਰ ਆਇਆ। ਨੰਨ੍ਹੇ-ਮੁੰਨੇ ਬੱਚਿਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ’ਚ ਹਿੱਸਾ ਲੈਂਦਿਆਂ ਆਪਣੀ ਫੁਰਤੀ, ਹਿੰਮਤ, ਮਿਹਨਤ ਅਤੇ ਖੇਡ ਭਾਵਨਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੇ ਉਤਸ਼ਾਹ ਨੂੰ ਦੇਖਦਿਆਂ ਅਧਿਆਪਕਾਂ ਅਤੇ ਸਕੂਲ ਸਟਾਫ਼ ਵੱਲੋਂ ਵੀ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਖੇਡ ਮੁਕਾਬਲਿਆਂ ਦੌਰਾਨ ਪਹਿਲੀਆਂ, ਦੂਜੀਆਂ ਅਤੇ ਤੀਜੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪਡ਼੍ਹਾਈ ਦੇ ਨਾਲ-ਨਾਲ ਖੇਡਾਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਸਪੋਰਟਸ ਮੀਟ ਆਉਣ ਵਾਲੇ ਦਿਨਾਂ ’ਚ ਵੀ ਜਾਰੀ ਰਹੇਗੀ, ਜਿਸ ਦੌਰਾਨ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਲਈ ਕਈ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਛੁਪੀ ਖੇਡ ਪ੍ਰਤਿਭਾ ਨੂੰ ਉਭਾਰਨਾ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਦੌਰਾਨ ਚੋਰ ਮੋਟਰਸਾਈਕਲ ਚੋਰੀ ਕਰ ਕੇ ਫ਼ਰਾਰ-ਘਟਨਾ ਸੀ.ਸੀ.ਟੀ.ਵੀ. ਕੈਮਰੇ ’ਚ ਕੈਦ ਅਗਲੀ ਖ਼ਬਰ ਪੁੱਤਰ ਦੇ ਜਨਮ ਦਿਨ ਦੀ ਖ਼ੁਸ਼ੀ ’ਚ ਫ਼੍ਰੀ ਡਾਇਲੈਸਿਸ ਯੂਨਿਟ ਨੂੰ 5100 ਰੁਪਏ ਦੀ ਸਹਾਇਤਾ ਭੇਟ
Ad Position 24