ਸਰਕਾਰੀ ਕਾਲਜ ਕਪੂਰਥਲਾ ’ਚ ਹੋਈ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਦੀ ਮੀਟਿੰਗ
ਕਪੂਰਥਲਾ, 19 ਨਵੰਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ’ਚ ਕਾਰਜਸ਼ੀਲ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਮੀਟਿੰਗ ਹੋਈ। ਜਿਸ ’ਚ ਪੰਜਾਬ ਸਰਕਾਰ ਵਲੋਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਨਿਯਮਿਤ ਨਾ ਕੀਤੇ ਜਾਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਕਪੂਰਥਲਾ, 19 ਨਵੰਬਰ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ’ਚ ਕਾਰਜਸ਼ੀਲ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਮੀਟਿੰਗ ਹੋਈ। ਜਿਸ ’ਚ ਪੰਜਾਬ ਸਰਕਾਰ ਵਲੋਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਨਿਯਮਿਤ ਨਾ ਕੀਤੇ ਜਾਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਪ੍ਰਤੀਨਿਧ ਪ੍ਰੋਫੈਸਰ ਹਰਸਿਮਰਨ ਕੌਰ ਨੇ ਕਿਹਾ ਕਿ ਗੈਸਟ ਫੈਕਲਟੀ ਨਿਗੂਣੀਆਂ ਤਨਖ਼ਾਹਾਂ ’ਤੇ ਪਿਛਲੇ ਲੰਮੇ ਸਮੇਂ ਤੋਂ ਕਾਲਜਾਂ ਵਿਚ ਸੇਵਾਵਾਂ ਨਿਭਾਅ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਿਯਮਿਤ ਨਾ ਕੀਤੇ ਜਾਣ ਕਾਰਨ ਗੈਸਟ ਫੈਕਲਟੀ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਜ਼ਿੰਦਗੀ ਦਾ ਸੁਨਹਿਰੀ ਸਮਾਂ ਉਨ੍ਹਾਂ ਕਾਲਜਾਂ ਦੀ ਬਿਹਤਰੀ ਤੇ ਵਿਦਿਆਰਥੀਆਂ ਦਾ ਭਵਿੱਖ ਬੁਣਾਉਣ ਦੇ ਲੇਖੇ ਲਾਇਆ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਚੇਰੀ ਸਿੱਖਿਆ ਵਿਭਾਗ ਦੇ ਮੰਤਰੀ ਹਰਜੋਤ ਬੈਂਸ ਤੋਂ ਮੰਗ ਕੀਤੀ ਕਿ ਕਾਲਜਾਂ ਵਿਚ ਕਈ ਦਹਾਕਿਆਂ ਤੋਂ ਸੇਵਾ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਨਿਯਮਿਤ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾਵੇ। ਇਸ ਮੌਕੇ ਪ੍ਰੋਫੈਸਰ ਦਲਜੀਤ ਕਲੇਰ, ਪ੍ਰੋ. ਕੁਲਵਿੰਦਰ ਕੁਮਾਰ, ਪ੍ਰੋ. ਸੰਧਿਆ ਤੁਲੀ, ਪ੍ਰੋ. ਗੀਤਾ ਰਾਣੀ, ਪ੍ਰੋ. ਭੁਪਿੰਦਰ ਕੌਰ, ਪ੍ਰੋ. ਅਨੀਤਾ, ਪ੍ਰੋ . ਜੋਤੀ ਦੇਵੀ, ਪ੍ਰੋ. ਵਸੁੰਧਰਾ, ਪ੍ਰੋ. ਰਜਨੀ, ਪ੍ਰੋ. ਜਸਪ੍ਰੀਤ ਕੌਰ ਆਦਿ ਹਾਜ਼ਰ ਸਨ। ਵਰਨਣਯੋਗ ਹੈ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਸੰਯੁਕਤ ਫ਼ਰੰਟ ਦੇ ਸੂਬਾਈ ਆਗੂ ਡਾ. ਰਵਿੰਦਰ ਸਿੰਘ ਮਾਨਸਾ, ਪ੍ਰੋ. ਗੁਰਸੇਵਕ ਸਿੰਘ ਪਟਿਆਲਾ, ਡਾ. ਪਰਮਜੀਤ ਕੌਰ ਅੰਮ੍ਰਿਤਸਰ ਤੇ ਪ੍ਰੋ. ਮੁਹੰਮਦ ਤਨਵੀਰ ਨੇ ਕਿਹਾ ਕਿ 2 022 ਵਿਚ ਹੋਈਆਂ ਵਿਧਾਨ ਸਭਾ ਚੋਣਾਂ ਮੌਕੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਨੂੰ ਸਰਕਾਰ ਬਣਨ ’ਤੇ ਨਿਯਮਤ ਕਰਨ ਤੇ ਸਰਕਾਰੀ ਖਜਾਨਿਆ ’ਚੋਂ ਬਣਦੀਆਂ ਤਨਖ਼ਾਹਾਂ ਦੇਣ ਦਾ ਐਲਾਨ ਕੀਤਾ ਸੀ, ਪਰ ਸਰਕਾਰ ਆਪਣੇ ਲਗਭਗ 5 ਵਰ੍ਹਿਆਂ ਦੇ ਰਾਜ ਦੌਰਾਨ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰਨ ਵਿਚ ਨਾਕਾਮ ਰਹੀ ਹੈ।