ਫਗਵਾਡ਼ਾ, 20 ਨਵੰਬਰ (ਚਾਨਾ)- ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਟੀ ਪੁਆਇੰਟ ਮਹੇਡ਼ੂ ਲਾਗਿਓਂ ਇੱਕ ਨੌਜਵਾਨ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ। ਕਾਬੂ ਕੀਤੇ ਨੌਜਵਾਨ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਜਿੰਦਾ ਪੁੱਤਰ ਹਰਭਜਨ ਸਿੰਘ ਵਾਸੀ ਮੁਹੱਲਾ ਅਰੋਡ਼ਾ ਕਾਲੋਨੀ ਵਜੋਂ ਹੋਈ ਹੈ।