ਹਾਈਕੋਰਟ ਵਲੋਂ ਪੀ.ਸੀ.ਐਸ. ਭਰਤੀ ਪ੍ਰਕਿਰਿਆ ’ਤੇ ਸਟੇ ਲਗਾਉਣ ਨਾਲ ਨਿਰਪੱਖ ਜਾਂਚ ਦੀ ਮੰਗ ਨੂੰ ਮਿਲਿਆ ਬਲ-ਸੋਮ ਪ੍ਰਕਾਸ਼
ਫਗਵਾਡ਼ਾ, 20 ਨਵੰਬਰ (ਹਰਜੋਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਇੰਚਾਰਜ ਵਿਸ਼ਵ ਗਰੋਵਰ ਦਾ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਗ੍ਰਹਿ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਨਿਤਿਨ ਚੱਢਾ ਤੇ ਸਾਬਕਾ ਮੇਅਰ ਅਰੁਣ ਖੋਸਲਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਫਗਵਾਡ਼ਾ, 20 ਨਵੰਬਰ (ਹਰਜੋਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਇੰਚਾਰਜ ਵਿਸ਼ਵ ਗਰੋਵਰ ਦਾ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਗ੍ਰਹਿ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਨਿਤਿਨ ਚੱਢਾ ਤੇ ਸਾਬਕਾ ਮੇਅਰ ਅਰੁਣ ਖੋਸਲਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਵਿਸ਼ਵ ਗਰੋਵਰ ਨੂੰ ਸ਼ਾਲ ਭੇਂਟ ਕਰਕੇ ਸਨਮਾਨਿਤ ਕੀਤਾ। ਪੀ.ਸੀ.ਐਸ. ਪ੍ਰੀਖਿਆ ਮਾਮਲੇ ’ਚ ਨੌਜਵਾਨਾਂ ਦੇ ਭਵਿੱਖ ਨਾਲ ਜੁਡ਼ੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਮਾਣਯੋਗ ਹਾਈਕੋਰਟ ਵਲੋਂ ਭਰਤੀ ਪ੍ਰਕ੍ਰਿਆ ਤੇ ਲਗਾਈ ਰੋਕ ਭਾਜਪਾ ਯੁਵਾ ਮੋਰਚਾ ਦੇ ਸੰਘਰਸ਼ ਦੀ ਜਿੱਤ ਹੈ। ਜਿਸ ਲਈ ਸਮੂਹ ਯੁਵਾ ਮੋਰਚਾ ਆਗੂ ਵਧਾਈ ਦੇ ਪਾਤਰ ਹਨ। ਜ਼ਿਲ੍ਹਾ ਇੰਚਾਰਜ ਵਿਸ਼ਵ ਗਰੋਵਰ ਨੇ ਕਿਹਾ ਕਿ ਪੀ.ਸੀ.ਐਸ. ਪ੍ਰੀਖਿਆ ਤੇ ਭਰਤੀ ਪ੍ਰਕਿਰਿਆ ਨੂੰ ਲੈ ਕੇ ਨੌਜਵਾਨਾਂ ਦੇ ਮਨਾਂ ’ਚ ਉੱਠ ਰਹੇ ਸਵਾਲਾਂ ਨੂੰ ਗੰਭੀਰਤਾ ਨਾਲ ਲੈਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਭਰਤੀ ਪ੍ਰਕਿਰਿਆ ’ਤੇ ਸਟੇਅ ਲਗਾਉਣਾ ਨੌਜਵਾਨਾਂ ਦੇ ਹਿੱਤਾਂ ਨਾਲ ਜੁਡ਼ਿਆ ਅਹਿਮ ਕਦਮ ਹੈ। ਅਦਾਲਤ ਦੇ ਇਸ ਫ਼ੈਸਲੇ ਨਾਲ ਮਾਮਲੇ ਦੀ ਨਿਰਪੱਖਤਾ ਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੀ ਉਮੀਦ ਹੋਰ ਮਜ਼ਬੂਤ ਹੋਈ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਰਾਜੀਵ ਪਾਹਵਾ, ਪਰਮਜੀਤ ਪੰਮਾ ਚਾਚੋਕੀ, ਨਿਤੇਸ਼ ਸ਼ਰਮਾ ਜੁਗਨੂੰ ਮੰਡਲ ਪ੍ਰਧਾਨ ਅਰਬਨ ਅਸਟੇਟ ਸਰਕਲ, ਨਿਸ਼ਾਂਤ ਪਾਹਵਾ, ਚੈਰੀ ਵਾਲੀਆ, ਅਰਜੁਨ ਰਾਜਪੂਤ, ਸ਼ਿਵਮ ਚੋਪਡ਼ਾ, ਵਰਿੰਦਰ ਸਿੰਘ, ਸਾਹਿਲ ਗਿੱਲ ਆਦਿ ਹਾਜ਼ਰ ਸਨ।