20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕਾਰ ਸੇਵਾ ਵਾਲਿਆਂ ਵਲੋਂ ਸਵਾਗਤੀ ਗੇਟਾਂ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਵਾਈ ਜਾ ਰਹੀ ਸੇਵਾ ਸ਼ਲਾਘਾਯੋਗ : ਮੈਨੇਜਰ ਕਾਹਲਵਾਂ

ਸੁਲਤਾਨਪੁਰ ਲੋਧੀ, 20 ਨਵੰਬਰ (ਨਰੇਸ਼ ਹੈਪੀ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮਾਂ ਅਤੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਸੰਤਾਂ-ਮਹਾਂਪੁਰਸ਼ਾਂ ਅਤੇ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸੇ ਲਡ਼ੀ ਤਹਿਤ ਸੰਤ ਬਾਬਾ ਜਗਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਵੱਲੋਂ ਗੁਰੂ ਨਗਰੀ ਸੁਲਤਾਨਪੁਰ ਲੋਧੀ ਦੇ ਸਵਾਗਤੀ ਗੇਟਾਂ ਦੀ ਸਫ਼ਾਈ ਅਤੇ ਰੰਗ-ਰੋਗਨ ਦੀ ਸੇਵਾ ਕਰਵਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 21-11-2026
ਸੁਲਤਾਨਪੁਰ ਲੋਧੀ, 20 ਨਵੰਬਰ (ਨਰੇਸ਼ ਹੈਪੀ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮਾਂ ਅਤੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਸੰਤਾਂ-ਮਹਾਂਪੁਰਸ਼ਾਂ ਅਤੇ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸੇ ਲਡ਼ੀ ਤਹਿਤ ਸੰਤ ਬਾਬਾ ਜਗਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਵੱਲੋਂ ਗੁਰੂ ਨਗਰੀ ਸੁਲਤਾਨਪੁਰ ਲੋਧੀ ਦੇ ਸਵਾਗਤੀ ਗੇਟਾਂ ਦੀ ਸਫ਼ਾਈ ਅਤੇ ਰੰਗ-ਰੋਗਨ ਦੀ ਸੇਵਾ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੀ ਰੰਗ-ਰੋਗਨ ਅਤੇ ਹੋਰ ਇਮਾਰਤਾਂ ਦੀ ਸੇਵਾ ਕਰਵਾਈ ਜਾ ਰਹੀ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਅਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਸੰਤ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰ ਸੇਵਾ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ ਦੀ ਸੁੰਦਰਤਾ ਅਤੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਦਿੱਖ ਨੂੰ ਨਿਖਾਰਨ ਲਈ ਕੀਤਾ ਜਾ ਰਿਹਾ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੇਵਾਵਾਂ ਸੰਗਤਾਂ ਦੇ ਸਹਿਯੋਗ ਅਤੇ ਗੁਰੂ ਘਰ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਦਰਸਾਉਂਦੀਆਂ ਹਨ। ਇਸ ਮੌਕੇ ਮੈਨੇਜਰ ਸ. ਭਗਵੰਤ ਸਿੰਘ ਕਾਹਲਵਾਂ ਵੱਲੋਂ ਸੰਤ ਬਾਬਾ ਮਹਿੰਦਰ ਸਿੰਘ ਜੀ ਕਾਰ ਸੇਵਾ ਵਾਲੇ ਅਤੇ ਬਾਬਾ ਦਲਜੀਤ ਸਿੰਘ ਸੁਲਤਾਨਪੁਰ ਲੋਧੀ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮਾਂ ਅਤੇ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਵਿਸ਼ੇਸ਼ ਸੱਦਾ ਵੀ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਢਿੱਲੋਂ ਦਾ ਵੀ ਸਨਮਾਨ ਕੀਤਾ ਗਿਆ। ਮੈਨੇਜਰ ਭਗਵੰਤ ਸਿੰਘ ਕਾਹਲਵਾਂ ਨੇ ਉਨ੍ਹਾਂ ਨਾਲ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਅਤੇ ਸਮਾਗਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸਮੂਹ ਸੰਤਾਂ-ਮਹਾਂਪੁਰਸ਼ਾਂ, ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਅਤੇ ਨਗਰ ਕੀਰਤਨ ਵਿਚ ਵੱਧ-ਚਡ਼੍ਹ ਕੇ ਸ਼ਮੂਲੀਅਤ ਕਰਨ। ਇਸ ਮੌਕੇ ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ, ਚੈਂਚਲ ਸਿੰਘ ਐਡੀਸ਼ਨਲ ਮੈਨੇਜਰ ਤੇ ਗਿਆਨੀ ਹਰਜਿੰਦਰ ਸਿੰਘ ਚੰਡੀਗਡ਼੍ਹ, ਜਸਵਿੰਦਰ ਸਿੰਘ ਆਰ.ਕੇ., ਰਣਜੀਤ ਸਿੰਘ ਠੱਟਾ, ਸੁਖਜਿੰਦਰ ਸਿੰਘ ਭਗਤਪੁਰ, ਖਜਾਨ ਸੁਖਵਿੰਦਰ ਸਿੰਘ ਕੌਡ਼ਾ, ਸਰਵਣ ਸਿੰਘ ਚੱਕਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਹਾਈਕੋਰਟ ਵਲੋਂ ਪੀ.ਸੀ.ਐਸ. ਭਰਤੀ ਪ੍ਰਕਿਰਿਆ ’ਤੇ ਸਟੇ ਲਗਾਉਣ ਨਾਲ ਨਿਰਪੱਖ ਜਾਂਚ ਦੀ ਮੰਗ ਨੂੰ ਮਿਲਿਆ ਬਲ-ਸੋਮ ਪ੍ਰਕਾਸ਼
Ad Position 24