20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੰਜਾਬ ਦੇ ਅਹਿਮ ਮੁੱਦਿਆਂ ’ਤੇ ਸਿਆਸੀ ਪਾਰਟੀਆਂ ਵਲੋਂ ਰੋਡ ਮੈਪ ਜਾਰੀ ਨਾ ਕੀਤੇ ਜਾਣਾ ਚਿੰਤਾਜਨਕ-ਪਲਾਹੀ

ਫਗਵਾਡ਼ਾ, 20 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਦੇ ਪ੍ਰਧਾਨ ਗੁਰਮੀਤ ਸਿੰਘ ਪਲਾਹੀ, ਜਨਰਲ ਸਕੱਤਰ ਗੁਰਚਰਨ ਸਿੰਘ ਨੂਰਪੁਰ, ਖ਼ਜ਼ਾਨਚੀ ਦੀਦਾਰ ਸਿੰਘ ਸ਼ੇਤਰਾ, ਮੀਤ ਪ੍ਰਧਾਨ ਗਿਆਨ ਸਿੰਘ ਸਾਬਕਾ ਡੀ. ਪੀ.

Ad Position 21
No active advertisement
ਅਜੀਤ ਡੈਸਕ 21-11-2026
ਫਗਵਾਡ਼ਾ, 20 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਦੇ ਪ੍ਰਧਾਨ ਗੁਰਮੀਤ ਸਿੰਘ ਪਲਾਹੀ, ਜਨਰਲ ਸਕੱਤਰ ਗੁਰਚਰਨ ਸਿੰਘ ਨੂਰਪੁਰ, ਖ਼ਜ਼ਾਨਚੀ ਦੀਦਾਰ ਸਿੰਘ ਸ਼ੇਤਰਾ, ਮੀਤ ਪ੍ਰਧਾਨ ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ., ਰਵਿੰਦਰ ਚੋਟ, ਡਾ. ਐਸ.ਐਸ. ਛੀਨਾ ਤੇ ਡਾ. ਚਰਨਜੀਤ ਸਿੰਘ ਗੁੰਮਟਾਲਾ ਅਤੇ ਸਰਪ੍ਰਸਤ ਨਰਪਾਲ ਸਿੰਘ ਸ਼ੇਰਗਿੱਲ ਨੇ ਇੱਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਵਿਚ ਚੋਣਾਂ ਦਾ ਦੌਰ ਸ਼ੁਰੂ ਹੋ ਗਿਆ ਹੈ, ਪਰ ਕਿਸੇ ਵੀ ਸਿਆਸੀ ਪਾਰਟੀ ਨੇ ਸੂਬੇ ਦੇ ਅਹਿਮ ਮਸਲਿਆਂ ਦੇ ਹੱਲ ਲਈ ਕੋਈ ਠੋਸ ਰੋਡਮੈਪ ਜਾਰੀ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਚਿੰਤਾਜਨਕ ਹੈ। ਮੰਚ ਦੇ ਨੇ ਕਿਹਾ ਕਿ ਸਿਆਸੀ ਪਾਰਟੀਆਂ ਨਸ਼ਿਆਂ, ਮੁਫ਼ਤ ਦੀਆਂ ਸਕੀਮਾਂ ਜਾਂ ਧਾਰਮਿਕ ਮੁੱਦਿਆਂ ਦੀ ਗੱਲ ਤਾਂ ਕਰਦੀਆਂ ਹਨ, ਪਰ ਪੰਜਾਬ ਦੇ ਪਾਣੀਆਂ ਦੇ ਮਸਲੇ ’ਤੇ ਚੁੱਪ ਹਨ। ਬੇਰੁਜ਼ਗਾਰੀ ਖ਼ਤਮ ਕਰਨ ਦਾ ਮੁੱਦਾ ਉਨ੍ਹਾਂ ਦੀ ਪਹਿਲ ਨਹੀਂ ਹੈ ਅਤੇ ਪੰਜਾਬ ਸਿਰ ਚਡ਼੍ਹੇ ਕਰਜ਼ੇ ਨੂੰ ਖ਼ਤਮ ਕਰਨ ਲਈ ਉਨ੍ਹਾਂ ਕੋਲ ਕੋਈ ਸਪਸ਼ਟ ਯੋਜਨਾ ਨਹੀਂ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਵਿਗਡ਼ਦੇ ਆਬਾਦੀ ਦੇ ਤਨਾਸਬ ਬਾਰੇ ਵੀ ਕੋਈ ਪਾਰਟੀ ਗੱਲ ਨਹੀਂ ਕਰ ਰਹੀ। ਸਾਂਝੇ ਬਿਆਨ ਵਿਚ ਅੱਗੇ ਕਿਹਾ ਗਿਆ ਕਿ ਸੂਬੇ ਦੀ ਰਾਜਧਾਨੀ ਚੰਡੀਗਡ਼੍ਹ, ਪੰਜਾਬੀ ਬੋਲਦੇ ਇਲਾਕੇ ਮੁਡ਼ ਪੰਜਾਬ ਵਿਚ ਰਲਾਉਣ ਅਤੇ ਰਾਜਾਂ ਨੂੰ ਵੱਧ ਅਧਿਕਾਰ ਦੇਣ ਦੇ ਮੁੱਦੇ ਉਠਾਉਣ ਦੀ ਸ਼ਾਇਦ ਸਿਆਸੀ ਪਾਰਟੀਆਂ ਵਿਚ ਹਿੰਮਤ ਹੀ ਨਹੀਂ ਰਹੀ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਪੰਜਾਬ ਦੀ ਡੈਮੋਗ੍ਰਾਫੀ ਦਾਅ ’ਤੇ ਲੱਗੀ ਹੋਈ ਹੈ ਅਤੇ ਪੰਜਾਬ ਵਿਚ ਪੰਜਾਬੀਆਂ ਦੀ ਵਸੋਂ ਪਲਟ ਰਹੀ ਹੈ। ਮੰਚ ਦੇ ਅਹੁਦੇਦਾਰਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਹਿਤੈਸ਼ੀ ਪਹੁੰਚ ਅਪਣਾਉਂਦਿਆਂ ਹਰ ਪਾਰਟੀ ਦੇ ਵੱਡੇ ਆਗੂਆਂ ਨੂੰ ਇਨ੍ਹਾਂ ਮੁੱਦਿਆਂ ’ਤੇ ਸਵਾਲ ਕਰਨ। ਨਾਲ ਹੀ ਉਨ੍ਹਾਂ ਲੇਖਕਾਂ, ਪੱਤਰਕਾਰਾਂ ਅਤੇ ਸਮੁੱਚੇ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਮਸਲਿਆਂ ’ਤੇ ਵੱਧ ਤੋਂ ਵੱਧ ਲਿਖਿਆ ਜਾਵੇ ਅਤੇ ਪਾਠਕਾਂ ਨੂੰ ਜਾਗਰੂਕ ਕੀਤਾ ਜਾਵੇ। ਅੰਤ ਵਿਚ ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁੱਦਿਆਂ ਉੱਤੇ ਡੂੰਘਾਈ ਨਾਲ ਚਰਚਾ ਕਰਨ ਲਈ ਪੰਜਾਬ ਵਿਚ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਵੀ ਕਰਵਾਏ ਜਾਣਗੇ। ਪ੍ਰਕਾਸ਼ ਪੁਰਬ ਨੂੰ ਸਪਰਿਪਤ ਨਗਰ ਕੀਰਤਨ ਅੱਜ ਗੁਰਾਇਆ, 20 ਨਵੰਬਰ (ਚਰਨਜੀਤ ਸਿੰਘ ਦੁਸਾਂਝ)- ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 21 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਸਵੇਰੇ 10 ਵਜੇ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਤੋਂ ਸ਼ੁਰੂ ਹੋ ਕੇ ਪੂਰੇ ਸ਼ਹਿਰ ਦੀ ਪ੍ਰਕਰਮਾ ਕਰਨ ਉਪਰੰਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਪਾਤਸ਼ਾਹੀ ਛੇਵੀਂ ਜੀ.ਟੀ.ਰੋਡ ਗੁਰਾਇਆ ਵਿਖੇ ਸਮਾਪਤ ਹੋਵੇਗਾ
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਪਿੰਡਾਂ ’ਚ ਖੇਡਾਂ ਸੰਬੰਧੀ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹੈ-ਅਕਾਸ਼ ਬਾਂਸਲ, ਗੌਰਵ ਤੂਰ... ਅਗਲੀ ਖ਼ਬਰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਬਲਾਕ ਪੱਧਰੀ ਵਿੱਦਿਅਕ ਤੇ ਸਹਿ ਵਿੱਦਿਅਕ ਮੁਕਾਬਲੇ ਕਲੱਸਟਰ ਟਿੱਬਾ ਵਿਖੇ ਆਯੋਜਿਤ
Ad Position 24