ਆਨੰਦ ਕਾਲਜ ਆਫ਼ ਇੰਜੀਨੀਅਰ ਐਂਡ ਮੈਨੇਜਮੈਂਟ ਵਿਖੇ ਕੌਮੀ ਉਦਮਤਾ ਦਿਵਸ ਮਨਾਇਆ
ਕਪੂਰਥਲਾ, 20 ਨਵੰਬਰ (ਸਡਾਨਾ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਵਿਖੇ ਕੌਮੀ ਉਦਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਏ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਅੱਗੇ ਵਧਦੇ ਹੋਏ ਨੌਕਰੀ ਦਾਤਾ ਬਣਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ।
ਕਪੂਰਥਲਾ, 20 ਨਵੰਬਰ (ਸਡਾਨਾ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਵਿਖੇ ਕੌਮੀ ਉਦਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਏ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਅੱਗੇ ਵਧਦੇ ਹੋਏ ਨੌਕਰੀ ਦਾਤਾ ਬਣਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ। ਸਮਾਗਮ ਦੀ ਆਰੰਭਤਾ ਮੌਕੇ ਸ਼ਮ੍ਹਾ ਰੌਸ਼ਨ ਨਾਲ ਹੋਈ। ਇਸ ਮੌਕੇ ਕਾਲਜ ਦੇ ਐਮ.ਡੀ. ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ, ਪ੍ਰਿੰਸੀਪਲ ਡਾ. ਅਮਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਦਾ ਰਾਹ ਦੁਸੇਰਾ ਬਣਦੇ ਹੋਏ ਉਨ੍ਹਾਂ ਨੂੰ ਕਿਹਾ ਕਿ ਉਹ ਉੱਚ ਵਿੱਦਿਆ ਹਾਸਲ ਕਰਕੇ ਆਪਣਾ ਕਾਰੋਬਾਰ ਕਰਨ ਤੇ ਲੋਕਾਂ ਨੂੰ ਨੌਕਰੀ ਦੇਣ ਵਾਲੇ ਬਣਨ। ਇਸ ਮੌਕੇ ਵਿਦਿਆਰਥੀਆਂ ਨੇ ਵੀ ਹਾਜ਼ਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੇ ਅੰਤ ਵਿਚ ਵਧੀਆ ਵਿਚਾਰ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।