20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕਿੱਕ ਬਾਕਸਿੰਗ ਦੇ ਰਾਜ ਪੱਧਰੀ ਮੁਕਾਬਲੇ ’ਚ ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਦੇ ਵਿਦਿਆਰਥੀ ਮੁਕੁਲ ਭਾਰਦਵਾਜ ਨੇ ਸੋਨ ਤਗਮਾ ਜਿੱਤਿਆ

ਕਪੂਰਥਲਾ, 20 ਨਵੰਬਰ (ਅਮਰਜੀਤ ਕੋਮਲ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਚ ਕਰਵਾਏ ਗਏ ਕਿੱਕ ਬਾਕਸਿੰਗ ਦੇ ਕਰਵਾਏ ਗਏ ਤਿੰਨ ਰੋਜ਼ਾ ਰਾਜ ਪੱਧਰੀ ਮੁਕਾਬਲੇ ਵਿਚ ਕਪੂਰਥਲਾ ਜ਼ਿਲ੍ਹੇ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਕਿੱਕ ਬਾਕਸਿੰਗ ਦੇ ਰਾਜ ਪੱਧਰੀ ਮੁਕਾਬਲੇ ਵਿਚ ਅੰਡਰ 14 ਸਾਲ ਵਿਚ 47 ਕਿੱਲੋ ਤੋਂ ਘੱਟ ਭਾਰ ਵਰਗ ਵਿਚ ਕ੍ਰਾਈਸਟ ਦਾ ਕਿੰਗ ਕਾਨਵੈਂਟ ਸਕੂਲ ਦੇ ਵਿਦਿਆਰਥੀ ਮੁਕੁਲ ਭਾਰਦਵਾਜ ਨੇ ਸੋਨ ਤਗਮਾ ਜਿੱਤਿਆ, ਜਦਕਿ ਅੰਡਰ 17 ਸਾਲ ਉਮਰ ਵਰਗ ਵਿਚ 69 ਕਿੱਲੋਗ੍ਰਾਮ ਤੋਂ ਵੱਧ ਭਾਰ ਵਰਗ ਦੇ ਮੁਕਾਬਲੇ ਵਿਚ ਲਿਟਲ ਏਂਜਲਸ ਕੋ-ਐੱਡ ਸਕੂਲ ਕਪੂਰਥਲਾ ਦੇ ਵਿਦਿਆਰਥੀ ਅਗਮਵੀਰ ਸਿੰਘ ਗੁਰਾਇਆ ਨੇ ਕਾਂਸੀ ਦਾ ਤਗਮਾ ਜਿੱਤਿਆ।

Ad Position 21
No active advertisement
ਕਿੱਕ ਬਾਕਸਿੰਗ ਦੇ ਰਾਜ ਪੱਧਰੀ ਮੁਕਾਬਲੇ ’ਚ ਸੋਨੇ ਦਾ ਤਗਮਾ ਜੇਤੂ ਮੁਕੁਲ ਭਾਰਦਵਾਜ ਤੇ ਕਾਂਸੀ ਦਾ ਤਗਮਾ ਜੇਤੂ ਅਗਮਵੀਰ ਸਿੰਘ ਗੁਰਾਇਆ ਨਾਲ ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ, ਕੋਚ ਪਾਂਡਵ ਰਾਏ ਤੇ ਹੋਰ। ਤਸਵੀਰ : ਤਿਲਕਰਾਜ 21-11-2026
ਕਪੂਰਥਲਾ, 20 ਨਵੰਬਰ (ਅਮਰਜੀਤ ਕੋਮਲ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਚ ਕਰਵਾਏ ਗਏ ਕਿੱਕ ਬਾਕਸਿੰਗ ਦੇ ਕਰਵਾਏ ਗਏ ਤਿੰਨ ਰੋਜ਼ਾ ਰਾਜ ਪੱਧਰੀ ਮੁਕਾਬਲੇ ਵਿਚ ਕਪੂਰਥਲਾ ਜ਼ਿਲ੍ਹੇ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਕਿੱਕ ਬਾਕਸਿੰਗ ਦੇ ਰਾਜ ਪੱਧਰੀ ਮੁਕਾਬਲੇ ਵਿਚ ਅੰਡਰ 14 ਸਾਲ ਵਿਚ 47 ਕਿੱਲੋ ਤੋਂ ਘੱਟ ਭਾਰ ਵਰਗ ਵਿਚ ਕ੍ਰਾਈਸਟ ਦਾ ਕਿੰਗ ਕਾਨਵੈਂਟ ਸਕੂਲ ਦੇ ਵਿਦਿਆਰਥੀ ਮੁਕੁਲ ਭਾਰਦਵਾਜ ਨੇ ਸੋਨ ਤਗਮਾ ਜਿੱਤਿਆ, ਜਦਕਿ ਅੰਡਰ 17 ਸਾਲ ਉਮਰ ਵਰਗ ਵਿਚ 69 ਕਿੱਲੋਗ੍ਰਾਮ ਤੋਂ ਵੱਧ ਭਾਰ ਵਰਗ ਦੇ ਮੁਕਾਬਲੇ ਵਿਚ ਲਿਟਲ ਏਂਜਲਸ ਕੋ-ਐੱਡ ਸਕੂਲ ਕਪੂਰਥਲਾ ਦੇ ਵਿਦਿਆਰਥੀ ਅਗਮਵੀਰ ਸਿੰਘ ਗੁਰਾਇਆ ਨੇ ਕਾਂਸੀ ਦਾ ਤਗਮਾ ਜਿੱਤਿਆ। ਇਨ੍ਹਾਂ ਟੀਮਾਂ ਨੂੰ ਅਗਵਾਈ ਐਮ.ਜੀ.ਐਨ. ਪਬਲਿਕ ਸਕੂਲ ਕਪੂਰਥਲਾ ਦੇ ਮਾਸਟਰ ਆਰਟਸ ਦੇ ਕੋਚ ਤੇ ਫਿਜ਼ੀਕਲ ਐਜੂਕੇਸ਼ਨ ਦੇ ਅਧਿਆਪਕ ਪਾਂਡਵ ਰਾਏ ਨੇ ਦਿੱਤੀ। ਜਿਸ ਸਦਕਾ ਇਹ ਦੋਵੇਂ ਖਿਡਾਰੀ ਕਿੱਕ ਬਾਕਸਿੰਗ ਵਿਚ ਵੱਖ-ਵੱਖ ਉਮਰ ਵਰਗ ਦੇ ਮੁਕਾਬਲਿਆਂ ਵਿਚ ਸੋਨ ਤੇ ਕਾਂਸੀ ਦਾ ਤਗਮਾ ਜਿੱਤਣ ਵਿਚ ਸਫ਼ਲ ਹੋਏ। ਜੇਤੂ ਖਿਡਾਰੀਆਂ ਦੇ ਕਪੂਰਥਲਾ ਪੁੱਜਣ ’ਤੇ ਕੁਲਵਿੰਦਰ ਸਿੰਘ ਨੇ ਦੋਵਾਂ ਖਿਡਾਰੀਆਂ ਨੂੰ ਮੈਡਲ ਪਹਿਨਾ ਕੇ ਆਸ਼ੀਰਵਾਦ ਦਿੱਤਾ ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦੇ ਕੋਚ ਪਾਂਡਵ ਰਾਏ, ਟੀਮ ਦੇ ਮੈਨੇਜਰ ਰਜੇਸ਼ ਤੇ ਖਿਡਾਰੀਆਂ, ਉਨ੍ਹਾਂ ਦੇ ਪਰਿਵਾਰਾਂ ਤੇ ਸਕੂਲ ਪ੍ਰਬੰਧਕਾਂ ਨੂੰ ਵੀ ਮੁਬਾਰਕਬਾਦ ਦਿੱਤੀ। ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਸੋਨ ਤਗਮਾ ਜੇਤੂ ਖਿਡਾਰੀ ਮੁਕੁਲ ਭਾਰਦਵਾਜ ਨੂੰ 10 ਹਜ਼ਾਰ ਰੁਪਏ ਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 5 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਕੱਢੀ ‘ਸਮਰਸਤਾ ਸੰਕਲਪ ਯਾਤਰਾ’ ’ਚ ਹਲਕਾ ਭੁਲੱਥ ਤੋਂ ਸੌਰਵ ਖੁੱਲਰ ਨੇ ਸਾਥੀਆਂ ਸਮੇਤ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਰਮਨਜੋਤ ਸਿੰਘ ਤੀਸਰੀ ਵਾਰ ਪਟਵਾਰ ਯੂਨੀਅਨ ਤਹਿਸੀਲ ਕਪੂਰਥਲਾ ਦੇ ਪ੍ਰਧਾਨ ਚੁਣੇ
Ad Position 24