20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਰਾਜਨਬੀਰ ਅਟਵਾਲ ਰੈਵੇਨਿਊ ਪਟਵਾਰ ਯੂਨੀਅਨ ਸੁਲਤਾਨਪੁਰ ਦੇ ਸਰਬਸੰਮਤੀ ਨਾਲ ਬਲਾਕ ਪ੍ਰਧਾਨ ਬਣੇ

ਸੁਲਤਾਨਪੁਰ ਲੋਧੀ, 20 ਨਵੰਬਰ (ਥਿੰਦ)-ਰੈਵੇਨਿਊ ਪਟਵਾਰ ਯੂਨੀਅਨ ਬਲਾਕ ਸੁਲਤਾਨਪੁਰ ਲੋਧੀ ਦੀ ਚੋਣ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ ਦੀ ਅਗਵਾਈ ਹੇਠ ਹੋਈ ਜਿਸ ਵਿਚ ਰਾਜਨਬੀਰ ਅਟਵਾਲ ਨੂੰ ਸਰਬਸੰਮਤੀ ਨਾਲ ਬਲਾਕ ਸੁਲਤਾਨਪੁਰ ਲੋਧੀ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਰਮਨਦੀਪ ਸਿੰਘ ਨੂੰ ਤਹਿਸੀਲ ਜਨਰਲ ਸਕੱਤਰ, ਰਾਜਵੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਮਨਕੀਰਤ ਸਿੰਘ ਖ਼ਜ਼ਾਨਚੀ, ਸੁਨੀਲ ਗੋਂਡ ਨੂੰ ਜ਼ਿਲ੍ਹਾ ਨੁਮਾਇੰਦਾ ਚੁਣਿਆ ਗਿਆ।

Ad Position 21
No active advertisement
ਅਜੀਤ ਡੈਸਕ 21-11-2026
ਸੁਲਤਾਨਪੁਰ ਲੋਧੀ, 20 ਨਵੰਬਰ (ਥਿੰਦ)-ਰੈਵੇਨਿਊ ਪਟਵਾਰ ਯੂਨੀਅਨ ਬਲਾਕ ਸੁਲਤਾਨਪੁਰ ਲੋਧੀ ਦੀ ਚੋਣ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ ਦੀ ਅਗਵਾਈ ਹੇਠ ਹੋਈ ਜਿਸ ਵਿਚ ਰਾਜਨਬੀਰ ਅਟਵਾਲ ਨੂੰ ਸਰਬਸੰਮਤੀ ਨਾਲ ਬਲਾਕ ਸੁਲਤਾਨਪੁਰ ਲੋਧੀ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਰਮਨਦੀਪ ਸਿੰਘ ਨੂੰ ਤਹਿਸੀਲ ਜਨਰਲ ਸਕੱਤਰ, ਰਾਜਵੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਮਨਕੀਰਤ ਸਿੰਘ ਖ਼ਜ਼ਾਨਚੀ, ਸੁਨੀਲ ਗੋਂਡ ਨੂੰ ਜ਼ਿਲ੍ਹਾ ਨੁਮਾਇੰਦਾ ਚੁਣਿਆ ਗਿਆ। ਇਸ ਤੋਂ ਪਹਿਲਾਂ ਬਲਾਕ ਸੁਲਤਾਨਪੁਰ ਲੋਧੀ ਦੇ ਸਮੁੱਚੇ ਪਟਵਾਰੀਆਂ ਦੀ ਵਿਸ਼ੇਸ਼ ਮੀਟਿੰਗ ਸਾਬਕਾ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਪਿਛਲੇ ਸਾਲ ਦੌਰਾਨ ਹੱਕੀ ਮੰਗਾਂ ਲਈ ਉਲੀਕੇ ਗਏ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਰੈਵੇਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜਥੇਬੰਦੀ ਦੇ ਸੰਘਰਸ਼ ਸਦਕਾ ਸਰਕਾਰ ਨੇ ਸਟੇਟ ਕਾਡਰ ਤੋਂ ਜ਼ਿਲ੍ਹਾ ਕਾਡਰ ਲਾਗੂ ਕੀਤਾ ਹੈ। ਜਿਸ ਨਾਲ ਮਾਲ ਵਿਭਾਗ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਵੱਡਾ ਫਾਇਦਾ ਹੋਵੇਗਾ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਰਾਜਨਬੀਰ ਅਟਵਾਲ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਟਵਾਰੀਆਂ ਦੇ ਹੱਕਾਂ ਲਈ ਚੱਲ ਰਹੀ ਲਡ਼ਾਈ ਵਿਚ ਵੱਧ ਚਡ਼੍ਹ ਕੇ ਹਿੱਸਾ ਲੈਣਗੇ। ਉਨ੍ਹਾਂ ਨੇ ਕਿਹਾ ਕਿ ਸਟੇਟ ਕਾਡਰ ਲਈ ਜ਼ੋ ਲਡ਼ਾਈ ਚੱਲ ਰਹੀ ਸੀ ਉਸ ਵਿਚ ਸਰਕਾਰ ਨੇ ਮੰਗ ਮੰਨ ਲਈ ਹੈ। ਉਨ੍ਹਾਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਡੀ ਏ ਦੀਆਂ ਕਿਸ਼ਤਾਂ ਜਾਰੀ ਕਰਵਾਉਣ ਲਈ ਸੰਘਰਸ਼ ਲਗਾਤਾਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਲਵਪ੍ਰੀਤ ਸਿੰਘ ਭੱਟੀ, ਸਾਬਕਾ ਪ੍ਰਧਾਨ ਸੁਖਦੇਵ ਸਿੰਘ, ਮਨਜੀਤ ਸਿੰਘ, ਗੁਰਦੇਵ ਸਿੰਘ, ਮਨਜੀਤ ਸਿੰਘ, ਸਰਬਜੀਤ ਸਿੰਘ ਨੂੰ ਜਥੇਬੰਦੀ ਵਿਚ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ।ਇਸ ਮੌਕੇ ਸਾਬਕਾ ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਥਿੰਦ ਅਤ ੇ ਕਾਨੂੰਗੋ ਮਨੋਹਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਸਾਬਕਾ ਪਟਵਾਰੀ ਇੰਦਰਜੀਤ ਸਿੰਘ,ਪਟਵਾਰੀ ਗੁਰਭੇਜ ਸਿੰਘ, ਪਟਵਾਰੀ ਗੁਰਦੇਵ ਸਿੰਘ, ਕੰਵਰ ਸ਼ਾਮ ਸਿੰਘ,ਹਰਪਿੰਦਰ ਸਿੰਘ ਲਾਲੀ, ਰਵੀ ਸਹੋਤਾ, ਵਿਜੇ ਸਹੋਤਾ, ਵਿੱਕੀ ਸਹੋਤਾ, ਇੰਦਰਜੀਤ ਥਾਪਰ, ਨੰਬਰਦਾਰ ਯੁਗਰਾਜ ਸਿੰਘ, ਜਸਵਿੰਦਰ ਸਿੰਘ, ਤੀਰਥ ਰਾਮ, ਸਤਨਾਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਰ ਤੇ ਟਰੈਕਟਰ-ਟਰਾਲੀ ਦੀ ਜ਼ਬਰਦਸਤ ਟੱਕਰ, ਭੈਣ-ਭਰਾ ਵਾਲ-ਵਾਲ ਬਚੇ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਅਗਲੀ ਖ਼ਬਰ ਖੇਲੋ ਮਾਸਟਰਜ਼ ਗੇਮਜ਼ ਇੰਡੀਆ ਵਲੋਂ ਕਰਵਾਇਆ ਗਿਆ ਦੋ ਰੋਜ਼ਾ ਚੌਥਾ ਸਿਕਸ ਏ ਸਾਈਡ ਹਾਕੀ ਟੂਰਨਾਮੈਂਟ
Ad Position 24