21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

557 ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ

ਸੁਲਤਾਨਪੁਰ ਲੋਧੀ, 21 ਨਵੰਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557ਵਾਂ ਪ੍ਰਕਾਸ਼ ਗੁਰਪੁਰਬ 22, 23 ਤੇ 24 ਨਵੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਵੱਡੇ ਪੱਧਰ ’ਤੇ ਚੱਲ ਰਹੀਆਂ ਹਨ।

Ad Position 21
No active advertisement
ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਬਾਰ ਹਾਲ ਦੀ ਡਿਉਡ਼ੀ ਦੀ ਕੀਤੀ ਗਈ ਸਜਾਵਟ। (ਸੱਜੇ) ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਦੇਸ਼ੀ ਫੁੱਲਾਂ ਨਾਲ ਕੀਤੀ ਸਜਾਵਟ ਦਾ ਦ੍ਰਿਸ਼। ਤਸਵੀਰਾਂ : ਲਾਡੀ ਸਟੂਡੀਓ 22-11-2026
ਸੁਲਤਾਨਪੁਰ ਲੋਧੀ, 21 ਨਵੰਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557ਵਾਂ ਪ੍ਰਕਾਸ਼ ਗੁਰਪੁਰਬ 22, 23 ਤੇ 24 ਨਵੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਵੱਡੇ ਪੱਧਰ ’ਤੇ ਚੱਲ ਰਹੀਆਂ ਹਨ। ਇਸ ਸੰਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਅਤੇ ਹਜ਼ੂਰੀ ਕਥਾ ਵਾਚਕ ਗਿਆਨੀ ਕਰਨਜੀਤ ਸਿੰਘ ਨੇ ਦੱਸਿਆ ਕਿ ਗੁਰੂ ਘਰ ਵਿਖੇ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਧਾਰਮਿਕ ਸਮਾਗਮਾਂ, ਸੇਵਾ-ਸੰਭਾਲ ਅਤੇ ਹੋਰ ਲੋਡ਼ੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਪਾਵਨ ਦਰਬਾਰ ਨੂੰ ਅੰਦਰੋਂ ਅਤੇ ਬਾਹਰੋਂ ਵੱਖ-ਵੱਖ ਕਿਸਮਾਂ ਦੇ ਰੰਗ-ਬਿਰੰਗੇ ਤੇ ਖ਼ੁਸ਼ਬੂਦਾਰ ਫੁੱਲਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ। ਗੁਰੂ ਘਰ ਦੇ ਸ਼ਰਧਾਲੂ ਡਾਕਟਰ ਹੀਰਾ ਸਿੰਘ ਡਾਇਮੰਡ ਰਿਜ਼ੌਰਟ ਦੀਪੇਵਾਲ ਵਾਲੇ ਤੇ ਸੁਖਵਿੰਦਰ ਸਿੰਘ ਡਡਵਿੰਡੀ ਵਾਲੇ ਹੋਰ ਸੰਗਤਾਂ ਦੇ ਸਹਿਯੋਗ ਨਾਲ ਫੁੱਲਾਂ ਦੀ ਸੇਵਾ ਨਿਭਾਈ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਨੂੰ ਆਉਂਦੀਆਂ ਸਡ਼ਕਾਂ ਤੇ ਸ਼ਹਿਰ ਦੇ ਸਵਾਗਤੀ ਗੇਟਾਂ ਨੂੰ ਵੀ ਸੁੰਦਰ ਲਾਈਟਾਂ ਨਾਲ ਸਜਾਉਣ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਲਡ਼ੀ ਤਹਿਤ 23 ਨਵੰਬਰ ਨੂੰ ਸਵੇਰੇ ਕਰੀਬ 9:30 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ। ਨਗਰ ਕੀਰਤਨ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਚੱਲ ਕੇ ਦਾਣਾ ਮੰਡੀ, ਸ਼ਹੀਦ ਊਧਮ ਸਿੰਘ ਚੌਕ, ਤਹਿਸੀਲ ਕੰਪਲੈਕਸ, ਤਲਵੰਡੀ ਪੁਲ ਚੌਕ, ਆਰੀਆ ਸਮਾਜ ਚੌਕ, ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸਾਹਿਬ, ਗੌਰਮਿੰਟ ਗਰਲਜ਼ ਸਕੂਲ, ਪੁਰਾਣੀ ਦਾਣਾ ਮੰਡੀ, ਰੇਲਵੇ ਸਟੇਸ਼ਨ, ਸਦਰ ਬਾਜ਼ਾਰ ਅਤੇ ਥਾਣਾ ਸੁਲਤਾਨਪੁਰ ਲੋਧੀ ਚੌਕ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਮੈਨੇਜਰ ਭਗਵੰਤ ਸਿੰਘ ਕਾਹਲਵਾਂ ਤੇ ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ ਨੇ ਦੱਸਿਆ ਕਿ ਇਸ ਸੰਬੰਧੀ 22 ਅਤੇ 23 ਨਵੰਬਰ ਦੀ ਦਰਮਿਆਨੀ ਰਾਤ ਨੂੰ ਢਾਈ ਵਜੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 24 ਤੇ 25 ਨਵੰਬਰ ਦੀ ਦਰਮਿਆਨੀ ਰਾਤ ਨੂੰ 1: 40 ਤੇ ਪਾਏ ਜਾਣਗੇ ਅਤੇ ਇਸ ਸਮੇਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 23 ਨਵੰਬਰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਸੁਲਤਾਨਪੁਰ ਲੋਧੀ ਤੋਂ ਮਹਾਨ ਨਗਰ ਕੀਰਤਨ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਵੇਗਾ, ਨਗਰ ਕੀਰਤਨ ਉੱਪਰ ਸਾਰੇ ਰਸਤੇ ਹਵਾਈ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਦਿਨ 23 ਨਵੰਬਰ ਦੀ ਸ਼ਾਮ ਦੇ 4 ਵਜੇ ਤੋਂ 25 ਨਵੰਬਰ ਦੀ ਸਵੇਰੇ 9 ਵਜੇ ਤੱਕ ਲਗਾਤਾਰ ਭਾਈ ਮਰਦਾਨਾ ਦੀ ਦੀਵਾਨ ਹਾਲ ਗੁਰਦੁਆਰਾ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠਾਂ ਧਾਰਮਿਕ ਦੀਵਾਨ ਸਜਣਗੇ। 24 ਨਵੰਬਰ ਨੂੰ ਸ਼ਾਮ 7 ਵਜੇ ਸ਼ਾਨਦਾਰ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ। ਇਸੇ ਦਿਨ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਉਨ੍ਹਾਂ ਦੱਸਿਆ ਕਿ ਸੰਗਤਾਂ ਲਈ ਰਿਹਾਇਸ਼ ਅਤੇ ਲੰਗਰ ਦੇ ਪੂਰੇ ਪ੍ਰਬੰਧ ਕਰ ਲਏ ਗਏ ਹਨ। ਇਸ ਮੌਕੇ ਆਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਗੁਰਦੁਆਰਾ ਬੇਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਤੇ ਚੈਂਚਲ ਸਿੰਘ ਤੇ ਗੁਰਜੀਤ ਸਿੰਘ ਮੀਤ ਮੈਨੇਜਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਫਗਵਾਡ਼ਾ ਤੋਂ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਟੇਟ ਗੁਰਦੁਆਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਜਾਇਆ
Ad Position 24