ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਗਰ ਕੀਰਤਨ ਮੌਕੇ 23 ਨਵੰਬਰ ਨੂੰ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਅੰਦਰ ਛੁੱਟੀ ਨਾ ਕੀਤੇ ਜਾਣ ’ਤੇ ਸੰਗਤਾਂ ਵਿਚ ਭਾਰੀ ਰੋਸ
ਸੁਲਤਾਨਪੁਰ ਲੋਧੀ, 21 ਨਵੰਬਰ (ਥਿੰਦ)-ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਮੌਕੇ 23 ਨਵੰਬਰ ਨੂੰ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਸੁਜਾਏ ਜਾਣ ਵਾਲੇ ਇਤਿਹਾਸਕ ਨਗਰ ਕੀਰਤਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਅੰਦਰ ਛੁੱਟੀ ਦਾ ਐਲਾਨ ਨਾ ਕੀਤੇ ਜਾਣ ਕਰਕੇ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਰਨਣਯੋਗ ਹੈ ਕਿ ਬੀਤੇ ਦਿਨਾਂ ਤੋਂ ਵੱਖ ਵੱਖ ਧਾਰਮਿਕ, ਸਮਾਜ ਸੇਵੀ ਤੇ ਮੁਲਾਜ਼ਮ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਤੋਂ ਉਚੇਚੇ ਤੌਰ ’ਤੇ ਮੰਗ ਕੀਤੀ ਸੀ ਕਿ 23 ਨਵੰਬਰ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਅੰਦਰ ਸਕੂਲਾਂ, ਦਫ਼ਤਰਾਂ ’ਚ ਛੁੱਟੀ ਕੀਤੀ ਜਾਵੇ।
ਸੁਲਤਾਨਪੁਰ ਲੋਧੀ, 21 ਨਵੰਬਰ (ਥਿੰਦ)-ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਮੌਕੇ 23 ਨਵੰਬਰ ਨੂੰ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਸੁਜਾਏ ਜਾਣ ਵਾਲੇ ਇਤਿਹਾਸਕ ਨਗਰ ਕੀਰਤਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਅੰਦਰ ਛੁੱਟੀ ਦਾ ਐਲਾਨ ਨਾ ਕੀਤੇ ਜਾਣ ਕਰਕੇ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਰਨਣਯੋਗ ਹੈ ਕਿ ਬੀਤੇ ਦਿਨਾਂ ਤੋਂ ਵੱਖ ਵੱਖ ਧਾਰਮਿਕ, ਸਮਾਜ ਸੇਵੀ ਤੇ ਮੁਲਾਜ਼ਮ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਤੋਂ ਉਚੇਚੇ ਤੌਰ ’ਤੇ ਮੰਗ ਕੀਤੀ ਸੀ ਕਿ 23 ਨਵੰਬਰ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਅੰਦਰ ਸਕੂਲਾਂ, ਦਫ਼ਤਰਾਂ ’ਚ ਛੁੱਟੀ ਕੀਤੀ ਜਾਵੇ। ਪੰਜਾਬ ਕਿਸਾਨ ਯੂਨੀਅਨ ਬਾਗ਼ੀ ਦੇ ਸੂਬਾਈ ਆਗੂ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤਰਸੇਮ ਸਿੰਘ ਵਿੱਕੀ ਜੈਨਪੁਰ, ਗੌਰਮਿੰਟ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਨ, ਡੀ. ਟੀ. ਐਫ. ਦੇ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਮਾਸਟਰ ਕੇਡਰ ਯੂਨੀਅਨ ਦੇ ਪ੍ਰਧਾਨ ਨਰੇਸ਼ ਕੋਹਲੀ, ਰੈਵੇਨਿਊ ਪਟਵਾਰ ਯੂਨੀਅਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਰਾਜਨਬੀਰ ਅਟਵਾਲ, ਨੰਬਰਦਾਰ ਯੂਨੀਅਨ ਦੇ ਪ੍ਰਧਾਨ ਸਤਵਿੰਦਰ ਸਿੰਘ, ਗੁਰੂ ਨਾਨਕ ਸੇਵਕ ਜਥੇ ਦੇ ਆਗੂ ਨਿਰਵੈਰ ਸਿੰਘ ਧਾਲੀਵਾਲ, ਸਾਹਿਤ ਸਭਾ ਦੇ ਪ੍ਰਧਾਨ ਡਾਕਟਰ ਸਵਰਨ ਸਿੰਘ, ਮੁਖਤਾਰ ਚੰਦੀ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਆਦਿ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਮਹਾਨ ਨਗਰ ਕੀਰਤਨ ਦਾ ਹਿੱਸਾ ਬਣਨ ਲਈ ਹਰ ਵਿਅਕਤੀ ਦੀ ਇੱਛਾ ਹੁੰਦੀ ਹੈ,ਪਰ ਪ੍ਰਸ਼ਾਸਨ ਇਸ ਸੰਬੰਧੀ ਕਿਉਂ ਚੁੱਪ ਹੈ।