ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ 23 ਤੋਂ 25 ਨਵੰਬਰ ਤੱਕ ਮੀਟ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
ਸੁਲਤਾਨਪੁਰ ਲੋਧੀ, 21 ਨਵੰਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ 23 ਤੋਂ 25 ਨਵੰਬਰ 2026 ਤੱਕ ਮੀਟ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਸੰਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਸ਼ਿਖਾ ਭਗਤ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਗਏ ਹਨ।
ਅਜੀਤ ਡੈਸਕ
22-11-2026