21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਡਾ. ਚੱਬੇਵਾਲ ਨੇ ਸਾਥੀਆਂ ਨਾਲ ਮੀਟਿੰਗ ਕਰਕੇ ਸੁਣੇ ਸੁਝਾਅ

ਫਗਵਾਡ਼ਾ, 21 ਨਵੰਬਰ (ਚਾਨਾ)- ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾਡ਼ਾ ਵਿਖੇ ਪਾਰਟੀ ਦੇ ਸਾਥੀਆਂ ਨਾਲ ਮੀਟਿੰਗ ਕੀਤੀ।

Ad Position 21
No active advertisement
ਅਜੀਤ ਡੈਸਕ 22-11-2026
ਫਗਵਾਡ਼ਾ, 21 ਨਵੰਬਰ (ਚਾਨਾ)- ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾਡ਼ਾ ਵਿਖੇ ਪਾਰਟੀ ਦੇ ਸਾਥੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਾਥੀਆਂ ਅਤੇ ਵਰਕਰਾਂ ਦੇ ਵਿਚਾਰਾਂ ਤੇ ਸੁਝਾਅ ਸੁਣੇ ਅਤੇ ਹਲਕੇ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਤੇ ਉਨ੍ਹਾਂ ਦੇ ਹੱਲ ਲਈ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਫਗਵਾਡ਼ਾ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ’ਆਪ’ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੂਟਰ ਭੁਪਿੰਦਰ ਜ਼ੀਰਕਪੁਰ ਦੇ ਹੋਟਲ ’ਚੋਂ ਤਿੰਨ ਘੰਟੇ ਪਹਿਲਾਂ ਹੀ ਨਿਕਲਿਆ ਸੀ ਅਗਲੀ ਖ਼ਬਰ ਫਗਵਾਡ਼ਾ-ਹੁਸ਼ਿਆਰਪੁਰ ਰੋਡ ’ਤੇ ਚੂਨੇ ਦੇ ਬੋਰਿਆਂ ਨਾਲ ਭਰਿਆ ਟਰਾਲਾ ਪਲਟਿਆ
Ad Position 24