22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਵਿਸ਼ੇਸ਼ ਲੋਕ ਅਦਾਲਤ ਵਿਚ ਜੁਡੀਸ਼ੀਅਲ ਬੈਂਚਾਂ ਵਲੋਂ ਪ੍ਰਭਾਵਿਤ ਧਿਰਾਂ ਨੂੰ 1.47 ਕਰੋਡ਼ ਤੋਂ ਵੱਧ ਦਾ ਮੁਆਵਜ਼ਾ ਦਿਵਾਉਣ ਦਾ ਫ਼ੈਸਲਾ ਵਿਸ਼ੇਸ਼ ਲੋਕ ਅਦਾਲਤ ਵਿਚ 42 ਕੇਸਾਂ ਦਾ ਕੀਤਾ ਗਿਆ ਨਿਪਟਾਰਾ-ਹਿਰਦੇਜੀਤ ਸਿੰਘ

ਕਪੂਰਥਲਾ, 22 ਨਵੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਧਾਰਾ 138 ਐਨ. ਆਈ.

Ad Position 21
No active advertisement
ਜ਼ਿਲ੍ਹਾ ਕਚਹਿਰੀਆਂ ਵਿਚ ਲੱਗੀ ਵਿਸ਼ੇਸ਼ ਲੋਕ ਅਦਾਲਤ ਵਿਚ ਇਕ ਜੁਡੀਸ਼ੀਅਲ ਅਧਿਕਾਰੀ ਕੇਸ ਦੀ ਸੁਣਵਾਈ ਕਰਦੇ ਹੋਏ। ਤਸਵੀਰ: ਤਿਲਕਰਾਜ 23-11-2026
ਕਪੂਰਥਲਾ, 22 ਨਵੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਧਾਰਾ 138 ਐਨ.ਆਈ.ਐਕਟ ਦੇ ਕੇਸਾਂ ਦੇ ਨਿਪਟਾਰੇ ਲਈ ਕਪੂਰਥਲਾ ਜ਼ਿਲ੍ਹੇ ਵਿਚ ਲਾਈ ਗਈ ਵਿਸ਼ੇਸ਼ ਲੋਕ ਅਦਾਲਤ ਵਿਚ ਵੱਖ-ਵੱਖ ਜੁਡੀਸ਼ੀਅਲ ਅਦਾਲਤਾਂ ਨੇ 42 ਕੇਸਾਂ ਦਾ ਨਿਪਟਾਰਾ ਕਰਕੇ ਪ੍ਰਭਾਵਿਤ ਧਿਰਾਂ ਨੂੰ 1 ਕਰੋਡ਼ 47 ਲੱਖ 697 25 ਰੁਪਏ ਦੀ ਰਕਮ ਮੁਆਵਜ਼ੇ ਵਜੋਂ ਦਿਵਾਉਣ ਦਾ ਫ਼ੈਸਲਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਿਰਦੇਜੀਤ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਨੇ ਦੱਸਿਆ ਕਿ ਜ਼ਿਲ੍ਹਾ ਕਚਹਿਰੀਆਂ ਕਪੂਰਥਲਾ ਵਿਚ 6, ਫਗਵਾਡ਼ਾ ਸਬ ਡਵੀਜ਼ਨ ਵਿਚ 3, ਸੁਲਤਾਨਪੁਰ ਲੋਧੀ ਸਬ ਡਵੀਜ਼ਨ ਵਿਚ 3 ਤੇ ਭੁਲੱਥ ਵਿਚ 1 ਬੈਂਚ ਗਠਿਤ ਕੀਤਾ ਗਿਆ। ਕਪੂਰਥਲਾ ਵਿਖੇ ਜੁਡੀਸ਼ੀਅਲ ਬੈਂਚਾਂ ਦੀ ਪ੍ਰਧਾਨਗੀ ਰਾਕੇਸ਼ ਕੁਮਾਰ ਗੁਪਤਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ, ਗੁਰਮੀਤ ਟਿਵਾਣਾ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ, ਪਰਮਿੰਦਰ ਸਿੰਘ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ, ਸ੍ਰੀਮਤੀ ਸੁਮਨ ਪਾਠਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਕਪੂਰਥਲਾ, ਨਵਜੀਤ ਪਾਲ ਕੌਰ ਜੇ.ਐਮ.ਆਈ.ਸੀ. ਕਪੂਰਥਲਾ, ਅਮਰਜੀਤ ਸਿੰਘ ਜੇ.ਐਮ.ਆਈ.ਸੀ. ਕਪੂਰਥਲਾ, ਸੁਰੇਸ਼ ਕੁਮਾਰ ਜੇ.ਐਮ.ਆਈ.ਸੀ. ਕਪੂਰਥਲਾ ਵੱਲੋਂ ਕੀਤੀ ਗਈ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਦੱਸਿਆ ਕਿ ਵਿਸ਼ੇਸ਼ ਲੋਕ ਅਦਾਲਤ ਵਿਚ 688 ਕੇਸ ਸ਼ਾਮਲ ਕੀਤੇ ਸਨ, ਇਸ ਮੌਕੇ ਲੋਕਾਂ ਨੇ ਆਪਣੇ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹ ਦਿਖਾਇਆ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਨਿਪਟਾਉਣ ਨਾਲ ਸਮਾਂ ਤੇ ਧਨ ਦੋਵਾਂ ਦੀ ਬੱਚਤ ਹੁੰਦੀ ਹੈ ਤੇ ਇਸਦੇ ਫ਼ੈਸਲੇ ਦੇ ਖ਼ਿਲਾਫ਼ ਅਪੀਲ ਕਿਸੇ ਵੀ ਉੱਚ ਅਦਾਲਤ ਵਿਚ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦੌਰਾਨ ਨਿਪਟਾਏ ਗਏ ਦੀਵਾਨੀ ਕੇਸਾਂ ਵਿਚ ਲੱਗੀ ਕੋਰਟ ਫ਼ੀਸ ਸਬੰਧਿਤ ਧਿਰ ਨੂੰ ਵਾਪਸ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਗਲੀ ਕੌਮੀ ਲੋਕ ਅਦਾਲਤ 12 ਦਸੰਬਰ ਨੂੰ ਲਗਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੈਨਿਕ ਸਕੂਲ ਦਾ 63ਵਾਂ ਤਿੰਨ ਰੋਜ਼ਾ ਸਾਲਾਨਾ ਖੇਡ ਸਮਾਗਮ ਸਮਾਪਤ ਜੇਤੂ ਵਿਦਿਆਰਥੀਆਂ ਨੂੰ ਗੁਰੂਸ਼ਕਤੀ ਸਿੰਘ ਸੋਢੀ ਤੇ ਰਾਜਪ... ਅਗਲੀ ਖ਼ਬਰ ਮੋਟਰਸਾਈਕਲ ਸਵਾਰ ਨੂੰ ਫ਼ੇਟ ਮਾਰ ਕੇ ਜ਼ਖ਼ਮੀ ਕਰਨ ਸਬੰਧੀ ਕੇਸ ਦਰਜ
Ad Position 24