22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੇ ਪ੍ਰਕਾਸ਼ ਪੁਰਬ ਸੰਬੰਧੀ ਸਜਾਇਆ ਵਿਸ਼ਾਲ ਨਗਰ ਕੀਰਤਨ

ਕਪੂਰਥਲਾ, 22 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ.

Ad Position 21
No active advertisement
ਅਜੀਤ ਡੈਸਕ 23-11-2026
ਕਪੂਰਥਲਾ, 22 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐਫ. ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜੋ ਆਰ. ਸੀ. ਐਫ. ਦੇ ਵੱਖ-ਵੱਖ ਖੇਤਰਾਂ ਤੋਂ ਹੁੰਦਾ ਹੋਇਆ ਮੁਡ਼ ਸਕੂਲ ਵਿਖੇ ਪਹੁੰਚ ਕੇ ਸਮਾਪਤ ਹੋਇਆ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦਾ ਸਕੂਲ ਦੀ ਪ੍ਰਬੰਧ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ, ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ, ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀਆਂ ਨੇ ਸਵਾਗਤ ਕੀਤਾ। ਉਨ੍ਹਾਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਵਿਚ ਸ਼ਾਮਿਲ ਸਕੂਲ ਦੀ ਬੈਂਡ ਟੀਮ ਨੇ ਮਨਮੋਹਕ ਪੇਸ਼ਕਾਰੀ ਦਿੱਤੀ। ਸਕੂਲ ਦੇ ਸੀਨੀਅਰ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤੇ। ਨਗਰ ਕੀਰਤਨ ਵਿਚ ਸਕੂਲ ਦੇ ਵਿਦਿਆਰਥੀਆਂ ਤੋਂ ਇਲਾਵਾ ਨੇਡ਼ਲੇ ਖੇਤਰ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ। ਨਗਰ ਕੀਰਤਨ ਦੀ ਸੇਵਾ ਕਰਨ ਵਾਲੀਆਂ ਸੰਗਤਾਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਾਰੇ ਰਸਤੇ ਦੌਰਾਨ ਸੰਗਤਾਂ ਨੇ ਨਗਰ ਕੀਰਤਨ ’ਤੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਸੰਗਤਾਂ ਵਲੋਂ ਚਾਹ ਪਕੌਡ਼ਿਆਂ ਦੇ ਲੰਗਰ ਲਗਾਏ ਗਏ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਪ੍ਰਮੋਦ ਸ਼ਰਮਾ ਵਲੋਂ ਨਡਾਲਾ ਚੌਂਕੀ ਦੇ ਨਵੇਂ ਇੰਚਾਰਜ ਮਨਜੀਤ ਸਿੰਘ ਦਾ ਸਵਾਗਤ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
Ad Position 24