ਮੋਟਰਸਾਈਕਲ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਨੌਜਵਾਨ ਦੀ ਮੌਤ
ਸੁਭਾਨਪੁਰ, 22 ਨਵੰਬਰ (ਸਤਨਾਮ ਸਿੰਘ)-ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਪਿੰਡ ਹਮੀਰਾ ਦੇ ਨਜ਼ਦੀਕ ਆਵਾਰਾ ਪਸ਼ੂ ਮੋਟਰਸਾਈਕਲ ਦੇ ਅੱਗੇ ਆਉਣ ਕਾਰਨ ਹਾਦਸੇ ’ਚ ਇਕ ਨੌਜਵਾਨ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਏ.
ਸੁਭਾਨਪੁਰ, 22 ਨਵੰਬਰ (ਸਤਨਾਮ ਸਿੰਘ)-ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਪਿੰਡ ਹਮੀਰਾ ਦੇ ਨਜ਼ਦੀਕ ਆਵਾਰਾ ਪਸ਼ੂ ਮੋਟਰਸਾਈਕਲ ਦੇ ਅੱਗੇ ਆਉਣ ਕਾਰਨ ਹਾਦਸੇ ’ਚ ਇਕ ਨੌਜਵਾਨ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਏ. ਐਸ. ਆਈ. ਮਨਦੀਪ ਸਿੰਘ ਨੇ ਦੱਸਿਆ ਕਿ ਬੌਬੀ (28)ਪੁੱਤਰ ਸੋਮਨਾਥ ਵਾਸੀ ਪਿੰਡ ਮੁਬਾਰਕਪੁਰ ਥਾਣਾ ਮਕਸੂਦਾਂ ਜ਼ਿਲ੍ਹਾ ਜਲੰਧਰ ਜੋ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਢਿਲਵਾਂ ਦੀ ਤਰਫ਼ ਜਾ ਰਿਹਾ ਸੀ। ਜਦੋਂ ਮੋਟਰਸਾਈਕਲ ਸਵਾਰ ਪਿੰਡ ਹਮੀਰਾ ਤੋਂ ਥੋਡ਼ਾ ਅੱਗੇ ਆਇਆ ਤਾਂ ਕਿਸੇ ਆਵਾਰਾ ਪਸ਼ੂ ਨੂੰ ਬਚਾਉਣ ਦੇ ਚੱਕਰ ’ਚ ਉਸ ਦਾ ਮੋਟਰਸਾਈਕਲ ਡਿਵਾਈਡਰ ਨਾਲ ਟੱਕਰਾ ਗਿਆ ਤੇ ਉਹ ਸਡ਼ਕ ’ਚ ਡਿੱਗ ਗਿਆ। ਉਸ ਦੇ ਸਿਰ ਉੱਪਰ ਦੀ ਕੋਈ ਅਣਪਛਾਤਾ ਵਾਹਨ ਚਡ਼ ਗਿਆ ਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਥਾਣਾ ਸੁਭਾਨਪੁਰ ਵਿਖੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।