22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਿੰਡ ਅਕਾਲਗਡ਼੍ਹ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਫਗਵਾਡ਼ਾ, 22 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸ੍ਰੀ ਸਿੰਘ ਸਭਾ ਪਿੰਡ ਅਕਾਲਗਡ਼੍ਹ ਦੀ ਪ੍ਰਬੰਧਕ ਕਮੇਟੀ ਵਲੋਂ ਐਨ. ਆਰ.

Ad Position 21
No active advertisement
ਅਜੀਤ ਡੈਸਕ 23-11-2026
ਫਗਵਾਡ਼ਾ, 22 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸ੍ਰੀ ਸਿੰਘ ਸਭਾ ਪਿੰਡ ਅਕਾਲਗਡ਼੍ਹ ਦੀ ਪ੍ਰਬੰਧਕ ਕਮੇਟੀ ਵਲੋਂ ਐਨ.ਆਰ.ਆਈ. ਵੀਰਾਂ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ਦਾ ਪਿੰਡ ਵਾਸੀਆਂ ਨੇ ਥਾਂ-ਥਾਂ ’ਤੇ ਨਿੱਘਾ ਸਵਾਗਤ ਕੀਤਾ। ਨਗਰ ਕੀਰਤਨ ਦੇ ਸਵਾਗਤ ’ਚ ਸੁੰਦਰ ਗੇਟ ਬਣਾਏ ਗਏ ਸਨ ਤੇ ਸ਼ਰਧਾਲੂ ਸੰਗਤ ਲਈ ਵੱਖ-ਵੱਖ ਪਕਵਾਨਾਂ ਤੇ ਫਲ ਫਰੂਟ ਦੇ ਲੰਗਰ ਵੀ ਲਗਾਏ ਗਏ ਸਨ। ਪੰਜ ਪਿਆਰਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਭੇਟ ਕੀਤੇ ਗਏ। ਵੱਖ ਵੱਖ-ਪੜਾਵਾਂ ਦੌਰਾਨ ਰਾਗੀ-ਢਾਡੀ ਜਥਿਆਂ ਨੇ ਰਸਭਿੰਨਾ ਕੀਰਤਨ ਸਰਵਣ ਕਰਵਾਇਆ ਤੇ ਢਾਡੀ ਵਾਰਾਂ ਰਾਹੀਂ ਗੁਰੂ ਇਤਿਹਾਸ ਨਾਲ ਜੋਡ਼ਿਆ। ਗਤਕਾ ਪਾਰਟੀ ਨੇ ਵੀ ਆਪਣੇ ਜੌਹਰ ਦਿਖਾਏ। ਇਸ ਮੌਕੇ ਸਮਾਜ ਸੇਵਕ ਭਾਈ ਲਾਲ ਸਿੰਘ ਅਕਾਲਗਡ਼੍ਹ, ਬੀਬੀ ਮੀਨਾ ਸਰਪੰਚ ਅਕਾਲਗਡ਼੍ਹ, ਜਸਵੰਤ ਸਿੰਘ ਫੌਜੀ, ਜਸਬੀਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ ਮਾਣਾ ਠੇਕੇਦਾਰ, ਸੁੱਚਾ ਸਿੰਘ, ਗੁਰਦਿਆਲ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਅਵਤਾਰ ਸਿੰਘ, ਸਰਵਣ ਸਿੰਘ, ਜਸਪਾਲ ਸਿੰਘ, ਰਾਮ ਸਿੰਘ, ਤਲਵਿੰਦਰ ਸਿੰਘ, ਸੋਢੀ ਸਿੰਘ, ਬਲਜੀਤ ਸਿੰਘ, ਸੁਰਿੰਦਰ ਪਾਲ, ਗੁਰਮੇਲ ਸਿੰਘ, ਰਵਿੰਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਦੋ ਵਿਅਕਤੀ ਤੇ ਕਾਰ ਸਵਾਰ ਬੱਚੇ ਜ਼ਖ਼ਮੀ ਅਗਲੀ ਖ਼ਬਰ ਮੋਟਰਸਾਈਕਲ ਦੇ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਨੌਜਵਾਨ ਦੀ ਮੌਤ
Ad Position 24