23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਪਿੰਡ ਮਹਿਮਦਪੁਰ ਤੋਂ ਸਜਾਇਆ ਨਗਰ ਕੀਰਤਨ

ਭੁਲੱਥ, 23 ਨਵੰਬਰ (ਮਨਜੀਤ ਸਿੰਘ ਰਤਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਪਿੰਡ ਮਹਿਮਦਪੁਰ ਵਿਖੇ ਬਡ਼ੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਅਟੁੱਟ ਸ਼ਰਧਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਪਿੰਡ ਮਹਿਮਦਪੁਰ ਤੋਂ ਸਜਾਏ ਗਏ ਨਗਰ ਕੀਰਤਨ ਦੇ ਦ੍ਰਿਸ਼। ਤਸਵੀਰ: ਮਨਜੀਤ ਸਟੂਡੀਓ 24-11-2026
ਭੁਲੱਥ, 23 ਨਵੰਬਰ (ਮਨਜੀਤ ਸਿੰਘ ਰਤਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਪਿੰਡ ਮਹਿਮਦਪੁਰ ਵਿਖੇ ਬਡ਼ੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਅਟੁੱਟ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ, ਜਿਨ੍ਹਾਂ ਦੀ ਅਗਵਾਈ ਹੇਠ ਨਗਰ ਕੀਰਤਨ ਨੇ ਪਿੰਡ ਦੀਆਂ ਵੱਖ-ਵੱਖ ਗਲੀਆਂ ਅਤੇ ਸਡ਼ਕਾਂ ਦੀ ਪਰਿਕਰਮਾ ਕੀਤੀ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਅਤੇ ਗੁਰੂ ਸਾਹਿਬ ਦੀ ਬਾਣੀ ਦੇ ਸਤਿਕਾਰ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵੱਖ-ਵੱਖ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਬਾਣੀ ਨਾਲ ਜੋਡ਼ਿਆ ਗਿਆ। ਨਗਰ ਕੀਰਤਨ ਦੇ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਲੰਗਰ ਅਤੇ ਹੋਰ ਪਕਵਾਨਾਂ ਦੀ ਸੇਵਾ ਬਡ਼ੇ ਉਤਸ਼ਾਹ ਨਾਲ ਕੀਤੀ ਗਈ। ਨਗਰ ਕੀਰਤਨ ਦੌਰਾਨ ਪਿੰਡ ਵਾਸੀਆਂ ਅਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਪੂਰੇ ਨਗਰ ਵਿਚ ਗੁਰਬਾਣੀ ਦੇ ਸ਼ਬਦਾਂ ਅਤੇ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਅਧਿਆਤਮਕ ਮਾਹੌਲ ਬਣਿਆ ਰਿਹਾ। ਇਸ ਮੌਕੇ ਤੇ ਪ੍ਰਧਾਨ ਮਲਕੀਤ ਸਿੰਘ ਭੁੱਲਰ, ਕੈਸ਼ੀਅਰ ਲਖਵਿੰਦਰ ਸਿੰਘ, ਅੰਗਰੇਜ਼ ਸਿੰਘ ਮੈਂਬਰ, ਮੀਤ ਪ੍ਰਧਾਨ ਸਤਨਾਮ ਸਿੰਘ, ਬਲਵਿੰਦਰ ਸਿੰਘ, ਸੂਬੇਦਾਰ ਬਿਕਰਮ ਸਿੰਘ, ਦੀਦਾਰ ਸਿੰਘ ਭੁੱਲਰ, ਹਰਭਜਨ ਸਿੰਘ ਭੁੱਲਰ, ਸਾਬਕਾ ਸਰਪੰਚ ਗ਼ਰੀਬ ਸਿੰਘ, ਸੰਤੋਖ ਸਿੰਘ ਭੁੱਲਰ, ਕੈਪਟਨ ਸੂਰਤ ਸਿੰਘ , ਕੈਪਟਨ ਅਮਰਜੀਤ ਸਿੰਘ, ਸੂਬੇਦਾਰ ਪ੍ਰਕਾਸ਼ ਸਿੰਘ, ਨੰਬਰਦਾਰ ਸੁਖਜਿੰਦਰ ਸਿੰਘ, ਸਰਪੰਚ ਮਨਜੀਤ ਸਿੰਘ, ਮੈਂਬਰ ਸੁਖਜਿੰਦਰ ਸਿੰਘ, ਜਸਬੀਰ ਸਿੰਘ ਨੀਟਾ, ਮਨਜੀਤ ਕੌਰ, ਸਰਪੰਚ ਜਸਵੀਰ ਕੌਰ, ਮੈਂਬਰ ਸੁਖਪਾਲ ਸਿੰਘ, ਬਲਵਿੰਦਰ ਸਿੰਘ ਮੈਂਬਰ, ਸਤਨਾਮ ਸਿੰਘ ਮੈਂਬਰ, ਹੈੱਡ ਗ੍ਰੰਥੀ ਜਸਵਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਮਹਿਮਦਪੁਰ, ਲਖਵਿੰਦਰ ਸਿੰਘ ਪ੍ਰਧਾਨ, ਨੰਬਰਦਾਰ ਸੁਰਿੰਦਰ ਸਿੰਘ, ਜੋਗਿੰਦਰ ਸਿੰਘ, ਸੂਬੇਦਾਰ ਮਨਜੀਤ ਸਿੰਘ, ਬਲਵੀਰ ਸਿੰਘ ਰੀਡਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਐਨ.ਏ. ਯੂਨੀਵਰਸਿਟੀ ਵਲੋਂ ਅਧਿਆਪਕਾਂ ਦੇ ਸਨਮਾਨ ਲਈ ‘ਆਭਾਰ 2026’ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ
Ad Position 24