23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜੁਆਇੰਟ ਕਮਿਸ਼ਨਰ ਨਵਨੀਤ ਕੌਰ ਬੱਲ ਵਲੋਂ ਜ਼ਿਲ੍ਹਾ ਈ.ਵੀ.ਐਮ. ਵੇਅਰਹਾਊਸ ਦਾ ਦੌਰਾ

ਕਪੂਰਥਲਾ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਜੁਆਇੰਟ ਕਮਿਸ਼ਨਰ (ਮੁੱਖ ਚੋਣ ਅਧਿਕਾਰੀ ਪੰਜਾਬ) ਨਵਨੀਤ ਕੌਰ ਬੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਚ ਸਥਿਤ ਜ਼ਿਲ੍ਹਾ ਈ. ਵੀ.

Ad Position 21
No active advertisement
ਅਜੀਤ ਡੈਸਕ 24-11-2026
ਕਪੂਰਥਲਾ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਜੁਆਇੰਟ ਕਮਿਸ਼ਨਰ (ਮੁੱਖ ਚੋਣ ਅਧਿਕਾਰੀ ਪੰਜਾਬ) ਨਵਨੀਤ ਕੌਰ ਬੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਚ ਸਥਿਤ ਜ਼ਿਲ੍ਹਾ ਈ.ਵੀ.ਐਮ. ਵੇਅਰ ਹਾਊਸ ਵਿਚ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਪਹਿਲੇ ਪਡ਼ਾਅ ਦੀ ਜਾਂਚ ਦੌਰਾਨ ਮੌਕੇ ’ਤੇ ਉਪਲਬਧ ਸਹੂਲਤਾਂ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਸਾਰੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਈ.ਵੀ.ਐਮ. ਦੀ ਜਾਂਚ ਕਰ ਰਹੇ ਬੰਗਲੌਰ ਸਥਿਤ ਭਾਰਤ ਇਲੈਕਟ੍ਰੋਨਿਕ ਲਿਮਟਿਡ (ਬੀ.ਈ.ਐਲ.) ਦੇ ਇੰਜੀਨੀਅਰਾਂ ਨਾਲ ਗੱਲਬਾਤ ਵੀ ਕੀਤੀ। ਨਵਨੀਤ ਕੌਰ ਬੱਲ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਕੰਮ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾਡ਼ਿਆ ਜਾ ਰਿਹਾ ਹੈ। ਉਨ੍ਹਾਂ ਮੌਕੇ ’ਤੇ ਮੌਜੂਦ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਈ.ਵੀ.ਐਮ. ਦੇ ਪਹਿਲੇ ਪਡ਼ਾਅ ਦੀ ਜਾਂਚ ਪ੍ਰਕਿਰਿਆ ਦੌਰਾਨ ਨਿਰਧਾਰਿਤ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਪੁਰੀ ਸ਼ੁੱਧਤਾ ਤੇ ਪਾਰਦਰਸ਼ਤਾ ਕਾਇਮ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ 1 ਵਿਅਕਤੀ ਕਾਬੂ
Ad Position 24