23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

12 ਕਰੋਡ਼ ਦੀ ਲਾਗਤ ਨਾਲ ਨਡਾਲਾ ਵਿਖੇ ਨਵੀਂ ਵਾਟਰ ਸਪਲਾਈ ਸਕੀਮ ਦਾ ਉਦਘਾਟਨ

ਨਡਾਲਾ, 23 ਨਵੰਬਰ (ਰਘਬਿੰਦਰ ਸਿੰਘ)–ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੱਲੋਂ ਨਡਾਲਾ-ਭੁਲੱਥ ਰੋਡ ਸਥਿਤ ਨਵੀਂ ਬਣਾਈ ਗਈ ਵਾਟਰ ਸਪਲਾਈ ਸਕੀਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਘੁੰਮਣ ਨੇ ਦੱਸਿਆ ਕਿ ਇਸ ਪ੍ਰਾਜੈਕਟ ਉੱਪਰ ਕਰੀਬ 12 ਕਰੋਡ਼ ਰੁਪਏ ਦੀ ਲਾਗਤ ਆਈ ਹੈ, ਜਿਸ ਤਹਿਤ ਲਗਭਗ 2 ਲੱਖ ਲੀਟਰ ਸਮਰੱਥਾ ਵਾਲੀ ਨਵੀਂ ਪਾਣੀ ਦੀ ਟੈਂਕੀ ਤਿਆਰ ਕੀਤੀ ਗਈ ਹੈ।

Ad Position 21
No active advertisement
ਨਡਾਲਾ ਵਿਖੇ ਉਦਘਾਟਨ ਕਰਨ ਮੌਕੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਆਪਣੇ ਸਾਥੀਆਂ ਨਾਲ। ਤਸਵੀਰ : ਰਘਬਿੰਦਰ ਸਿੰਘ 24-11-2026
ਨਡਾਲਾ, 23 ਨਵੰਬਰ (ਰਘਬਿੰਦਰ ਸਿੰਘ)–ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੱਲੋਂ ਨਡਾਲਾ-ਭੁਲੱਥ ਰੋਡ ਸਥਿਤ ਨਵੀਂ ਬਣਾਈ ਗਈ ਵਾਟਰ ਸਪਲਾਈ ਸਕੀਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਘੁੰਮਣ ਨੇ ਦੱਸਿਆ ਕਿ ਇਸ ਪ੍ਰਾਜੈਕਟ ਉੱਪਰ ਕਰੀਬ 12 ਕਰੋਡ਼ ਰੁਪਏ ਦੀ ਲਾਗਤ ਆਈ ਹੈ, ਜਿਸ ਤਹਿਤ ਲਗਭਗ 2 ਲੱਖ ਲੀਟਰ ਸਮਰੱਥਾ ਵਾਲੀ ਨਵੀਂ ਪਾਣੀ ਦੀ ਟੈਂਕੀ ਤਿਆਰ ਕੀਤੀ ਗਈ ਹੈ। ਇਸ ਸਕੀਮ ਰਾਹੀਂ ਨਡਾਲਾ ਦੇ ਕਰੀਬ 1400 ਪਰਿਵਾਰਾਂ ਨੂੰ ਸਾਫ਼ ਪਾਣੀ ਦੇ ਕੁਨੈਕਸ਼ਨ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਨਡਾਲਾ ਦੀ ਪਾਣੀ ਦੇ ਨਿਕਾਸ ਦੀ ਸਮੱਸਿਆ ਲੰਮੇ ਸਮੇਂ ਤੋਂ ਲੋਕਾਂ ਲਈ ਵੱਡੀ ਮੁਸ਼ਕਲ ਬਣੀ ਹੋਈ ਹੈ। ਆਜ਼ਾਦੀ ਤੋਂ ਲੈ ਕੇ ਹੁਣ ਤੱਕ ਲਟਕਦੀ ਆ ਰਹੀ ਇਸ ਸਮੱਸਿਆ ਦੇ ਪੱਕੇ ਹੱਲ ਲਈ ਆਉਣ ਵਾਲੇ ਸਮੇਂ ਵਿਚ ਇੱਥੇ ਸੀਵਰੇਜ ਟਰੀਟਮੈਂਟ ਪਲਾਂਟ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨਡਾਲਾ-ਸੁਭਾਨਪੁਰ ਸਡ਼ਕ ਦੀ ਮਾਡ਼ੀ ਹਾਲਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਡ਼ਕ ਦੀ ਦਸ਼ਾ ਕਿਸੇ ਤੋਂ ਲੁਕੀ ਹੋਈ ਨਹੀਂ ਹੈ। ਪੁਰਾਣੇ ਆਗੂਆਂ ਵੱਲੋਂ ਪਿਛਲੇ 25-30 ਸਾਲਾਂ ਤੋਂ ਹਲਕੇ ਦੇ ਲੋਕਾਂ ਨੂੰ ਇਸ ਸਡ਼ਕ ਦੀ ਮਾਡ਼ੀ ਹਾਲਤ ਕਾਰਨ ਜੋ ਮੁਸ਼ਕਲਾਂ ਝੱਲਣੀਆਂ ਪਈਆਂ ਹਨ, ਉਨ੍ਹਾਂ ਨੂੰ ਖ਼ਤਮ ਕਰਨ ਲਈ ਹੁਣ ਸਡ਼ਕ ਦੇ ਨਿਰਮਾਣ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਡਾਲਾ-ਢਿੱਲਵਾਂ ਸਡ਼ਕ ਦਾ ਨਿਰਮਾਣ ਕਰਵਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਨਡਾਲਾ ਵਿਖੇ ਪਹਿਲਾਂ ਆਮ ਆਦਮੀ ਕਲੀਨਿਕ ਦੀ ਸਹੂਲਤ ਦਿੱਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਲਾਕੇ ਦੀ ਲੋਡ਼ ਨੂੰ ਮੁੱਖ ਰੱਖਦਿਆਂ ਨਡਾਲਾ ਵਿਖੇ ਹਸਪਤਾਲ ਦੀ ਸਹੂਲਤ ਵੀ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣਗੇ। ਐਡਵੋਕੇਟ ਘੁੰਮਣ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ’ਚ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
Ad Position 24