ਅਕਾਲੀ ਆਗੂਆਂ ਨੇ ਨਗਰ ਕੀਰਤਨ ਦੇ ਸਵਾਗਤ ਮੌਕੇ ਕੇਕ ਕੱਟਿਆ ਤੇ ਲੰਗਰ ਲਗਾਇਆ
ਕਪੂਰਥਲਾ, (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੇਸਰੀ ਬਾਗ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਜਨਰਲ ਕੌਂਸਲ ਮੈਂਬਰ ਜਗਜੀਤ ਸਿੰਘ ਸ਼ੰਮੀ ਦੇ ਪਰਿਵਾਰ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂਆਂ ਨੇ ਕੇਕ ਕੱਟਿਆ ਤੇ ਸੰਗਤਾਂ ਲਈ ਲੰਗਰ ਵੀ ਲਗਾਇਆ ਗਿਆ।
ਕਪੂਰਥਲਾ, (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੇਸਰੀ ਬਾਗ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਜਨਰਲ ਕੌਂਸਲ ਮੈਂਬਰ ਜਗਜੀਤ ਸਿੰਘ ਸ਼ੰਮੀ ਦੇ ਪਰਿਵਾਰ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂਆਂ ਨੇ ਕੇਕ ਕੱਟਿਆ ਤੇ ਸੰਗਤਾਂ ਲਈ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਸਾਬਕਾ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਵਾਲੀਆ, ਜਗਜੀਤ ਸਿੰਘ ਸ਼ੰਮੀ, ਠੇਕੇਦਾਰ ਕੁਲਵਿੰਦਰ ਸਿੰਘ, ਦਵਿੰਦਰ ਸਿੰਘ ਢਪਈ, ਬਾਬਾ ਗੁਰਮੁਖ ਸਿੰਘ, ਬੀਬੀ ਅਮਰਜੀਤ ਕੌਰ, ਗੁਰਪਾਲ ਸਿੰਘ, ਸਤਨਾਮ ਸਿੰਘ, ਸਾਹਿਲ ਪ੍ਰੀਤ ਸਿੰਘ, ਗੁਰਨਾਮ ਸਿੰਘ ਕਾਦੂਪੁਰ ਤੇ ਹੋਰ ਹਾਜ਼ਰ ਸਨ।