23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਸਿਹਤ ਸਹੂਲਤ ਲਈ ਸਿਹਤ ਵਿਭਾਗ ਵਲੋਂ ਅੱਠ ਮੋਬਾਈਲ ਮੈਡੀਕਲ ਟੀਮਾਂ ਤਾਇਨਾਤ

ਸੁਲਤਾਨਪੁਰ ਲੋਧੀ, 23 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਗੁਰਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਸੰਗਤਾਂ ਦੀ ਸਿਹਤ ਸੁਰੱਖਿਆ ਅਤੇ ਸੁਚਾਰੂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਕਪੂਰਥਲਾ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ ਅੱਠ ਮੋਬਾਈਲ ਮੈਡੀਕਲ ਟੀਮਾਂ ਨੂੰ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਹਿੱਸਿਆਂ ਵਿਚ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਲੋਡ਼ ਪੈਣ ’ਤੇ ਸੰਗਤਾਂ ਨੂੰ ਤੁਰੰਤ ਮੁੱਢਲੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

Ad Position 21
No active advertisement
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾਡ਼ੇ ਮੌਕੇ ਸਿਹਤ ਵਿਭਾਗ ਵੱਲੋਂ ਲਗਾਏ ਗਏ ਨਿਗਾਹ ਦੇ ਲੰਗਰ ਦੇ ਕੈਂਪ ਦਾ ਦ੍ਰਿਸ਼। ਤਸਵੀਰ : ਲਾਡੀ ਸਟੂਡੀਓ 24-11-2026
ਸੁਲਤਾਨਪੁਰ ਲੋਧੀ, 23 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਗੁਰਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਸੰਗਤਾਂ ਦੀ ਸਿਹਤ ਸੁਰੱਖਿਆ ਅਤੇ ਸੁਚਾਰੂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਕਪੂਰਥਲਾ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ ਅੱਠ ਮੋਬਾਈਲ ਮੈਡੀਕਲ ਟੀਮਾਂ ਨੂੰ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਹਿੱਸਿਆਂ ਵਿਚ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਲੋਡ਼ ਪੈਣ ’ਤੇ ਸੰਗਤਾਂ ਨੂੰ ਤੁਰੰਤ ਮੁੱਢਲੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਸ ਸਬੰਧੀ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਨੇ ਦੱਸਿਆ ਕਿ ਗੁਰਪੁਰਬ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਹਰ ਸੰਭਵ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੋਬਾਈਲ ਮੈਡੀਕਲ ਟੀਮਾਂ ਦੀ ਤਾਇਨਾਤੀ ਦਾ ਮੁੱਖ ਉਦੇਸ਼ ਸੰਗਤਾਂ ਨੂੰ ਉਨ੍ਹਾਂ ਦੇ ਨੇਡ਼ੇ ਹੀ ਤੁਰੰਤ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਬਿਨਾਂ ਦੇਰੀ ਦੇ ਡਾਕਟਰੀ ਸਹਾਇਤਾ ਦਿੱਤੀ ਜਾ ਸਕੇ।ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾ ਰਹੀਆਂ ਹਨ ਅਤੇ ਸੰਗਤਾਂ ਦੀ ਸਿਹਤ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਿਹਤ ਸਮੱਸਿਆ ਜਾਂ ਐਮਰਜੈਂਸੀ ਦੀ ਸਥਿਤੀ ਵਿਚ ਤੁਰੰਤ ਨੇਡ਼ਲੀ ਮੈਡੀਕਲ ਟੀਮ ਨਾਲ ਸੰਪਰਕ ਕਰਨ। ਡਾਕਟਰ ਪਰਾਸ਼ਰ ਨੇ ਦੱਸਿਆ ਕਿ ਗੁਰਪੁਰਬ ਨੂੰ ਸਮਰਪਿਤ 24 ਨਵੰਬਰ ਨੂੰ ਐਸ.ਡੀ.ਐਚ. ਸੁਲਤਾਨਪੁਰ ਲੋਧੀ ਵਿਖੇ ਮੈਗਾ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਅੱਜ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਾਇਰੈਕਟਰ ਪ੍ਰਕਿਓਰਮੈਂਟ ਡਾਕਟਰ ਰਮਨ ਗੁਪਤਾ ਵੱਲੋਂ ਵਿਸ਼ੇਸ਼ ਤੌਰ ਤੇ ਐਸ.ਡੀ.ਐਚ. ਸੁਲਤਾਨਪੁਰ ਲੋਧੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਅਮਿੱਤ ਕੱਕਡ਼ ਵੱਲੋਂ ‘ਨਿਗਾਹ ਦਾ ਲੰਗਰ’ ਤਹਿਤ ਸੰਗਤਾਂ ਅਤੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਲੋਡ਼ਵੰਦ ਮਰੀਜ਼ਾਂ ਨੂੰ ਮੌਕੇ ’ਤੇ ਹੀ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਉਪਰਾਲੇ ਦਾ ਮਕਸਦ ਸੰਗਤਾਂ ਨੂੰ ਗੁਰਪੁਰਬ ਮੌਕੇ ਮੁਫ਼ਤ ਅਤੇ ਲੋਡ਼ੀਂਦੀਆਂ ਅੱਖਾਂ ਦੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ। ਇਸ ਮੌਕੇ ਐਸ.ਐਮ.ਓ.ਸੁਲਤਾਨਪੁਰ ਲੋਧੀ ਡਾ. ਅਸ਼ੀਸ਼ ਜੇਤਲੀ ਵੱਲੋਂ ਵੀ ਸਿਹਤ ਸੇਵਾਵਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਮੈਡੀਕਲ ਟੀਮਾਂ ਨੂੰ ਲੋਡ਼ੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਤਾਂ ਜੋ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਏ।
Ad Position 22
No active advertisement
ਪਿਛਲੀ ਖ਼ਬਰ ਅਵਤਾਰ ਸਿੰਘ ਕਰੀਮਪੁਰੀ ਨੇ ਮਕਸੂਦਪੁਰ ਵਿਖੇ ਪਾਰਟੀ ਵਰਕਰਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਅਕਾਲੀ ਆਗੂਆਂ ਨੇ ਨਗਰ ਕੀਰਤਨ ਦੇ ਸਵਾਗਤ ਮੌਕੇ ਕੇਕ ਕੱਟਿਆ ਤੇ ਲੰਗਰ ਲਗਾਇਆ
Ad Position 24