23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ’ਚ ਸਖ਼ੀਆਂ ਨੇ ਅਹਿਮ ਭੂਮਿਕਾ ਨਿਭਾਈ-ਦਵਿੰਦਰਪਾਲ ਸਿੰਘ ਰੰਗਾ

ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਸਮਾਜ ਵਿਚ ਮਾਵਾਂ ਧੀਆਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਵਾਲੀਆਂ ਸਖ਼ੀਆਂ ਵਲੋਂ ਨਿਭਾਈ ਜਾ ਰਹੀ ਸੇਵਾ ਸ਼ਲਾਘਾ ਯੋਗ ਹੈ। ਇਸ ਤਰ੍ਹਾਂ ਅਸੀਂ ਮਿਲ ਕੇ ਲੋਕ ਸੇਵਾ ਦੇ ਕਾਰਜਾਂ ਨੂੰ ਭਵਿੱਖ ਵਿਚ ਵੀ ਜਾਰੀ ਰੱਖਾਂਗੇ।

Ad Position 21
No active advertisement
ਮਾਵਾਂ ਧੀਆਂ ਸਤਿਕਾਰ ਯੋਜਨਾ ਸਖ਼ੀਆਂ ਨੂੰ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਵਿਚ ਸਨਮਾਨਿਤ ਕਰਦੇ ਹੋਏ ਆਪ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ। ਅਜੀਤ ਤਸਵੀਰ 24-11-2026
ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਸਮਾਜ ਵਿਚ ਮਾਵਾਂ ਧੀਆਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਵਾਲੀਆਂ ਸਖ਼ੀਆਂ ਵਲੋਂ ਨਿਭਾਈ ਜਾ ਰਹੀ ਸੇਵਾ ਸ਼ਲਾਘਾ ਯੋਗ ਹੈ। ਇਸ ਤਰ੍ਹਾਂ ਅਸੀਂ ਮਿਲ ਕੇ ਲੋਕ ਸੇਵਾ ਦੇ ਕਾਰਜਾਂ ਨੂੰ ਭਵਿੱਖ ਵਿਚ ਵੀ ਜਾਰੀ ਰੱਖਾਂਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ ਨੇ ਅੱਜ ਮਾਵਾਂ ਧੀਆਂ ਸਤਿਕਾਰ ਯੋਜਨਾ ਸਖ਼ੀਆਂ ਨਾਲ ਕੀਤੀ ਗਈ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲਈ ਇਹ ਪਹਿਲੀ ਸਰਕਾਰ ਹੈ ਜੋ ਕੇਵਲ ਕੰਮ ਹੀ ਨਹੀਂ ਕਰਵਾ ਰਹੀ ਸਗੋਂ ਕੰਮ ਕਰਨ ਵਾਲਿਆਂ ਦਾ ਸਨਮਾਨ ਵੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਲੋਕ ਭਲਾਈ ਦੀ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲੋਡ਼ਵੰਦ ਲਾਭਪਾਤਰੀਆਂ ਤੱਕ ਪਹੁੰਚਾਉਣ ਵਿਚ ਸਖ਼ੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਬਿਜਲੀ ਦੇ ਬਿੱਲਾਂ ਵਿਚ ਦਿੱਤੀ ਗਈ ਰਾਹਤ ਤੇ ਹੋਰ ਸਮਾਜਿਕ ਭਲਾਈ ਦੀ ਯੋਜਨਾਵਾਂ ਦਾ ਸਿੱਧਾ ਆਰਥਿਕ ਲਾਭ ਮਿਲਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮੁਡ਼ ਸੱਤਾ ਵਿਚ ਲਿਆਉਣ ਤਾਂ ਜੋ ਪੰਜਾਬ ਵਿਚ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਸਕੀਮਾਂ ਨੂੰ ਨਿਰੰਤਰ ਜਾਰੀ ਰੱਖਿਆ ਜਾ ਸਕੇ। ਉਨ੍ਹਾਂ ਸਖ਼ੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ। ਮੀਟਿੰਗ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਐਸ.ਸੀ. ਵਿੰਗ ਦੇ ਹਲਕਾ ਇੰਚਾਰਜ ਵਿਕਾਸ ਸਿੱਧੀ, ਸੰਗਠਨ ਇੰਚਾਰਜ ਹੇਨੰਤ ਕੁਮਾਰ, ਹਲਕਾ ਪ੍ਰਧਾਨ ਮਹਿਲਾ ਵਿੰਗ ਕਮਾਕਸ਼ੀ ਦੁੱਗਲ, ਸਾਬਕਾ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਸਾਬਕਾ ਡਿਪਟੀ ਮੇਅਰ ਸ਼ਮੀਰ ਸ਼ਰਮਾ, ਮਹਿਲਾ ਵਿੰਗ ਦੀ ਹਲਕਾ ਉਪ ਕੋਆਰਡੀਨੇਟਰ ਚਰਨਜੀਤ ਕੌਰ, ਬਲਾਕ ਪ੍ਰਧਾਨ ਲਖਵੀਰ ਸਿੰਘ, ਸ਼ਰਨਜੀਤ ਕੌਰ, ਪਰਮਜੀਤ ਸਿੰਘ ਮਠਾਡ਼ੂ, ਬਲਵੀਰ ਸਿੰਘ, ਤੀਰਥ ਸਿੰਘ, ਲਾਲ ਸਿੰਘ ਚਾਹਲ, ਮਹਿੰਦਰ ਸਿੰਘ ਚਾਹਲ, ਸ਼ਮਸ਼ੇਰ ਸਿੰਘ, ਐਕਸਲ ਧਿੰਜਣ, ਕਨਵ ਪਾਸੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਿੱਲ ਆਟੋਮੋਬਾਈਲਜ਼ ਵਲੋਂ ਪ੍ਰਕਾਸ਼ ਪੁਰਬ ਮੌਕੇ ਮਹਿੰਦਰਾ ਐਂਡ ਮਹਿੰਦਰਾ ਟਰੈਕਟਰਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਅਗਲੀ ਖ਼ਬਰ ਭੁਲੱਥ ਦੇ ਵੱਖ-ਵੱਖ ਗੁਰੂ ਘਰਾਂ ’ਚ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ
Ad Position 24