23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਪੂਰਥਲਾ, 23 ਨਵੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 24-11-2026
ਕਪੂਰਥਲਾ, 23 ਨਵੰਬਰ (ਵਿ.ਪ੍ਰ.)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੇ ਆਰੰਭ ਵਿਚ ਸ੍ਰੀ ਜਪੁਜੀ ਸਾਹਿਬ ਦੇ ਪਾਠ ਹੋਏ ਤੇ ਬਾਅਦ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਉਪਰੰਤ ਸ੍ਰੀ ਆਨੰਦ ਸਾਹਿਬ ਦਾ ਪਾਠ ਕੀਤਾ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਪਰਮਿੰਦਰ ਕੌਰ ਤੇ ਪ੍ਰਿੰਸੀਪਲ ਹਰਜਿੰਦਰ ਕੌਰ ਢਿੱਲੋਂ ਨੇ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸੱਚ ਸੇਵਾ ਤੇ ਬਰਾਬਰੀ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸੁਖਦੇਵ ਸਿੰਘ ਨਾਨਕਪੁਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਕਿਹਾ। ਸਮਾਗਮ ਦੀ ਸਮਾਪਤੀ ’ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰਸ਼ਾਦ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਵੈ ਗਣਨਾ ਮੁਹਿੰਮ ਤਹਿਤ ਡੀ.ਸੀ. ਤੇ ਏ.ਡੀ.ਸੀ. ਨੇ ਅਧਿਕਾਰਤ ਪੋਰਟਲ ਰਾਹੀਂ ਆਪਣੀ ਜਾਣਕਾਰੀ ਆਨਲਾਈਨ ਦਰਜ ਕੀਤੀ ਅਗਲੀ ਖ਼ਬਰ ਗਿੱਲ ਆਟੋਮੋਬਾਈਲਜ਼ ਵਲੋਂ ਪ੍ਰਕਾਸ਼ ਪੁਰਬ ਮੌਕੇ ਮਹਿੰਦਰਾ ਐਂਡ ਮਹਿੰਦਰਾ ਟਰੈਕਟਰਾਂ ਦੀ ਵਿਸ਼ੇਸ਼ ਪ੍ਰਦਰਸ਼ਨੀ
Ad Position 24