ਸਵੈ ਗਣਨਾ ਮੁਹਿੰਮ ਤਹਿਤ ਡੀ.ਸੀ. ਤੇ ਏ.ਡੀ.ਸੀ. ਨੇ ਅਧਿਕਾਰਤ ਪੋਰਟਲ ਰਾਹੀਂ ਆਪਣੀ ਜਾਣਕਾਰੀ ਆਨਲਾਈਨ ਦਰਜ ਕੀਤੀ
ਕਪੂਰਥਲਾ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਜਨਗਣਨਾ 2027 ਤਹਿਤ ਚਲਾਈ ਜਾ ਰਹੀ ਸਵੈ ਗਣਨਾ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੇ ਅਧਿਕਾਰਤ ਜਨਗਣਨਾ ਪੋਰਟਲ ਰਾਹੀਂ ਖ਼ੁਦ ਆਪਣੀ ਜਾਣਕਾਰੀ ਆਨਲਾਈਨ ਦਰਜ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਵਿਚ ਸਵੈ ਗਣਨਾ ਦੀ ਪ੍ਰਕਿਰਿਆ ਬੀਤੀ 1 6 ਨਵੰਬਰ ਨੂੰ ਸ਼ੁਰੂ ਹੋਈ ਸੀ ਜੋ 30 ਨਵੰਬਰ ਤੱਕ ਜਾਰੀ ਰਹੇਗੀ।
ਕਪੂਰਥਲਾ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਜਨਗਣਨਾ 2027 ਤਹਿਤ ਚਲਾਈ ਜਾ ਰਹੀ ਸਵੈ ਗਣਨਾ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੇ ਅਧਿਕਾਰਤ ਜਨਗਣਨਾ ਪੋਰਟਲ ਰਾਹੀਂ ਖ਼ੁਦ ਆਪਣੀ ਜਾਣਕਾਰੀ ਆਨਲਾਈਨ ਦਰਜ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਵਿਚ ਸਵੈ ਗਣਨਾ ਦੀ ਪ੍ਰਕਿਰਿਆ ਬੀਤੀ 1 6 ਨਵੰਬਰ ਨੂੰ ਸ਼ੁਰੂ ਹੋਈ ਸੀ ਜੋ 30 ਨਵੰਬਰ ਤੱਕ ਜਾਰੀ ਰਹੇਗੀ। ਇਸ ਲਈ ਜ਼ਿਲ੍ਹੇ ਦੇ ਲੋਕ ਘਰ ਬੈਠੇ ਹੀ ਅਧਿਕਾਰਤ ਜਨਗਣਨਾ ਪੋਰਟਲ se.census.gov.in ਰਾਹੀਂ ਆਪਣੀ ਤੇ ਆਪਣੇ ਪਰਿਵਾਰ ਸਬੰਧੀ ਜਾਣਕਾਰੀ ਆਨਲਾਈਨ ਦਰਜ ਕਰਵਾਉਣ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਵੈ ਜਨਗਣਨਾ ਰਾਹੀਂ ਦਿੱਤੀ ਸਾਰੀ ਜਾਣਕਾਰੀ ਭਾਰਤ ਸਰਕਾਰ ਕੋਲ ਗੁਪਤ ਤੇ ਸੁਰੱਖਿਅਤ ਰਹੇਗੀ। ਉਨ੍ਹਾਂ ਕਿਹਾ ਕਿ ਸਵੈ ਗਣਨਾ ਦੇ ਇਸ ਪਡ਼ਾਅ ਤੋਂ ਬਾਅਦ 1 ਦਸੰਬਰ ਤੋਂ 4 ਜਨਵਰੀ 2027 ਤੱਕ ਗਣਨਾਕਾਰਾਂ ਵਲੋਂ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ ਗਣਨਾ ਦੀ ਪ੍ਰਕਿਰਿਆ ਨੂੰ ਸੁਚਾਰੂ ਤੇ ਵਿਆਪਕ ਬਣਾਉਣ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਇਸੇ ਦੌਰਾਨ ਹੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼ਿਖਾ ਭਗਤ ਨੇ ਵੀ ਸਵੈ ਗਣਨਾ ਦੀ ਪ੍ਰਕਿਰਿਆ ਮੁਕੰਮਲ ਕੀਤੀ। ਇਸ ਮੌਕੇ ਜਨਗਣਨਾ ਦੇ ਜ਼ਿਲ੍ਹਾ ਮਾਸਟ ਰ ਟਰੇਨਰ ਦਵਿੰਦਰ ਸਿੰਘ ਵਾਲੀਆ, ਕ੍ਰਿਸ਼ਨ ਕੁਮਾਰ, ਰੇਖਾ ਸ਼ਰਮਾ ਨੇ ਉਨ੍ਹਾਂ ਨੂੰ ਸਵੈ ਗਣਨਾ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ।