‘ ਆਪ’ ਪਾਰਟੀ ਤੋਂ ਨਿਰਾਸ਼ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਕਾਂਗਰਸ-ਧਾਲੀਵਾਲ
ਫਗਵਾਡ਼ਾ, 24 ਨਵੰਬਰ (ਹਰਜੋਤ ਸਿੰਘ ਚਾਨਾ)- ਬਲਾਕ ਦੇ ਪਿੰਡ ਬਰਨ ਵਿਖੇ ਅਨੇਕਾਂ ਪਰਿਵਾਰਾਂ ਨੇ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ ਜਿਨ੍ਹਾਂ ਦਾ ਸੁਆਗਤ ਕਰਨ ਲਈ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਪੁੱਜੇ ਤੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਿਲ ਕਰਵਾਇਆ। ਇਸ ਮੌਕੇ ਪਾਰਟੀ ’ਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ ਤੇ ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਦੀ ਸਰਕਾਰ ਬਣਦੀ ਦੇਖਣਾ ਚਾਹੁੰਦੇ ਹਨ।
‘
‘ ਆਪ’ ਪਾਰਟੀ ਤੋਂ ਨਿਰਾਸ਼ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਕਾਂਗਰਸ-ਧਾਲੀਵਾਲ
25-11-2026
ਫਗਵਾਡ਼ਾ, 24 ਨਵੰਬਰ (ਹਰਜੋਤ ਸਿੰਘ ਚਾਨਾ)- ਬਲਾਕ ਦੇ ਪਿੰਡ ਬਰਨ ਵਿਖੇ ਅਨੇਕਾਂ ਪਰਿਵਾਰਾਂ ਨੇ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ ਜਿਨ੍ਹਾਂ ਦਾ ਸੁਆਗਤ ਕਰਨ ਲਈ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਪੁੱਜੇ ਤੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਿਲ ਕਰਵਾਇਆ। ਇਸ ਮੌਕੇ ਪਾਰਟੀ ’ਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ ਤੇ ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਦੀ ਸਰਕਾਰ ਬਣਦੀ ਦੇਖਣਾ ਚਾਹੁੰਦੇ ਹਨ। ਧਾਲੀਵਾਲ ਨੇ ਕਾਂਗਰਸ ’ਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ’ਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਤੋਂ ਨਿਰਾਸ਼ ਪੰਜਾਬ ਦੇ ਲੋਕਾਂ ਲਈ ਮੁਡ਼ ਕਾਂਗਰਸ ਪਾਰਟੀ ਹੀ ਉਮੀਦ ਦੀ ਕਿਰਨ ਹੈ। ਕਾਂਗਰਸ ਲੋਕਾਂ ਦੀ ਪਾਰਟੀ ਹੈ ਤੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਿਚ ਵਿਸ਼ਵਾਸ ਰੱਖਦੀ ਹੈ। ਨਵੇਂ ਪਰਿਵਾਰਾਂ ਦੇ ਪਾਰਟੀ ਨਾਲ ਜੁਡ਼ਨ ਨਾਲ ਜਿੱਥੇ ਸੰਗਠਨ ਨੂੰ ਮਜ਼ਬੂਤੀ ਮਿਲੇਗੀ , ਉੱਥੇ ਹੀ ਪਾਰਟੀ ਦੇ ਵਿਚਾਰਾਂ ਅਤੇ ਨੀਤੀਆਂ ਨੂੰ ਹੋਰ ਵਧੇਰੇ ਲੋਕਾਂ ਤੱਕ ਪਹੁੰਚਾਉਣ ਵਿਚ ਵੀ ਮਦਦ ਮਿਲੇਗੀ। ਉਨ੍ਹਾਂ ਨਵੇਂ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਵਿਚਾਰਾਂ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ ਅਤੇ ਸਾਰੇ ਮਿਲ ਕੇ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਉਣਗੇ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਅਤੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਹੁਣ ਤੋਂ ਹੀ ਪੂਰੀ ਮਿਹਨਤ, ਲਗਨ ਅਤੇ ਇੱਕਜੱੁਟਤਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ। ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਬਲਿਹਾਰ ਸਿੰਘ, ਅਵਤਾਰ ਸਿੰਘ, ਗੁਰਨਾਮ, ਮਨਜੀਤ ਸਿੰਘ ਜੀਤੀ, ਦਲਵੀਰ ਕੌਰ, ਰੇਸ਼ਮ ਕੌਰ ਆਦਿ ਸ਼ਾਮਿਲ ਸਨ।