24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਲੋਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ। ਜਿਸ ’ਚ ਵਿਦਿਆਰਥੀਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦਾ ਸੰਦੇਸ਼ ਪਹੁੰਚਾਇਆ।

Ad Position 21
No active advertisement
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਲੋਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ 25-11-2026
ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਗਿਆ। ਜਿਸ ’ਚ ਵਿਦਿਆਰਥੀਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦਾ ਸੰਦੇਸ਼ ਪਹੁੰਚਾਇਆ। ਨਗਰ ਕੀਰਤਨ ਦੌਰਾਨ ਵਿਦਿਆਰਥੀਆਂ ਵਲੋਂ ਸ਼ਾਨਦਾਰ ਗਤਕਾ ਪ੍ਰਦਰਸ਼ਨ ਤੇ ਸਕੂਲ ਬੈਂਡ ਦੀ ਮਨਮੋਹਕ ਪੇਸ਼ਕਾਰੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਬੱਚਿਆਂ ਵਲੋਂ ਅਨੁਸ਼ਾਸਨ, ਸਮਰਪਣ ਤੇ ਪੂਰੀ ਸ਼ਰਧਾ ਨਾਲ ਦਿੱਤੀਆਂ ਗਈਆਂ ਪੇਸ਼ਕਾਰੀਆਂ ਨੇ ਨਗਰ ਕੀਰਤਨ ਦੀ ਸ਼ੋਭਾ ਨੂੰ ਹੋਰ ਵੀ ਵਧਾ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਕਲਾ ਤੇ ਪ੍ਰਤਿਭਾ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ, ਸੇਵਾ, ਸਮਾਨਤਾ ਤੇ ਭਾਈਚਾਰੇ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਸਕੂਲ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਵਲੋਂ ਨਗਰ ਕੀਰਤਨ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਫਗਵਾਡ਼ਾ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗੁਰਦੁਆਰਾ ਅਰਬਨ ਸਟੇਟ ਵਿਚ ਪ੍ਰਕਾਸ਼ ਦਿਹਾਡ਼ਾ... ਅਗਲੀ ਖ਼ਬਰ ਸਿੱਖਿਆਰਥੀ ਆਪਣੇ ਹੁਨਰ ਨੂੰ ਨਿਖਾਰ ਕੇ ਸੁਨਹਿਰੀ ਭਵਿੱਖ ਦੀ ਸਿਰਜਣਾ ਕਰਨ-ਕਮਲਜੀਤ ਸਿੰਘ ਆਈ.ਟੀ.ਆਈ. ਦੀ 5ਵੀਂ ਨੈਸ਼ਨਲ ਸਕ...
Ad Position 24