ਪਲਾਹੀ ਗੇਟ ਮੰਡੀ ਨੇਡ਼ੇ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਰਿਕਸ਼ਾ ਚਾਲਕ ਨੂੰ ਮਾਰੀ ਟੱਕਰ
ਫਗਵਾਡ਼ਾ, 24 ਨਵੰਬਰ (ਚਾਨਾ)-ਫਗਵਾਡ਼ਾ ਸ਼ਹਿਰ ਦੇ ਪਲਾਹੀ ਗੇਟ ਸਥਿਤ ਸਬਜ਼ੀ ਮੰਡੀ ਦੇ ਪਿਛਲੇ ਪਾਸੇ ਅੱਜ ਸਵੇਰੇ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ ਇੱਕ ਰਿਕਸ਼ਾ ਚਾਲਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਹਾਦਸੇ ਦੌਰਾਨ ਰਿਕਸ਼ੇ ਦਾ ਵੀ ਕਾਫ਼ੀ ਨੁਕਸਾਨ ਹੋਇਆ।
ਫਗਵਾਡ਼ਾ, 24 ਨਵੰਬਰ (ਚਾਨਾ)-ਫਗਵਾਡ਼ਾ ਸ਼ਹਿਰ ਦੇ ਪਲਾਹੀ ਗੇਟ ਸਥਿਤ ਸਬਜ਼ੀ ਮੰਡੀ ਦੇ ਪਿਛਲੇ ਪਾਸੇ ਅੱਜ ਸਵੇਰੇ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ ਇੱਕ ਰਿਕਸ਼ਾ ਚਾਲਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਹਾਦਸੇ ਦੌਰਾਨ ਰਿਕਸ਼ੇ ਦਾ ਵੀ ਕਾਫ਼ੀ ਨੁਕਸਾਨ ਹੋਇਆ। ਮਿਲੀ ਜਾਣਕਾਰੀ ਅਨੁਸਾਰ ਰਿਕਸ਼ਾ ਚਾਲਕ ਸਬਜ਼ੀ ਲੈ ਕੇ ਜਾ ਰਿਹਾ ਸੀ ਕਿ ਇਸੇ ਦੌਰਾਨ ਤੇਜ਼ ਰਫ਼ਤਾਰ ਨਾਲ ਆ ਰਹੇ ਮੋਟਰਸਾਈਕਲ ਨੇ ਉਸ ਦੇ ਰਿਕਸ਼ੇ ਨੂੰ ਸਿੱਧੀ ਟੱਕਰ ਮਾਰ ਦਿੱਤੀ। ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਮੋਟਰਸਾਈਕਲ ’ਤੇ ਚਾਰ ਨੌਜਵਾਨ ਸਵਾਰ ਸਨ, ਜਿਨ੍ਹਾਂ ਦੀ ਉਮਰ ਕਾਫ਼ੀ ਘੱਟ ਦੱਸੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਨੌਜਵਾਨ ਬੇਹੱਦ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਚਲਾ ਰਹੇ ਸਨ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਦੂਜੇ ਪਾਸੇ ਮੋਟਰਸਾਈਕਲ ਸਵਾਰ ਨੌਜਵਾਨਾਂ ਦਾ ਕਹਿਣਾ ਸੀ ਕਿ ਰਸਤੇ ’ਚ ਅਚਾਨਕ ਉਨ੍ਹਾਂ ਦੀਆਂ ਅੱਖਾਂ ਅੱਗੇ ਹਨੇਰਾ ਛਾ ਗਿਆ, ਜਿਸ ਕਾਰਨ ਉਹ ਮੋਟਰਸਾਈਕਲ ’ਤੇ ਕਾਬੂ ਨਹੀਂ ਰੱਖ ਸਕੇ ਤੇ ਇਹ ਹਾਦਸਾ ਵਾਪਰ ਗਿਆ।