24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਪੁਰਬ ਮੌਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਵੱਲੋਂ ਸੁਲਤਾਨਪੁਰ ਲੋਧੀ ਦਾ ਦੌਰਾ

ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿਹਤ ਵਿਭਾਗ ਕਪੂਰਥਲਾ ਵਲੋਂ ਸੁਲਤਾਨਪੁਰ ਲੋਧੀ ਵਿਖੇ ਚਲਾਈਆਂ ਜਾ ਰਹੀਆਂ ਸਿਹਤ ਸੇਵਾਵਾਂ, ਮੈਡੀਕਲ ਕੈਂਪਾਂ, ਖ਼ੂਨਦਾਨ ਕੈਂਪ ਤੇ ਸਬ-ਡਵੀਜ਼ਨਲ ਹਸਪਤਾਲ (ਐਸ. ਡੀ.

Ad Position 21
No active advertisement
ਅਜੀਤ ਡੈਸਕ 25-11-2026
ਸੁਲਤਾਨਪੁਰ ਲੋਧੀ, 24 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿਹਤ ਵਿਭਾਗ ਕਪੂਰਥਲਾ ਵਲੋਂ ਸੁਲਤਾਨਪੁਰ ਲੋਧੀ ਵਿਖੇ ਚਲਾਈਆਂ ਜਾ ਰਹੀਆਂ ਸਿਹਤ ਸੇਵਾਵਾਂ, ਮੈਡੀਕਲ ਕੈਂਪਾਂ, ਖ਼ੂਨਦਾਨ ਕੈਂਪ ਤੇ ਸਬ-ਡਵੀਜ਼ਨਲ ਹਸਪਤਾਲ (ਐਸ.ਡੀ.ਐਚ.) ਸੁਲਤਾਨਪੁਰ ਲੋਧੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਈ.ਐਸ.ਆਈ. ਡਾ. ਸਿੰਮੀ ਮਲਹੋਤਰਾ, ਡਾਇਰੈਕਟਰ ਪ੍ਰੋਕਿਓਰਮੈਂਟ ਡਾ. ਰਮਨ ਗੁਪਤਾ, ਡਿਪਟੀ ਡਾਇਰੈਕਟਰ ਡਾ. ਸੁਰਿੰਦਰ ਕੌਰ, ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ, ਏ.ਸੀ.ਐਸ. ਡਾ. ਅੰਨੂ ਸ਼ਰਮਾ ਤੇ ਡੀ.ਐਮ.ਸੀ . ਡਾ. ਸੰਦੀਪ ਭੋਲਾ, ਐਸ.ਐਮ.ਓ. ਡਾ. ਅਸ਼ੀਸ਼ ਜੇਤਲੀ ਨੇ ਵੱਖ-ਵੱਖ ਸਿਹਤ ਸੇਵਾਵਾਂ ਤੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਅਧਿਕਾਰੀਆਂ ਨੇ ਖ਼ੂਨਦਾਨ ਕੈਂਪ ਵਿਚ ਸਵੈ-ਇੱਛਾ ਨਾਲ ਖ਼ੂਨਦਾਨ ਕਰਨ ਵਾਲੇ ਦਾਨੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਟਰਾਫ਼ੀਆਂ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਉਪਰੰਤ ਅਧਿਕਾਰੀਆਂ ਵਲੋਂ ’ਨਿਗਾਹ ਦੇ ਲੰਗਰ’ ਤਹਿਤ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਅੱਖਾਂ ਦੀ ਜਾਂਚ ਤੇ ਇਲਾਜ ਸਬੰਧੀ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਡਾ. ਅਮਿਤ ਕੱਕਡ਼ (ਅੱਖਾਂ ਦੇ ਮਾਹਿਰ) ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਦੋ ਦਿਨਾਂ ਦੌਰਾਨ ਕੁੱਲ 924 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ 694 ਲੋਡ਼ਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੀ ਪ੍ਰਦਾਨ ਕੀਤੀਆਂ ਗਈਆਂ। ਇਸ ਉਪਰਾਲੇ ਨਾਲ ਲੋਡ਼ਵੰਦ ਲੋਕਾਂ ਨੂੰ ਉਨ੍ਹਾਂ ਦੇ ਨੇਡ਼ੇ ਹੀ ਅੱਖਾਂ ਦੀ ਜਾਂਚ ਤੇ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਖ਼ੂਨਦਾਨ ਕੈਂਪ ਇੰਚਾਰਜ ਡਾਕਟਰ ਸ਼ਿਲਪਾ ਨੇ ਦੱਸਿਆ ਕਿ ਕੈਂਪ ਦੌਰਾਨ ਲਗਭਗ 30 ਦਾਨੀਆਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਬੀ.ਟੀ.ਓ. ਡਾ. ਸ਼ਿਲਪਾ, ਅੱਖਾਂ ਦੇ ਮਾਹਿਰ ਡਾ. ਅਮਿੱਤ ਕੱਕਡ਼, ਡਾ. ਗੌਰਵ ਸੇਠੀ, ਡਾ. ਸੁਖਵਿੰਦਰ ਕੌਰ, ਡਾ ਸਿੰਮੀ, ਡਾ ਇਸ਼ਾਂਤ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ ਤੇ ਫਾਰਮੇਸੀ ਅਫ਼ਸਰ ਅਮਰਿੰਦਰਜੀਤ ਸਿੰਘ, ਐਮ.ਐਲ.ਟੀ. ਸਮੇਤ ਮੈਡੀਕਲ, ਪੈਰ ਮੈਡੀਕਲ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਲਕਪੁਰ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪਲਾਹੀ ਗੇਟ ਮੰਡੀ ਨੇਡ਼ੇ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਰਿਕਸ਼ਾ ਚਾਲਕ ਨੂੰ ਮਾਰੀ ਟੱਕਰ
Ad Position 24