ਰੋਟਰੀ ਕਲੱਬ ਬੇਗੋਵਾਲ ਵਲੋਂ ਲੋਡ਼ਵੰਦਾਂ ਨੂੰ ਰਜਾਈਆਂ ਵੰਡੀਆਂ
ਬੇਗੋਵਾਲ, 25 ਨਵੰਬਰ (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਬੇਗੋਵਾਲ ਨੇ ਆਪਣੇ ਸਮਾਜ ਸੇਵੀ ਕੰਮਾਂ ’ਚ ਵਾਧਾ ਕਰਦਿਆਂ ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਦੀ ਦੇ ਮੌਸਮ ਨੂੰ ਮੱਦੇਨਜ਼ਰ ਰੱਖਦਿਆਂ ਲੋਡ਼ਵੰਦ ਪਰਿਵਾਰਾਂ ਨੂੰ ਕਲੱਬ ਦੇ ਪ੍ਰਧਾਨ ਮਹਾ ਨੰਦ ਮਹਿਤਾ ਦੀ ਅਗਵਾਈ ਹੇਠ ਰਜਾਈਆਂ ਵੰਡੀਆਂ। ਇਸ ਸਮੇਂ ਜ਼ੋਨਲ ਚੇਅਰਮੈਨ ਡਾ.
ਬੇਗੋਵਾਲ, 25 ਨਵੰਬਰ (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਬੇਗੋਵਾਲ ਨੇ ਆਪਣੇ ਸਮਾਜ ਸੇਵੀ ਕੰਮਾਂ ’ਚ ਵਾਧਾ ਕਰਦਿਆਂ ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਦੀ ਦੇ ਮੌਸਮ ਨੂੰ ਮੱਦੇਨਜ਼ਰ ਰੱਖਦਿਆਂ ਲੋਡ਼ਵੰਦ ਪਰਿਵਾਰਾਂ ਨੂੰ ਕਲੱਬ ਦੇ ਪ੍ਰਧਾਨ ਮਹਾ ਨੰਦ ਮਹਿਤਾ ਦੀ ਅਗਵਾਈ ਹੇਠ ਰਜਾਈਆਂ ਵੰਡੀਆਂ। ਇਸ ਸਮੇਂ ਜ਼ੋਨਲ ਚੇਅਰਮੈਨ ਡਾ. ਤਰਸੇਮ ਸਿੰਘ ਨੇ ਕਲੱਬ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ’ਚ ਕਿਹਾ ਕਿ ਰੋਟਰੀ ਕਲੱਬ ਵਲੋਂ ਹਰ ਸਾਲ ਠੰਢ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਇਹ ਛੋਟੀ ਜਿਹੀ ਤੇ ਰੋਟਰੀ ਕਲੱਬ ਦੀ ਪਰੰਪਰਾ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋਡ਼ਵੰਦ ਪਰਿਵਾਰਾਂ ਨੂੰ ਰਜਾਈਆਂ ਦਿੱਤੀਆਂ ਗਈਆਂ ਹਨ। ਇਸ ਸਮੇਂ ਕਲੱਬ ਦੇ ਪ੍ਰਧਾਨ ਮਹਾ ਨੰਦ ਮਹਿਤਾ ਤੇ ਸਕੱਤਰ ਲਖਵਿੰਦਰ ਸਿੰਘ ਨੇ ਕਿਹਾ ਕਿ ਰੋਟਰੀ ਕਲੱਬ ਹਮੇਸ਼ਾ ਲੋਡ਼ਵੰਦਾਂ ਦੀ ਮਦਦ ਲਈ ਯਤਨਸ਼ੀਲ ਰਿਹਾ ਹੈ ਤੇ ਆਉਣ ਵਾਲੇ ਦਿਨਾਂ ’ਚ ਹੋਰ ਵੀ ਅਹਿਮ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਸਕੱਤਰ ਲਖਵਿੰਦਰ ਸਿੰਘ, ਮਲਕੀਤ ਸਿੰਘ ਲੁਬਾਣਾ, ਸਤਵਿੰਦਰ ਸਿੰਘ ਬੱਸੀ, ਇੰਦਰਪਾਲ ਪ੍ਰਭਾਕਰ , ਪ੍ਰੋਜੈਕਟ ਡਾਇਰੈਕਟਰ ਵਿੱਕੀ ਸੇਠੀ, ਬਲਦੇਵ ਸਿੰਘ ਅਵਾਣ, ਗੁਰਦੇਵ ਸਿੰਘ ਈਸਰਬੁੱਚਾ, ਸੇਵਕ ਸਿੰਘ ਹਰਜਿੰਦਰ ਸਿੰਘ, ਮਨਜੀਤ ਪਾਲ ਸਿੰਘ, ਪਰੀਕਸ਼ਤ ਵਰਮਾ, ਐਮ ਸੀ ਕਮਲਜੀਤ ਸਿੰਘ ਤੇ ਰਘਬੀਰ ਸਿੰਘ ਆਦਿ ਹਾਜ਼ਰ ਸਨ।