ਗੰਨੇ ਦੀ ਬਕਾਇਆ ਰਾਸ਼ੀ ਲਈ 26 ਨਵੰਬਰ ਨੂੰ ਕਿਸਾਨ ਕਰਨਗੇ ਨੈਸ਼ਨਲ ਹਾਈਵੇਅ ਜਾਮ
ਫਗਵਾਡ਼ਾ, 25 ਨਵੰਬਰ (ਹਰਜੋਤ ਸਿੰਘ ਚਾਨਾ)-ਫਗਵਾਡ਼ਾ ਸ਼ੂਗਰ ਮਿੱਲ ਵੱਲ ਕਿਸਾਨਾਂ ਦੀ ਖਡ਼੍ਹੀ 27 ਕਰੋਡ਼ 84 ਲੱਖ ਰੁਪਏ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਨੇ 26 ਨਵੰਬਰ ਨੂੰ ਮਿੱਲ ਚੌਕ ਵਿਖੇ ਧਰਨਾ ਦੇ ਕੇ ਨੈਸ਼ਨਲ ਹਾਈਵੇਅ ’ਤੇ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ ਹੈ। ਧਰਨੇ ’ਚ ਕਈ ਕਿਸਾਨ ਜਥੇਬੰਦੀਆਂ ਦੇ ਸ਼ਾਮਿਲ ਹੋਣਗੀਆਂ।
ਫਗਵਾਡ਼ਾ, 25 ਨਵੰਬਰ (ਹਰਜੋਤ ਸਿੰਘ ਚਾਨਾ)-ਫਗਵਾਡ਼ਾ ਸ਼ੂਗਰ ਮਿੱਲ ਵੱਲ ਕਿਸਾਨਾਂ ਦੀ ਖਡ਼੍ਹੀ 27 ਕਰੋਡ਼ 84 ਲੱਖ ਰੁਪਏ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਨੇ 26 ਨਵੰਬਰ ਨੂੰ ਮਿੱਲ ਚੌਕ ਵਿਖੇ ਧਰਨਾ ਦੇ ਕੇ ਨੈਸ਼ਨਲ ਹਾਈਵੇਅ ’ਤੇ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ ਹੈ। ਧਰਨੇ ’ਚ ਕਈ ਕਿਸਾਨ ਜਥੇਬੰਦੀਆਂ ਦੇ ਸ਼ਾਮਿਲ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ 26 ਨਵੰਬਰ ਨੂੰ ਸਵੇਰੇ 10 ਵਜੇ ਕਿਸਾਨ ਸ਼ੂਗਰ ਮਿੱਲ ਦੇ ਗੇਟ ਅੱਗੇ ਇਕੱਠੇ ਹੋਣਗੇ, ਜਿਸ ਤੋਂ ਬਾਅਦ ਮਿੱਲ ਚੌਕ ਵਿਚ ਧਰਨਾ ਦੇ ਕੇ ਨੈਸ਼ਨਲ ਹਾਈਵੇਅ ’ਤੇ ਆਵਾਜਾਈ ਬੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਲੰਮੇ ਸਮੇਂ ਤੋਂ ਬਕਾਇਆ ਰਾਸ਼ੀ ਦੀ ਅਦਾਇਗੀ ਨਾ ਹੋਣ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ। ਮਨਜੀਤ ਸਿੰਘ ਰਾਏ ਨੇ ਕਿਹਾ ਕਿ ਸ਼ੂਗਰ ਮਿੱਲ ਵੱਲ ਕਿਸਾਨਾਂ ਦੀ ਬਕਾਇਆ ਰਾਸ਼ੀ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਵੀ ਕਰੀਬ 18 ਕਰੋਡ਼ 93 ਲੱਖ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਾਕੀ ਹੈ। ਉਨ੍ਹਾਂ ਮੰਗ ਕੀਤੀ ਕਿ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਾਲ-ਨਾਲ ਗੰਨੇ ਦੇ ਭਾਅ ਵਿਚ ਵੀ ਵਾਧਾ ਕੀਤਾ ਜਾਵੇ। ਇਸ ਦੌਰਾਨ ਕਿਸਾਨ ਆਗੂਆਂ ਨੇ ਮਿੱਲ ਚੌਕ ਦਾ ਦੌਰਾ ਕਰਕੇ ਧਰਨੇ ਵਾਲੀ ਥਾਂ ਦਾ ਨਿਰੀਖਣ ਵੀ ਕੀਤਾ ਅਤੇ ਸੰਘਰਸ਼ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।