26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਬੱਚਿਆਂ ਨੂੰ ਕਰਵਾਏ ਧਾਰਮਿਕ ਸਥਾਨਾਂ ਦੇ ਦਰਸ਼ਨ

ਸੁਲਤਾਨਪੁਰ ਲੋਧੀ, 25 ਨਵੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਬੱਚਿਆਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦਰਸ਼ਨ ਕਰਵਾਏ ਗਏ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਉਨ੍ਹਾਂ ਦੇ ਜੀਵਨ, ਗੁਰਬਾਣੀ ਤੇ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਲਈ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਮੈਡਮ ਗਗਨਦੀਪ ਕੌਰ ਵਲੋਂ ਸਕੂਲ ਦੇ ਯੂ.

Ad Position 21
No active advertisement
ਅਜੀਤ ਡੈਸਕ 26-11-2026
ਸੁਲਤਾਨਪੁਰ ਲੋਧੀ, 25 ਨਵੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਬੱਚਿਆਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦਰਸ਼ਨ ਕਰਵਾਏ ਗਏ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਉਨ੍ਹਾਂ ਦੇ ਜੀਵਨ, ਗੁਰਬਾਣੀ ਤੇ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਲਈ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਮੈਡਮ ਗਗਨਦੀਪ ਕੌਰ ਵਲੋਂ ਸਕੂਲ ਦੇ ਯੂ. ਕੇ. ਜੀ. ਤੇ ਪਹਿਲੀ ਕਲਾਸ ਦੇ ਬੱਚਿਆਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੇ ਹੱਟ ਸਾਹਿਬ ਦੇ ਦਰਸ਼ਨ ਕਰਵਾਏ ਗਏ ਅਤੇ ਇੱਥੋਂ ਦੇ ਇਤਿਹਾਸ ਨਾਲ ਜਾਣੂ ਕਰਵਾਇਆ। ਉਪਰੰਤ ਬੱਚਿਆਂ ਨੇ ਲੰਗਰ ਛਕਿਆ। ਉਨ੍ਹਾਂ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੀ ਛੋਹ ਪ੍ਰਾਪਤ ਪੱਥਰ ਜੋ ਗੁਰਦੁਆਰਾ ਹੱਟ ਸਾਹਿਬ ਵਿਖੇ ਸੁਸ਼ੋਭਿਤ ਹਨ, ਉਨ੍ਹਾਂ ਦੇ ਵੀ ਦਰਸ਼ਨ ਕਰਵਾਏ। ਪ੍ਰਿੰਸੀਪਲ ਮੈਡਮ ਗਗਨਦੀਪ ਕੌਰ ਨੇ ਕਿਹਾ ਕਿ ਛੋਟੀਆਂ ਕਲਾਸਾਂ ਤੋਂ ਹੀ ਬੱਚਿਆਂ ਨੂੰ ਸਿੱਖੀ ਨਾਲ ਜੋਡ਼ਨ ਲਈ ਅਜਿਹੇ ਯਤਨ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਕੋ-ਆਰਡੀਨੇਟਰ ਮੈਡਮ ਜਗਪ੍ਰੀਤ ਕੌਰ, ਅਧਿਆਪਕ ਸੋਨੀਆ ਅਰੋਡ਼ਾ, ਸੁਪਿੰਦਰਜੀਤ ਕੌਰ, ਪ੍ਰਵੀਨ ਨਰੂਲਾ, ਹੀਨਾ, ਸਰਬਜੀਤ ਕੌਰ, ਸ਼ਿਵੀ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਬੇਟੀ ਬਚਾਓ ਬੇਟੀ ਪਡ਼੍ਹਾਓ’ ਸਕੀਮ ਅਧੀਨ ਬੇਟੀ ਹੁਨਰ ਮੇਲਾ ਆਯੋਜਿਤ ਅਗਲੀ ਖ਼ਬਰ ਗੰਨੇ ਦੀ ਬਕਾਇਆ ਰਾਸ਼ੀ ਲਈ 26 ਨਵੰਬਰ ਨੂੰ ਕਿਸਾਨ ਕਰਨਗੇ ਨੈਸ਼ਨਲ ਹਾਈਵੇਅ ਜਾਮ
Ad Position 24