‘ਬੇਟੀ ਬਚਾਓ ਬੇਟੀ ਪਡ਼੍ਹਾਓ’ ਸਕੀਮ ਅਧੀਨ ਬੇਟੀ ਹੁਨਰ ਮੇਲਾ ਆਯੋਜਿਤ
ਸੁਲਤਾਨਪੁਰ ਲੋਧੀ, 25 ਨਵੰਬਰ (ਨਰੇਸ਼ ਹੈਪੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਕਪੂਰਥਲਾ ਰਾਜੀਵ ਢਾਂਡਾ ਦੀ ਰਹਿਨੁਮਾਈ ਹੇਠ, ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਡ਼ਕੀਆਂ, ਬਲਾਕ ਸੁਲਤਾਨਪੁਰ ਲੋਧੀ ਵਿਖੇ ਬੇਟੀ ਬਚਾਓ ਬੇਟੀ ਪਡ਼੍ਹਾਓ ਸੰਬੰਧੀ ਬੇਟੀ ਹੁਨਰ ਮੇਲਾ ਆਯੋਜਿਤ ਕੀਤਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਲਡ਼ਕੀਆਂ ਦੇ ਹੁਨਰ ਨੂੰ ਨਿਖਾਰਣਾ ਤੇ ਕਲਾ ਨੂੰ ਅੱਗੇ ਲੈ ਕੇ ਜਾਣ ਲਈ ਪ੍ਰੇਰਿਤ ਕਰਨਾ ਸੀ।
ਸੁਲਤਾਨਪੁਰ ਲੋਧੀ, 25 ਨਵੰਬਰ (ਨਰੇਸ਼ ਹੈਪੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਕਪੂਰਥਲਾ ਰਾਜੀਵ ਢਾਂਡਾ ਦੀ ਰਹਿਨੁਮਾਈ ਹੇਠ, ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਡ਼ਕੀਆਂ, ਬਲਾਕ ਸੁਲਤਾਨਪੁਰ ਲੋਧੀ ਵਿਖੇ ਬੇਟੀ ਬਚਾਓ ਬੇਟੀ ਪਡ਼੍ਹਾਓ ਸੰਬੰਧੀ ਬੇਟੀ ਹੁਨਰ ਮੇਲਾ ਆਯੋਜਿਤ ਕੀਤਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਲਡ਼ਕੀਆਂ ਦੇ ਹੁਨਰ ਨੂੰ ਨਿਖਾਰਣਾ ਤੇ ਕਲਾ ਨੂੰ ਅੱਗੇ ਲੈ ਕੇ ਜਾਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਵੱਖ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਕਰਵਾਇਆ, ਜਿਸ ਵਿਚ ਡਰਾਇੰਗ, ਪੇਂਟਿੰਗ, ਕਰੋਸ਼ੀਆ, ਕਢਾਈ, ਮਹਿੰਦੀ ਤੇ ਨੇਲ ਆਰਟ ਵਰਗੇ ਪ੍ਰੋਗਰਾਮ ਆਯੋਜਿਤ ਕੀਤੇ ਗਏ ਜਿਸ ਵਿਚ ਬੱਚਿਆ ਵਲੋਂ ਹੁੰਮ ਹੁੰਮਾ ਕੇ ਭਾਗ ਲਿਆ। ਇਸ ਮੌਕੇ ਪੁੱਜੇ ਮੁੱਖ ਮਹਿਮਾਨ ਸੱਜਣ ਸਿੰਘ ਚੀਮਾ ਤੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਸੁਲਤਾਨਪੁਰ ਲੋਧੀ ਬਲਵਿੰਦਰਜੀਤ ਸਿੰਘ ਵਲੋਂ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀਯੋਗਿਤਾ ਵਿਚੋਂ ਪਹਿਲਾ, ਦੂਜਾ ਤੇ ਤੀਜਾ ਦਰਜਾ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ। ਵਿਭਾਗ ਵਲੋਂ ਇਹ ਵੀ ਦੱਸਿਆ ਗਿਆ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਲਡ਼ਕੀਆਂ ਨੂੰ ਹੁਨਰ ਨਿਖਾਰਨ ਲਈ ਪ੍ਰੇਰਿਤ ਕੀਤਾ ਜਾ ਸਕੇ ਤੇ ਆਉਣ ਵਾਲੇ ਸਮੇਂ ਵਿਚ ਉਹ ਆਪਣੇ ਪੈਰਾਂ ’ਤੇ ਖਡ਼੍ਹੀਆਂ ਹੋ ਸਕਣ।