26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਜਨਗਣਨਾ 2027 ਦੀ ਸਵੈ-ਗਣਨਾ ਵਿਚ ਲਿਆ ਹਿੱਸਾ

ਭੁਲੱਥ, 25 ਨਵੰਬਰ (ਮਨਜੀਤ ਸਿੰਘ ਰਤਨ)-ਜਨਗਣਨਾ 2027 ਤਹਿਤ ਪੰਜਾਬ ਭਰ ਵਿਚ ਚਲਾਈ ਜਾ ਰਹੀ ਸਵੈ-ਗਣਨਾ ਮੁਹਿੰਮ ਨੂੰ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਸਫ਼ਲ ਬਣਾਉਣ ਲਈ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਖ਼ੁਦ ਜਨਗਣਨਾ ਪੋਰਟਲ ਰਾਹੀਂ ਆਪਣੀ ਜਾਣਕਾਰੀ ਆਨਲਾਈਨ ਦਰਜ ਕਰਵਾਈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਸਵੈ-ਗਣਨਾ ਮੁਹਿੰਮ ਵਿਚ ਉਤਸ਼ਾਹ ਨਾਲ ਹਿੱਸਾ ਲੈ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਜਨਗਣਨਾ ਪ੍ਰਕਿਰਿਆ ਵਿਚ ਸਹਿਯੋਗ ਦੇਣ।

Ad Position 21
No active advertisement
ਅਜੀਤ ਡੈਸਕ 26-11-2026
ਭੁਲੱਥ, 25 ਨਵੰਬਰ (ਮਨਜੀਤ ਸਿੰਘ ਰਤਨ)-ਜਨਗਣਨਾ 2027 ਤਹਿਤ ਪੰਜਾਬ ਭਰ ਵਿਚ ਚਲਾਈ ਜਾ ਰਹੀ ਸਵੈ-ਗਣਨਾ ਮੁਹਿੰਮ ਨੂੰ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਸਫ਼ਲ ਬਣਾਉਣ ਲਈ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਖ਼ੁਦ ਜਨਗਣਨਾ ਪੋਰਟਲ ਰਾਹੀਂ ਆਪਣੀ ਜਾਣਕਾਰੀ ਆਨਲਾਈਨ ਦਰਜ ਕਰਵਾਈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਸਵੈ-ਗਣਨਾ ਮੁਹਿੰਮ ਵਿਚ ਉਤਸ਼ਾਹ ਨਾਲ ਹਿੱਸਾ ਲੈ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਜਨਗਣਨਾ ਪ੍ਰਕਿਰਿਆ ਵਿਚ ਸਹਿਯੋਗ ਦੇਣ। ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦੱਸਿਆ ਕਿ ਪੰਜਾਬ ਵਿਚ ਜਨਗਣਨਾ 2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਰਾਹੀਂ ਲੋਕ ਜਨਗਣਨਾ ਪੋਰਟਲ ’ਤੇ ਘਰ ਬੈਠੇ ਆਨਲਾਈਨ ਆਪਣੀ ਜਾਣਕਾਰੀ ਖ਼ੁਦ ਦਰਜ ਕਰਵਾ ਸਕਦੇ ਹਨ, ਜਿਸ ਨਾਲ ਜਨਗਣਨਾ ਦੀ ਪ੍ਰਕਿਰਿਆ ਵਿਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਜਨਗਣਨਾ ਦੇਸ਼ ਅਤੇ ਸੂਬੇ ਦੀ ਭਵਿੱਖੀ ਯੋਜਨਾਬੰਦੀ ਲਈ ਇਕ ਅਹਿਮ ਪ੍ਰਕਿਰਿਆ ਹੈ। ਇਸ ਰਾਹੀਂ ਇਕੱਠੀ ਕੀਤੀ ਜਾਣ ਵਾਲੀ ਜਾਣਕਾਰੀ ਵੱਖ-ਵੱਖ ਵਿਕਾਸ ਕਾਰਜਾਂ, ਲੋਕ ਭਲਾਈ ਯੋਜਨਾਵਾਂ ਅਤੇ ਸਰਕਾਰੀ ਨੀਤੀਆਂ ਨੂੰ ਤਿਆਰ ਕਰਨ ਵਿਚ ਸਹਾਇਕ ਹੁੰਦੀ ਹੈ। ਇਸ ਲਈ ਹਰ ਨਾਗਰਿਕ ਨੂੰ ਜਨਗਣਨਾ ਵਿਚ ਆਪਣੀ ਸਹੀ ਜਾਣਕਾਰੀ ਦਰਜ ਕਰਵਾਉਣੀ ਚਾਹੀਦੀ ਹੈ ਤਾਂ ਜੋ ਭਵਿੱਖ ਦੀਆਂ ਯੋਜਨਾਵਾਂ ਲੋਕਾਂ ਦੀਆਂ ਲੋਡ਼ਾਂ ਅਨੁਸਾਰ ਬਣਾਈਆਂ ਜਾ ਸਕਣ। ਵਿਧਾਇਕ ਖਹਿਰਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਵੈ-ਗਣਨਾ ਦੌਰਾਨ ਦਰਜ ਕੀਤੀ ਜਾਣ ਵਾਲੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰੱਖੀ ਜਾਵੇਗੀ। ਇਸ ਮੌਕੇ ਫ਼ੀਲਡ ਟਰੇਨਰ ਸ. ਹਰਪਾਲ ਸਿੰਘ, ਸ੍ਰੀ ਮਨਜੀਤ ਲਾਲ ਅਤੇ ਜਬਰਜੰਗ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਖੱਸਣ ਵਿਖੇ ਲੀਗਲ ਏਡ ਦੇ ਵਕੀਲਾਂ ਨੇ ਸੈਮੀਨਾਰ ਲਗਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ’ਚ ਕਿਸਾਨੀ ਮਸਲਿਆਂ ’ਤੇ ਹੋਈ ਵਿਚਾਰ-ਚਰਚਾ
Ad Position 24