ਸਰਕਾਰੀ ਹਾਈ ਸਕੂਲ ਖੱਸਣ ਵਿਖੇ ਲੀਗਲ ਏਡ ਦੇ ਵਕੀਲਾਂ ਨੇ ਸੈਮੀਨਾਰ ਲਗਾਇਆ
ਭੁਲੱਥ, 25 ਨਵੰਬਰ (ਮੇਹਰ ਚੰਦ ਸਿੱਧੂ)-ਬੱਚਿਆਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਸਕੂਲਾਂ ਅੰਦਰ ਲਗਾਤਾਰ ਸੈਮੀਨਾਰ ਲਗਾਏ ਜਾਣਗੇ। ਇਹ ਪ੍ਰਗਟਾਵਾ ਲੀਗਲ ਏਡ ਦੇ ਵਕੀਲ ਸੁਖਵਿੰਦਰ ਸਿੰਘ ਬੋਪਾਰਾਏ ਨੇ ਸਰਕਾਰੀ ਹਾਈ ਸਕੂਲ ਖੱਸਣ ਵਿਖੇ ਸਕੂਲ ਦੇ ਬੱਚਿਆਂ ਨੂੰ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕੀਤਾ।
ਭੁਲੱਥ, 25 ਨਵੰਬਰ (ਮੇਹਰ ਚੰਦ ਸਿੱਧੂ)-ਬੱਚਿਆਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਸਕੂਲਾਂ ਅੰਦਰ ਲਗਾਤਾਰ ਸੈਮੀਨਾਰ ਲਗਾਏ ਜਾਣਗੇ। ਇਹ ਪ੍ਰਗਟਾਵਾ ਲੀਗਲ ਏਡ ਦੇ ਵਕੀਲ ਸੁਖਵਿੰਦਰ ਸਿੰਘ ਬੋਪਾਰਾਏ ਨੇ ਸਰਕਾਰੀ ਹਾਈ ਸਕੂਲ ਖੱਸਣ ਵਿਖੇ ਸਕੂਲ ਦੇ ਬੱਚਿਆਂ ਨੂੰ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੁਰੱਖਿਅਤ ਬਚਪਨ ਅਭਿਆਨ ਤਹਿਤ ਵੱਖ-ਵੱਖ ਸਕੂਲਾਂ ’ਚ ਬੱਚਿਆਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾ ਕੇ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਸੈਮੀਨਾਰ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ, ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਬਾਰੇ, ਵਿਦਿਆਰਥੀਆਂ ਦੇ ਹੱਕ ਹਕੂਕਾਂ ਸੰਬੰਧੀ ਤੇ ਸਕੂਲਾਂ ਅੰਦਰ ਬੱਚਿਆਂ ਦੀ ਸੁਰੱਖਿਆ ਵਾਸਤੇ ਜਾਗਰੂਕ ਕਰਨਾ ਸੈਮੀਨਾਰ ਲਗਾਉਣ ਦਾ ਮੁੱਖ ਏਜੰਡਾ ਹੈ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ ਹਾਜ਼ਰ ਸਨ ।