ਐਂਟੀ ਡਰੱਗ ਕਲੱਬ ਦੁਆਬਾ ਦੀ ਟੀਮ ਵਲੋਂ ਚੇਅਰਮੈਨ ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਨਗਰ ਕੀਰਤਨ ਦਾ ਸਵਾਗਤ
ਸੁਲਤਾਨਪੁਰ ਲੋਧੀ, 25 ਨਵੰਬਰ (ਥਿੰਦ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪਹੁੰਚੇ ਨਗਰ ਕੀਰਤਨ ਦਾ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਡਾ. ਗਗਨਦੀਪ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਨਿੱਘਾ ਸਵਾਗਤ ਕੀਤਾ।
ਸੁਲਤਾਨਪੁਰ ਲੋਧੀ, 25 ਨਵੰਬਰ (ਥਿੰਦ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪਹੁੰਚੇ ਨਗਰ ਕੀਰਤਨ ਦਾ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਡਾ. ਗਗਨਦੀਪ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਲੋਈ ਤੇ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ। ਇਸ ਮੌਕੇ ਡਾ. ਗਗਨਦੀਪ ਸਿੰਘ ਨਾਲ ਗੁਰਪ੍ਰੀਤ ਸਿੰਘ ਸੋਨਾ, ਜਗਦੀਪ ਸਿੰਘ, ਰਣਯੋਧ ਸਿੰਘ ਤੇ ਇੰਦਰਜੀਤ ਸਿੰਘ ਵੀ ਹਾਜ਼ਰ ਸਨ। ਸਮੂਹ ਸਾਥੀਆਂ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਲਈ ਪਹੁੰਚੀਆਂ ਸੰਗਤਾਂ ਨੂੰ ਸ਼ਰਧਾ ਨਾਲ ਫਲ-ਫਰੂਟ ਦਾ ਪ੍ਰਸਾਦ ਵੰਡਿਆ। ਸੰਗਤਾਂ ਨੇ ਇਸ ਸੇਵਾ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਗਗਨਦੀਪ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਦੂਰ-ਦੁਰਾਡੇ ਤੋਂ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਗੁਰੂ ਨਗਰੀ ਸੁਲਤਾਨ ਪੁਰ ਵਿਖੇ ਪਹੁੰਚ ਰਹੇ ਹਨ, ਜੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਵਿਖੇ ਨਤਮਸਤਕ ਹੋ ਕੇ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਸੇਵਾ ਕਰਨਾ ਸੁਭਾਗਾ ਮੌਕਾ ਹੈ। ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦਾ ਸਵਾਗਤ ਕਰਨਾ ਅਤੇ ਉਨ੍ਹਾਂ ਨੂੰ ਪ੍ਰਸਾਦ ਵੰਡਣਾ ਗੁਰੂ ਘਰ ਦੀ ਸੇਵਾ ਅਤੇ ਸ਼ਰਧਾ ਦੀ ਭਾਵਨਾ ਦਾ ਪ੍ਰਗਟਾਵਾ ਹੈ।