25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਸੋਵਾਲ ਸਕੂਲ ਵਿਚ ਕਰਵਾਏ ਪ੍ਰਸ਼ਨੋਤਰੀ ਮੁਕਾਬਲੇ

ਕਪੂਰਥਲਾ, 25 ਨਵੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਸੋਵਾਲ ’ਚ ਅੰਤਰ ਹਾਊਸ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਜਿਸ ’ਚ ਹਰੀ ਸਿੰਘ ਨਲੂਆ ਹਾਊਸ, ਮਹਾਰਾਜਾ ਰਣਜੀਤ ਸਿੰਘ ਹਾਊਸ ਤੇ ਮਾਈ ਭਾਗੋ ਹਾਊਸ ਨਾਲ ਸਬੰਧਿਤ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 26-11-2026
ਕਪੂਰਥਲਾ, 25 ਨਵੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਸੋਵਾਲ ’ਚ ਅੰਤਰ ਹਾਊਸ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਜਿਸ ’ਚ ਹਰੀ ਸਿੰਘ ਨਲੂਆ ਹਾਊਸ, ਮਹਾਰਾਜਾ ਰਣਜੀਤ ਸਿੰਘ ਹਾਊਸ ਤੇ ਮਾਈ ਭਾਗੋ ਹਾਊਸ ਨਾਲ ਸਬੰਧਿਤ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੀ ਅਧਿਆਪਕਾ ਰਾਜਵਿੰਦਰ ਕੌਰ ਤੇ ਗੁਰਿੰਦਰ ਕੌਰ ਦੀ ਕੌਰ ਦੀ ਦੇਖ ਰੇਖ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਫ਼ਲਸਫ਼ੇ ਤੇ ਮਨੁੱਖਤਾ ਨੂੰ ਦਿੱਤੇ ਗਏ ਸੰਦੇਸ਼ ਸਬੰਧਿਤ ਵਿਦਿਆਰਥੀਆਂ ਕੋਲੋਂ ਸਵਾਲ ਪੁੱਛੇ ਗਏ ਤੇ ਵਿਦਿਆਰਥੀਆਂ ਨੇ ਬਹੁਤ ਹੀ ਸੂਝ-ਬੂਝ ਨਾਲ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ। ਸਕੂਲ ਦੇ ਲੈਕਚਰਾਰ ਸੁਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਵਿਚਾਰਧਾਰਾ ਤੇ ਸਮੁੱਚੀ ਮਨੁੱਖਤਾ ਨੂੰ ਦਿੱਤੇ ਗਏ ਬਰਾਬਰੀ, ਪਿਆਰ ਤੇ ਭਾਈਚਾਰਕ ਸਾਂਝ ਦੇ ਸੰਦੇਸ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਕੂਲ ਦੇ ਮੁਖੀ ਸੰਦੀਪ ਕੁਮਾਰ ਨੇ ਇਸ ਮੁਕਾਬਲੇ ’ਚ ਜੇਤੂ ਰਹੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਸਕੂਲ ਮੁਖੀ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਲਈ ਪ੍ਰਸੰਗਕ ਹਨ। ਇਸ ਮੌਕੇ ਲੈਕਚਰਾਰ ਦਵਿੰਦਰ ਕੁਮਾਰ, ਜਗਜੀਤ ਸਿੰਘ, ਦਲਵੀਰ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਰਮਨਦੀਪ ਸਿੰਘ, ਸਰਵਜੀਤ ਕੌਰ, ਰੁਪਿੰਦਰ ਕੌਰ, ਮਨਜੋਤ ਕੌਰ, ਗੁਰਪ੍ਰੀਤ ਕੌਰ, ਰਾਜਵਿੰਦਰ ਕੌਰ, ਰਜਨੀ, ਸੋਨੀਆ, ਬਖ਼ਸ਼ੋ, ਜਗੀਰ ਸਿੰਘ, ਸੁਰਜੀਤ ਕੌਰ, ਬਲਵੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਵੀਜ਼ਨਲ ਕਮਿਸ਼ਨਰ ਨੇ ਬੂਥਾਂ ਦੀ ਜਾਂਚ ਕਰਕੇ ਵੋਟਾਂ ਦੀ ਸੁਧਾਈ ਦੇ ਚੱਲ ਰਹੇ ਕੰਮ ਦਾ ਕੀਤਾ ਨਿਰੀਖਣ ਅਗਲੀ ਖ਼ਬਰ 2027 ਦੀਆਂ ਚੋਣਾਂ ਲਈ ਭਾਜਪਾ ਦੇ ਡਾ. ਰਾਜੀਵ ਭਾਰਦਵਾਜ ਨੇ ਫਗਵਾਡ਼ਾ ’ਚ ਕੀਤੀ ਮੀਟਿੰਗ
Ad Position 24